30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਮੌੜ ਪੁਲਿਸ ਵਲੋਂ ਚਿੱਟੇ ਸਮੇਤ 2 ਗ੍ਰਿਫ਼ਤਾਰ

ਮੌੜ ਮੰਡੀ (ਬਠਿੰਡਾ), 30 ਅਕਤੂਬਰ (ਗੁਰਜੀਤ ਸਿੰਘ ਕਮਾਲੂ)- ਪੰਜਾਬ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ...

Ad Position 21
No active advertisement
ਅਜੀਤ ਡੈਸਕ 30-10-2026

ਮੌੜ ਮੰਡੀ (ਬਠਿੰਡਾ), 30 ਅਕਤੂਬਰ (ਗੁਰਜੀਤ ਸਿੰਘ ਕਮਾਲੂ)- ਪੰਜਾਬ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਮੌੜ ਦੀ ਪੁਲਿਸ ਵਲੋਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਡੀ. ਐੱਸ. ਪੀ. ਮੌੜ ਜਸਵਰਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਥਾਣਾ ਮੌੜ ਦੇ ਮੁਖੀ ਤਰੁਨਦੀਪ ਸਿੰਘ ਦੀ ਪੁਲਿਸ ਪਾਰਟੀ ਵਲੋਂ ਗੁਪਤ ਸੂਹ ਤੇ ਇਕ ਸਵਿਫਟ ਕਾਰ ਦੀ ਤਲਾਸ਼ੀ ਕੀਤੀ ਤਾਂ ਉਸ ਵਿਚ ਸਵਾਰ ਦੋ ਨੌਜਵਾਨਾਂ ਤੋਂ 522 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ।

ਪੁਲਿਸ ਨੇ ਮੌੜ ਕਲਾਂ ਨਾਲ ਸਬੰਧਤ ਦੋਵੇਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਨ੍ਹਾਂ ਦਾ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿਛ ਕੀਤੀ ਜਾਵੇਗੀ। 

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤੇ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਅਗਲੀ ਖ਼ਬਰ ਲੁਧਿਆਣਾ ਵਿਖੇ ਬਹੁ ਮੰਜਲੀ ਦੁਕਾਨ 'ਚ ਲੱਗੀ ਭਿਆਨਕ ਅੱਗ, ਇਕ ਨੌਜਵਾਨ ਦੀ ਮੌਤ
Ad Position 24