31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਕਾਂਗਰਸ ਵਲੋਂ ਸਰਦਾਰ ਪਟੇਲ ਨੂੰ ਸ਼ਰਧਾਂਜਲੀ ਭੇਟ

ਨਵੀਂ ਦਿੱਲੀ, 31 ਅਕਤੂਬਰ (ਪੀ.ਟੀ.ਆਈ.)-ਭਾਰਤ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ਮੌਕੇ ਉਨ੍ਹਾਂ ਨੂੰ ਯਾਦ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਸਰਦਾਰ ਪਟੇਲ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਮਜ਼ਬੂਤ ਨੀਂਹ ਰੱਖੀ ਸੀ। ਕਾਂਗਰਸ ਪ੍ਰਧਾਨ ਮੱਲਿਕਅਰਜੁਨ ਖੜਗੇ ਤੇ ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਕਈ ਮੌਜੂਦਾ ਤੇ ਸਾਬਕਾ ...

Ad Position 21
No active advertisement
ਅਜੀਤ ਡੈਸਕ 01-11-2026

ਨਵੀਂ ਦਿੱਲੀ, 31 ਅਕਤੂਬਰ (ਪੀ.ਟੀ.ਆਈ.)-ਭਾਰਤ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ਮੌਕੇ ਉਨ੍ਹਾਂ ਨੂੰ ਯਾਦ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਸਰਦਾਰ ਪਟੇਲ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਮਜ਼ਬੂਤ ਨੀਂਹ ਰੱਖੀ ਸੀ। ਕਾਂਗਰਸ ਪ੍ਰਧਾਨ ਮੱਲਿਕਅਰਜੁਨ ਖੜਗੇ ਤੇ ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਕਈ ਮੌਜੂਦਾ ਤੇ ਸਾਬਕਾ ਸੰਸਦ ਮੈਂਬਰਾਂ ਨਾਲ ਸੰਵਿਧਾਨ ਸਦਨ ਵਿਖੇ ਸਰਦਾਰ ਪਟੇਲ ਦੀ ਤਸਵੀਰ ’ਤੇ ਫੁੱਲ ਚੜ੍ਹਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਖੜਗੇ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇਕ ਪੋਸਟ ਸਾਂਝੀ ਕਰਦਿਆਂ ਸਰਦਾਰ ਪਟੇਲ ਨੂੰ ਏਕਤਾ ਵਾਲੇ ਭਾਰਤ ਦਾ ਨਿਰਮਾਤਾ, ਜ਼ਿੰਦਗੀ ਭਰ ਕਾਂਗਰਸੀ ਤੇ ਸਾਡੀ ਸਦੀਵੀ ਪ੍ਰੇਰਣਾ ਦੱਸਿਆ। ਰਾਹੁਲ ਗਾਂਧੀ ਨੇ ਵੀ ਐਕਸ ’ਤੇ ਹਿੰਦੀ ਵਿਚ ਇਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ‘ਭਾਰਤ ਦੇ ਪਹਿਲੇ ਗ੍ਰਹਿ ਮੰਤਰੀ ਤੇ ਲੋਹ ਪੁਰਸ਼ ਸਰਦਾਰ ਵੱਲਭਭਾਈ ਪਟੇਲ ਜੀ ਦੀ ਜਯੰਤੀ ਮੌਕੇ ਮੈਂ ਉਨ੍ਹਾਂ ਨੂੰ ਨਿਮਰਤਾ ਸਹਿਤ ਸ਼ਰਧਾਂਜਲੀ ਭੇਟ ਕਰਦਾ ਹਾਂ’।

Ad Position 22
No active advertisement
ਪਿਛਲੀ ਖ਼ਬਰ ਪਾਬੰਦੀਆਂ ਤੇ ਸਮੁੰਦਰੀ ਰਸਤਿਆਂ ਰਾਹੀਂ ਵਿਸ਼ਵ ਊਰਜਾ ਸਪਲਾਈ ’ਚ ਵਿਘਨ ਪਾਉਣ ਦਾ ਭਾਰਤ ਵਲੋਂ ਵਿਰੋਧ ਅਗਲੀ ਖ਼ਬਰ ਹਰਦੀਪ ਸਿੰਘ ਪੁਰੀ ਵਲੋਂ ਰਾਜ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ
Ad Position 24