31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਨਵੰਬਰ ’ਚ ਭਾਰਤ ਦੇ ਜ਼ਿਆਦਾਤਰ ਹਿੱਸਿਆਂ ’ਚ ਆਮ ਨਾਲੋਂ ਵੱਧ ਤਾਪਮਾਨ ਦੀ ਸੰਭਾਵਨਾ

ਨਵੀਂ ਦਿੱਲੀ, 31 ਅਕਤੂਬਰ (ਪੀ.ਟੀ.ਆਈ.)-ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.) ਨੇ ਆਪਣੀ ਮਹੀਨਾਵਾਰ ਮੌਸਮ ਭਵਿੱਖਬਾਣੀ ’ਚ ਦੱਸਿਆ ਕਿ ਨਵੰਬਰ ਮਹੀਨੇ ਦੌਰਾਨ ਭਾਰਤ ਦੇ ਜ਼ਿਆਦਾਤਰ ਹਿੱਸਿਆਂ ’ਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਜ਼ਿਆਦਾ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, ਹਿਮਾਲਿਆ ਦੀਆਂ ਪਹਾੜੀਆਂ ਦੇ ਨੇੜੇ ਕੁਝ ਇਲਾਕਿਆਂ ’ਚ ਤਾਪਮਾਨ ਆਮ ...

Ad Position 21
No active advertisement
ਅਜੀਤ ਡੈਸਕ 31-10-2026

ਨਵੀਂ ਦਿੱਲੀ, 31 ਅਕਤੂਬਰ (ਪੀ.ਟੀ.ਆਈ.)-ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.) ਨੇ  ਆਪਣੀ ਮਹੀਨਾਵਾਰ ਮੌਸਮ ਭਵਿੱਖਬਾਣੀ ’ਚ ਦੱਸਿਆ ਕਿ ਨਵੰਬਰ ਮਹੀਨੇ ਦੌਰਾਨ ਭਾਰਤ ਦੇ ਜ਼ਿਆਦਾਤਰ ਹਿੱਸਿਆਂ ’ਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਜ਼ਿਆਦਾ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, ਹਿਮਾਲਿਆ ਦੀਆਂ ਪਹਾੜੀਆਂ ਦੇ ਨੇੜੇ ਕੁਝ ਇਲਾਕਿਆਂ ’ਚ ਤਾਪਮਾਨ ਆਮ ਜਾਂ ਆਮ ਨਾਲੋਂ ਘੱਟ ਰਹਿ ਸਕਦਾ ਹੈ।

ਮੌਸਮ ਵਿਭਾਗ ਮੁਤਾਬਕ ਨਵੰਬਰ ’ਚ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਰਾਤ ਦਾ ਘੱਟੋ-ਘੱਟ ਤਾਪਮਾਨ ਵੀ ਆਮ ਨਾਲੋਂ ਵੱਧ ਰਹਿਣ ਦੀ ਉਮੀਦ ਹੈ। ਪਰ ਮੱਧ ਤੇ ਪੂਰਬੀ ਭਾਰਤ ਦੇ ਕਈ ਇਲਾਕਿਆਂ ਵਿਚ ਰਾਤ ਦਾ ਤਾਪਮਾਨ ਆਮ ਜਾਂ ਆਮ ਨਾਲੋਂ ਘੱਟ ਰਹਿ ਸਕਦਾ ਹੈ। ਵਿਭਾਗ ਨੇ ਦੱਸਿਆ ਕਿ ਨਵੰਬਰ ’ਚ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਆਮ ਨਾਲੋਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਮੱਧ, ਉੱਤਰ-ਪੱਛਮੀ ਤੇ ਉੱਤਰ-ਪੂਰਬੀ ਭਾਰਤ ਦੇ ਕੁਝ ਇਲਾਕਿਆਂ ’ਚ ਆਮ ਜਾਂ ਆਮ ਨਾਲੋਂ ਵੱਧ ਮੀਂਹ ਪੈ ਸਕਦਾ ਹੈ।

Ad Position 22
No active advertisement
ਪਿਛਲੀ ਖ਼ਬਰ ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੇ ਹਵਾਈ ਫ਼ੌਜ ਮੁਖੀ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ
Ad Position 24