30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਟੀ-20 ’ਚ ਭਾਰਤ ਦੀ ਦੂਜੀ ਸਭ ਤੋਂ ਵੱਡੀ ਹਾਰ

ਆਕਲੈਂਡ, 30 ਅਕਤੂਬਰ (ਪੀ. ਟੀ. ਆਈ.)-ਨਿਊਜ਼ੀਲੈਂਡ ਨੇ ਚੌਥੇ ਟੀ-20 ਮੈਚ ਵਿਚ ਭਾਰਤ ਨੂੰ 87 ਦੌੜਾਂ ਨਾਲ ਹਰਾ ਦਿੱਤਾ। 260 ਦੌੜਾਂ ਦੇ ਵੱਡੇ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤੀ ਟੀਮ ਨਿਰਧਾਰਤ 20 ਓਵਰਾਂ ਵਿਚ 9 ਵਿਕਟਾਂ ਗੁਆ ਕੇ ਸਿਰਫ਼ 172 ਦੌੜਾਂ ਹੀ ਬਣਾ ਸਕੀ। ਇਸ ਹਾਰ ਦੇ ਨਾਲ ਭਾਰਤ ਦੀ ਟੀ-20 ਅੰਤਰਰਾਸ਼ਟਰੀ ਮੈਚਾਂ ਵਿਚ ਨਿਊਜ਼ੀਲੈਂਡ ਵਿਰੁੱਧ ਲਗਾਤਾਰ 10 ਮੈਚਾਂ ਦੀ ਜਿੱਤ ਦੀ ਲੜੀ ਵੀ ਟੁੱਟ ਗਈ। ਦੌੜਾਂ ਦੇ ਮਾਮਲੇ ਵਿਚ ਇਹ ਟੀ-20 ਅੰਤਰਰਾਸ਼ਟਰੀ ਮੈਚਾਂ ਵਿਚ ਭਾਰਤੀ ਟੀਮ ਦੀ ਦੂਜੀ ਸਭ ਤੋਂ ਵੱਡੀ ਹਾਰ ਹੈ। ਇਸ ਤੋਂ ...

Ad Position 21
No active advertisement
ਅਜੀਤ ਡੈਸਕ 31-10-2026

ਆਕਲੈਂਡ, 30 ਅਕਤੂਬਰ (ਪੀ. ਟੀ. ਆਈ.)-ਨਿਊਜ਼ੀਲੈਂਡ ਨੇ ਚੌਥੇ ਟੀ-20 ਮੈਚ ਵਿਚ ਭਾਰਤ ਨੂੰ 87 ਦੌੜਾਂ ਨਾਲ ਹਰਾ ਦਿੱਤਾ। 260 ਦੌੜਾਂ ਦੇ ਵੱਡੇ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤੀ ਟੀਮ ਨਿਰਧਾਰਤ 20 ਓਵਰਾਂ ਵਿਚ 9 ਵਿਕਟਾਂ ਗੁਆ ਕੇ ਸਿਰਫ਼ 172 ਦੌੜਾਂ ਹੀ ਬਣਾ ਸਕੀ। ਇਸ ਹਾਰ ਦੇ ਨਾਲ ਭਾਰਤ ਦੀ ਟੀ-20 ਅੰਤਰਰਾਸ਼ਟਰੀ ਮੈਚਾਂ ਵਿਚ ਨਿਊਜ਼ੀਲੈਂਡ ਵਿਰੁੱਧ ਲਗਾਤਾਰ 10 ਮੈਚਾਂ ਦੀ ਜਿੱਤ ਦੀ ਲੜੀ ਵੀ ਟੁੱਟ ਗਈ।

