31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਦਲਜੀਤ ਸਿੰਘ ਦੀ ਮੌਤ ਦੇ ਮਾਮਲਾ: ਇਨਸਾਫ਼ ਦਿਵਾਉਣ ਲਈ ਪਾਰਟੀ ਪਰਿਵਾਰ ਨਾਲ ਹਰ ਮੋੜ ’ਤੇ ਖੜ੍ਹੇਗੀ- ਸੁਖਬੀਰ ਸਿੰਘ ਬਾਦਲ

ਮਾਨਸਾ, 31 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਭੈਣ ਅਮਰਜੀਤ ਕੌਰ...

Ad Position 21
No active advertisement
ਅਜੀਤ ਡੈਸਕ 31-10-2026

ਮਾਨਸਾ, 31 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਭੈਣ ਅਮਰਜੀਤ ਕੌਰ ਤੇ ਹੋਰ ਨੇੜਲੇ ਅੱਜ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਮਿਲੇ। ਸ. ਬਾਦਲ ਨੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਕਿਹਾ ਕਿ ਇਨਸਾਫ਼ ਦਿਵਾਉਣ ਲਈ ਪਾਰਟੀ ਪਰਿਵਾਰ ਨਾਲ ਹਰ ਮੋੜ ’ਤੇ ਖੜ੍ਹੇਗੀ।

ਜ਼ਿਕਰਯੋਗ ਹੈ ਕਿ ਦਲਜੀਤ ਦੀ 27 ਅਕਤੂਬਰ ਨੂੰ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਗਈ ਸੀ। ਉਸ ਦੀ ਮ੍ਰਿਤਕ ਦੇਹ ਪੋਸਟਮਾਰਟਮ ਕਰਵਾਉਣ ਉਪਰੰਤ ਏਮਜ਼ ਬਠਿੰਡਾ ਦੀ ਮੋਰਚਰੀ ’ਚ ਪਈ ਹੈ ਪਰ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਨਾ ਹੋਣ ਕਰ ਕੇ ਹਾਲੇ ਤੱਕ ਸਸਕਾਰ ਨਹੀਂ ਹੋ ਸਕਿਆ। ਸ. ਬਾਦਲ ਨੇ ਐਕਸ ’ਤੇ ਟਵੀਟ ਕਰ ਕੇ ਕਿਹਾ ਹੈ ਕਿ ਪੰਜਾਬ ਸਰਕਾਰ ਤੇ ਪੁਲਿਸ ਦੀ ਅਸੰਵੇਦਨਸ਼ੀਲਤਾ ਕਾਰਨ ਪਰਿਵਾਰ ਜੋ ਦਰਦ ਸਹਿ ਰਿਹਾ ਹੈ, ਕਹਿਣ-ਸਮਝਣ ਤੋਂ ਬਾਹਰ ਹੈ।

Ad Position 22
No active advertisement
ਪਿਛਲੀ ਖ਼ਬਰ ਪਰਿਵਾਰਕ ਮੈਂਬਰਾਂ ’ਚ ਸਹਿਮਤੀ ਨਾ ਬਣਨ ਕਰਕੇ ਦਲਜੀਤ ਸਿੰਘ ਦਾ ਨਹੀਂ ਹੋ ਸਕਿਆ ਸੰਸਕਾਰ ਅਗਲੀ ਖ਼ਬਰ ਮਲੇਰਕੋਟਲਾ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਪੁਲਿਸ ਅਧਿਕਾਰੀਆਂ ਦੇ ਤਬਾਦਲੇ
Ad Position 24