31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਜਰਸੀ ਵਿਵਾਦ ਬੇਲੋੜਾ ਸੀ, ਟਿਰਕੀ ਨੂੰ ਇਸ ਬਾਰੇ ਪਤਾ ਸੀ-ਭੋਲਾ ਨਾਥ

ਜਲੰਧਰ, 31 ਅਕਤੂਬਰ (ਪੀ. ਟੀ. ਆਈ.)-ਹਾਕੀ ਇੰਡੀਆ ਦੇ ਸਕੱਤਰ ਜਨਰਲ ਭੋਲਾ ਨਾਥ ਸਿੰਘ ਨੇ ਕਿਹਾ ਕਿ ਇਸ ਸਾਲ ਹੋਏ ਵਿਸ਼ਵ ਕੱਪ ਤੋਂ ਠੀਕ ਪਹਿਲਾਂ ਰਾਸ਼ਟਰੀ ਟੀਮ ਦੀ ਜਰਸੀ ਦਾ ਰੰਗ ਬਦਲਣ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ ਬੇਲੋੜਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਫੈਡਰੇਸ਼ਨ ਦੇ ਪ੍ਰਧਾਨ ਦਿਲੀਪ ਟਿਰਕੀ ਨੂੰ ਇਸ ਫੈਸਲੇ ਬਾਰੇ ਪੂਰੀ ਜਾਣਕਾਰੀ ਸੀ। ਹਾਲਾਂਕਿ, ਬਾਅਦ ਵਿਚ ਉਨ੍ਹਾਂ ਇਸ ਤੋਂ ਇਨਕਾਰ ਕਰ ਦਿੱਤਾ। ਭੋਲਾ ਨਾਥ ...

Ad Position 21
No active advertisement
ਅਜੀਤ ਡੈਸਕ 01-11-2026

ਜਲੰਧਰ, 31 ਅਕਤੂਬਰ (ਪੀ. ਟੀ. ਆਈ.)-ਹਾਕੀ ਇੰਡੀਆ ਦੇ ਸਕੱਤਰ ਜਨਰਲ ਭੋਲਾ ਨਾਥ ਸਿੰਘ ਨੇ ਕਿਹਾ ਕਿ ਇਸ ਸਾਲ ਹੋਏ ਵਿਸ਼ਵ ਕੱਪ ਤੋਂ ਠੀਕ ਪਹਿਲਾਂ ਰਾਸ਼ਟਰੀ ਟੀਮ ਦੀ ਜਰਸੀ ਦਾ ਰੰਗ ਬਦਲਣ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ ਬੇਲੋੜਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਫੈਡਰੇਸ਼ਨ ਦੇ ਪ੍ਰਧਾਨ ਦਿਲੀਪ ਟਿਰਕੀ ਨੂੰ ਇਸ ਫੈਸਲੇ ਬਾਰੇ ਪੂਰੀ ਜਾਣਕਾਰੀ ਸੀ। ਹਾਲਾਂਕਿ, ਬਾਅਦ ਵਿਚ ਉਨ੍ਹਾਂ ਇਸ ਤੋਂ ਇਨਕਾਰ ਕਰ ਦਿੱਤਾ।

ਭੋਲਾ ਨਾਥ ਨੇ ਦੱਸਿਆ ਕਿ ਜਰਸੀ ਦਾ ਰੰਗ ਰਵਾਇਤੀ ਨੀਲੇ ਤੋਂ ਬਦਲ ਕੇ ਕੇਸਰੀ ਕਰਨ ਦਾ ਫੈਸਲਾ ਖਿਡਾਰੀਆਂ ਅਤੇ ਟੀਮ ਪ੍ਰਬੰਧਨ ਦੀ ਸਲਾਹ ‘ਤੇ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਵਿਸ਼ਵ ਕੱਪ ਅਤੇ ਏਸ਼ੀਆਈ ਖੇਡਾਂ ਵਰਗੇ ਦੋ ਅਹਿਮ ਟੂਰਨਾਮੈਂਟਾਂ ਦੇ ਨੇੜੇ ਆਉਣ ਦੇ ਮੱਦੇਨਜ਼ਰ ਇਸ ਵਿਵਾਦ ਤੋਂ ਬਚਿਆ ਜਾ ਸਕਦਾ ਸੀ।ਜ਼ਿਕਰਯੋਗ ਹੈ ਕਿ ਹਾਕੀ ਇੰਡੀਆ ਦੇ ਪ੍ਰਧਾਨ ਟਿਰਕੀ ਨੇ ਕਿਹਾ ਸੀ ਕਿ ਜਰਸੀ ਦਾ ਰੰਗ ਫੈਡਰੇਸ਼ਨ ਦੇ ਕਾਰਜਕਾਰੀ ਬੋਰਡ ਦੀ ਜਾਣਕਾਰੀ ਜਾਂ ਮਨਜ਼ੂਰੀ ਤੋਂ ਬਿਨਾਂ ਬਦਲਿਆ ਗਿਆ ਸੀ, ਜਿਸ ਦਾ ਭੋਲਾ ਨਾਥ ਨੇ ਖੰਡਨ ਕੀਤਾ।

Ad Position 22
No active advertisement
ਪਿਛਲੀ ਖ਼ਬਰ ਬ੍ਰਿਟਿਸ਼ ਕੋਲੰਬੀਆ ਦੇ ਜੰਗਲੀ ਪੰਛੀਆਂ ਦੀਆਂ ਮੌਤਾਂ ਨੇ ਵਧਾਈ ਚਿੰਤਾ ਅਗਲੀ ਖ਼ਬਰ ਨਿਊਜ਼ੀਲੈਂਡ ਵਿਰੁੱਧ ਪਹਿਲੇ 3 ਮੈਚਾਂ ਲਈ ਆਕਿਬ ਨਬੀ ਭਾਰਤੀ ਟੀਮ ’ਚ ਸ਼ਾਮਿਲ
Ad Position 24