ਦੌੜਾਂ ਦੇ ਮਾਮਲੇ ਵਿਚ ਇਹ ਟੀ-20 ਅੰਤਰਰਾਸ਼ਟਰੀ ਮੈਚਾਂ ਵਿਚ ਭਾਰਤੀ ਟੀਮ ਦੀ ਦੂਜੀ ਸਭ ਤੋਂ ਵੱਡੀ ਹਾਰ ਹੈ। ਇਸ ਤੋਂ ਪਹਿਲਾਂ, ਇੰਗਲੈਂਡ ਨੇ ਇਸੇ ਸਾਲ ਭਾਰਤ ਨੂੰ 125 ਦੌੜਾਂ ਨਾਲ ਹਰਾਇਆ ਸੀ। ਲਗਾਤਾਰ ਤਿੰਨ ਮੈਚਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਟੀਮ ਨੂੰ ਚੌਥੇ ਮੈਚ ਵਿਚ ਬੱਲੇਬਾਜ਼ੀ ਅਤੇ ਗੇਂਦਬਾਜ਼ੀ ਦੋਵਾਂ ਵਿਭਾਗਾਂ ਵਿਚ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ।ਇਸ ਤੋਂ ਪਹਿਲਾਂ ਨਿਊਜ਼ੀਲੈਂਡ ਨੇ ਧਮਾਕੇਦਾਰ ਬੱਲੇਬਾਜ਼ੀ ਕਰਦੇ ਹੋਏ ਨਿਰਧਾਰਤ 20 ਓਵਰਾਂ ਵਿਚ 7 ਵਿਕਟਾਂ ਦੇ ਨੁਕਸਾਨ ‘ਤੇ 259 ਦੌੜਾਂ ਬਣਾਈਆਂ।

ਟੀਮ ਲਈ ਧਮਾਕੇਦਾਰ ਬੱਲੇਬਾਜ਼ੀ ਕਰਦੇ ਹੋਏ ਗਲੇਨ ਫਿਲਿਪਸ ਨੇ ਸਿਰਫ਼ 49 ਗੇਂਦਾਂ ਵਿਚ 107 ਦੌੜਾਂ (ਚੌਕੇ: 6, ਛੱਕੇ: 10) ਬਣਾਈਆਂ। ਮਾਈਕਲ ਬ੍ਰੇਸਵੈੱਲ ਨੇ ਵੀ 25 ਗੇਂਦਾਂ ਵਿਚ 65 ਦੌੜਾਂ (ਚੌਕੇ: 4, ਛੱਕੇ: 6) ਦਾ ਯੋਗਦਾਨ ਪਾਇਆ। ਬੱਲੇਬਾਜ਼ੀ ਤੋਂ ਬਾਅਦ ਨਿਊਜ਼ੀਲੈਂਡ ਦੇ ਗੇਂਦਬਾਜ਼ਾਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜੈਕਬ ਡਫੀ ਨੇ 23 ਦੌੜਾਂ ਦੇ ਕੇ 4 ਵਿਕਟਾਂ ਹਾਸਿਲ ਕਰਦਿਆਂ ਭਾਰਤੀ ਬੱਲੇਬਾਜ਼ਾਂ ਨੂੰ ਖੁੱਲ੍ਹ ਕੇ ਖੇਡਣ ਦਾ ਮੌਕਾ ਨਹੀਂ ਦਿੱਤਾ। 

Ad Position 22
No active advertisement
ਪਿਛਲੀ ਖ਼ਬਰ ਹਾਂਗਕਾਂਗ ਇੰਟਰਨੈਸ਼ਨਲ ਸਿਕਸੇਸ: ਭਾਰਤ ਨੂੰ ਪਾਕਿਸਤਾਨ ਨੇ 4 ਵਿਕਟਾਂ ਨਾਲ ਹਰਾਇਆ ਅਗਲੀ ਖ਼ਬਰ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ’ਚ ਭਾਰਤ ਦੀ ਜਿੱਤ ਦੀ ਹੈਟ੍ਰਿਕ, ਜਾਪਾਨ ਨੂੰ 4-1 ਨਾਲ ਹਰਾਇਆ
Ad Position 24