31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਮਾਨਾਂਵਾਲਾ ਵਿਖੇ ਦੋ ਰੋਜ਼ਾ ਰੈਣ ਸੁਬਾਈ ਕੀਰਤਨ ਦਰਬਾਰ ਦੀ ਸ਼ੁਰੂਆਤ

ਅੰਮ੍ਰਿਤਸਰ, 31 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਨੇੜਲੇ ਪਿੰਡ ਮਾਨਾਂਵਾਲਾ ਵਿਖੇ ਸਮੂਹ ਪਿੰਡ ਵਾਸੀਆਂ ਵੱਲੋਂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਰੈਣ ਸੁਬਾਈ ਕੀਰਤਨ ਦਰਬਾਰ ਕਰਵਾਇਆ ਗਿਆ। ਇਹ ਸਮਾਗਮ ਬਾਬਾ ਕੁਲਬੀਰ ਸਿੰਘ ਜੀ ਕਾਰ ਸੇਵਾ ਗੁਰੂ ਕੇ ...

Ad Position 21
No active advertisement
ਅਜੀਤ ਡੈਸਕ 31-10-2026

ਪਹਿਲੇ ਦਿਨ ਪ੍ਰਸਿੱਧ ਕੀਰਤਨੀ ਰਾਗੀ ਜਥਿਆਂ ਨੇ ਭਰੀ ਹਾਜ਼ਰੀ, ਗੁਰਬਾਣੀ ਕੀਰਤਨ ਨਾਲ ਸੰਗਤਾਂ ਹੋਈਆਂ ਨਿਹਾਲ
ਅੰਮ੍ਰਿਤਸਰ, 31 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਨੇੜਲੇ ਪਿੰਡ ਮਾਨਾਂਵਾਲਾ ਵਿਖੇ ਸਮੂਹ ਪਿੰਡ ਵਾਸੀਆਂ ਵੱਲੋਂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਰੈਣ ਸੁਬਾਈ ਕੀਰਤਨ ਦਰਬਾਰ ਕਰਵਾਇਆ ਗਿਆ। ਇਹ ਸਮਾਗਮ ਬਾਬਾ ਕੁਲਬੀਰ ਸਿੰਘ ਜੀ ਕਾਰ ਸੇਵਾ ਗੁਰੂ ਕੇ ਬਾਗ ਵਾਲਿਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਗੁਰਦੁਆਰਾ ਸਾਹਿਬ ਵਿਖੇ ਸਜਾਇਆ ਗਿਆ।

ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ 10 ਵਜੇ ਪਾਏ ਗਏ। ਇਸ ਉਪਰੰਤ ਖੁੱਲ੍ਹੇ ਪੰਡਾਲ ਵਿਚ ਰਹਿਰਾਸ ਸਾਹਿਬ ਦੇ ਪਾਠ ਮਗਰੋਂ ਦੋ ਰੋਜ਼ਾ ਰੈਣ ਸੁਬਾਈ ਕੀਰਤਨ ਦਰਬਾਰ ਦੀ ਆਰੰਭਤਾ ਹੋਈ।

ਪਹਿਲੇ ਦਿਨ ਸ਼ਾਮ 6 ਵਜੇ ਤੋਂ ਰਾਤ 11 ਵਜੇ ਤੱਕ ਪੰਥ ਦੇ ਪ੍ਰਸਿੱਧ ਰਾਗੀ ਜਥਿਆਂ, ਢਾਡੀਆਂ, ਕਵੀਸ਼ਰਾਂ ਅਤੇ ਕਥਾਵਾਚਕਾਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਇਸ ਮੌਕੇ ਕਾਰ ਸੇਵਾ ਗੁਰੂ ਕੇ ਬਾਗ ਵਾਲੇ ਸੰਤ ਮਹਾਂਪੁਰਸ਼ ਬਾਬਾ ਕੁਲਬੀਰ ਸਿੰਘ ਜੀ ਵਲੋਂ ਸਮਾਗਮ ਵਿਚ ਪਹੁੰਚੇ ਵੱਖ-ਵੱਖ ਕੀਰਤਨੀ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਪਕਵਾਨਾਂ ਦਾ ਲੰਗਰ ਵੀ ਲਗਾਇਆ ਗਿਆ।

ਪਿੰਡ ਦੇ ਨੌਜਵਾਨਾਂ ਵਲੋਂ ਪੂਰੀ ਸ਼ਰਧਾ ਅਤੇ ਭਾਵਨਾ ਨਾਲ ਸੇਵਾ ਨਿਭਾਈ ਗਈ। ਨੌਜਵਾਨਾਂ ਨੇ ਸਤਿਨਾਮ ਸ੍ਰੀ ਵਾਹਿਗੁਰੂ ਦਾ ਜਾਪ ਕਰਦਿਆਂ ਸੰਗਤਾਂ ਨੂੰ ਬੜੇ ਅਦਬ ਅਤੇ ਸਤਿਕਾਰ ਨਾਲ ਲੰਗਰ ਛਕਾਇਆ ਅਤੇ ਤਨੋ-ਮਨੋ ਸੇਵਾ ਕੀਤੀ। ਇਸ ਮੌਕੇ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।

Ad Position 22
No active advertisement
ਪਿਛਲੀ ਖ਼ਬਰ ਬਰਵਾਲਾ ਸੜਕ ’ਤੇ ਦਰਦਨਾਕ ਹਾਦਸਾ, ਟਰੱਕ ਦੀ ਲਪੇਟ ’ਚ ਆਉਣ ਨਾਲ ਔਰਤ ਦੀ ਮੌਤ ਅਗਲੀ ਖ਼ਬਰ ਜਗਦੀਪ ਸਿੰਘ ਗੋਲਡੀ ਕੰਬੋਜ ਨੂੰ ਮੁੜ ਟਿਕਟ ਮਿਲਣ ’ਤੇ ਕੰਬੋਜ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ
Ad Position 24