ਜੈਂਤੀਪੁਰ (ਅੰਮ੍ਰਿਤਸਰ), 1 ਨਵੰਬਰ (ਭੁਪਿੰਦਰ ਸਿੰਘ ਗਿੱਲ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਥਾਣਾ ਕੱਥੂਨੰਗਲ ਨੂੰ ਉਦੋਂ ਵੱਡੀ ਕਾਮਯਾਬੀ ਮਿਲੀ ਜਦ 10 ਗ੍ਰਾਮ ਹੈਰੋਇਨ, ਇਲੈਕਟ੍ਰਾਨਿਕ ਇਕ ਕੰਡਾ ਅਤੇ 200 ਰੁਪਏ ਡਰੱਗ ਮਨੀ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ।
ਜਿਸ ਦੀ ਪਛਾਣ ਬਲਜਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਮੁਗੋਸੋਹੀ ਵਜੋਂ ਹੋਈ। ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਨਸ਼ਾ ਤਸਕਰਾਂ, ਸ਼ਰਾਰਤੀ ਅਨਸਰਾਂ ਅਤੇ ਅਪਰਾਧਿਕ ਗਤੀਵਿਧੀਆਂ ’ਚ ਸ਼ਾਮਲ ਵਿਅਕਤੀਆਂ ਖਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
ਜਿਸ ਦੇ ਤਹਿਤ ਪੁਲਿਸ ਥਾਣਾ ਕੱਥੂਨੰਗਲ ਦੀ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਤੇ ਇਲੈਕਟਰੋਨਿਕ ਇਕ ਕੰਡਾ ਅਤੇ 200 ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ।
ਇਸ ਮੌਕੇ ਥਾਣਾ ਕੱਥੂ ਨੰਗਲ ਦੇ ਐਸ. ਆਈ. ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਕ ਨਸ਼ਾ ਤਸ਼ਕਰ ਨੂੰ ਕਾਬੂ ਕੀਤਾ ਹੈ ਜਿਸ ਪਾਸੋਂ 10 ਗ੍ਰਾਮ ਹੈਰੋਇਨ ਇਲੈਕਟਰੋਨਿਕ ਕੰਡਾ ਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਜਿਸ ਵਿਰੁੱਧ ਬਣਦੀ ਕਾਰਵਾਈ ਕਰਕੇ ਮੁਕੱਦਮਾ ਦਰਜ ਕੀਤਾ ਗਿਆ ਹੈ।