31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਮਹਿਲ ਕਲਾਂ ਵਿਖੇ ਭੇਤਭਰੀ ਹਾਲਤ 'ਚ ਮਿਲੀ ਪ੍ਰਵਾਸੀ ਮਜ਼ਦੂਰ ਦੀ ਲਾਸ਼

ਮਹਿਲ ਕਲਾਂ (ਬਰਨਾਲਾ), 31 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)- ਕਸਬਾ ਮਹਿਲ ਕਲਾਂ ਵਿਖੇ ਅਨਾਜ ਮੰਡੀ ਦੇ ਨਾਲ ਲੱਗਦੀ ਕੰਧ ਕੋਲੋਂ...

Ad Position 21
No active advertisement
ਅਜੀਤ ਡੈਸਕ 31-10-2026

ਮਹਿਲ ਕਲਾਂ (ਬਰਨਾਲਾ), 31 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)- ਕਸਬਾ ਮਹਿਲ ਕਲਾਂ ਵਿਖੇ ਅਨਾਜ ਮੰਡੀ ਦੇ ਨਾਲ ਲੱਗਦੀ ਕੰਧ ਕੋਲੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਭੇਤਭਰੀ ਹਾਲਤ ਵਿਚ ਬਰਾਮਦ ਹੋਈ ਹੈ। ਜਾਣਕਾਰੀ ਅਨੁਸਾਰ ਇਹ ਲਾਸ਼ ਬੁਰੀ ਤਰ੍ਹਾਂ ਗਲੀ-ਸੜੀ ਅਤੇ ਅਧਨੰਗੀ ਹਾਲਤ ਵਿਚ ਪਈ ਸੀ। ਦੇਖਣ ਨੂੰ ਇਹ ਲਾਸ਼ ਕਿਸੇ ਪ੍ਰਵਾਸੀ ਮਜ਼ਦੂਰ ਦੀ ਲੱਗਦੀ ਹੈ, ਜਿਸ ਦੀ ਉਮਰ ਕਰੀਬ 40 ਸਾਲ ਦੇ ਆਸ-ਪਾਸ ਜਾਪਦੀ ਹੈ।

ਇਸ ਘਟਨਾ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਨੇੜਲੇ ਖੇਤਾਂ ਵਿਚ ਝੋਨੇ (ਜੀਰੀ) ਦੀ ਫ਼ਸਲ ਦੀ ਕਟਾਈ ਕਰ ਰਹੇ ਕਿਸਾਨ ਕੰਮ ਕਰਦੇ ਹੋਏ ਲਾਸ਼ ਦੇ ਨੇੜੇ ਪਹੁੰਚੇ। ਬਦਬੂ ਅਤੇ ਲਾਸ਼ ਦੀ ਖਸਤਾ ਹਾਲਤ ਦੇਖ ਕੇ ਸਥਾਨਕ ਲੋਕਾਂ ਅਤੇ ਕਿਸਾਨਾਂ ਨੇ ਤੁਰੰਤ ਇਸ ਦੀ ਸੂਚਨਾ ਪਿੰਡ ਦੇ ਮੋਹਤਬਰ ਵਿਅਕਤੀਆਂ ਅਤੇ ਪੁਲਿਸ ਥਾਣਾ ਮਹਿਲ ਕਲਾਂ ਨੂੰ ਦਿੱਤੀ। ਸੂਚਨਾ ਮਿਲਦਿਆਂ ਹੀ ਥਾਣਾ ਮਹਿਲ ਕਲਾਂ ਦੀ ਐੱਸ.ਐੱਚ.ਓ. ਕਮਲਜੀਤ ਕੌਰ ਆਪਣੀ ਪੁਲਿਸ ਪਾਰਟੀ ਸਮੇਤ ਤੁਰੰਤ ਮੌਕੇ 'ਤੇ ਪਹੁੰਚੇ।

ਉਨ੍ਹਾਂ ਵਲੋਂ ਮੌਕੇ 'ਤੇ ਸਥਿਤੀ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਗਈ ਹੈ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਪੁਲਿਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਦਾ ਪੰਜਾਬ ਦੌਰਾ ਸੂਬੇ ਦੀ ਸਿਆਸਤ 'ਤੇ ਕੋਈ ਅਸਰ ਨਹੀਂ ਪਾ ਸਕੇਗਾ- ਭਰਾਜ ਅਗਲੀ ਖ਼ਬਰ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿਚ ਸੀ.ਬੀ.ਆਈ. ਅੱਗੇ ਫਿਰ ਤੋਂ ਪੇਸ਼ ਹੋਏ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ
Ad Position 24