02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸਰਕਾਰੀ ਖਰੀਦ ਬੰਦ ਹੋਣ ਦੇ ਵਿਰੋਧ ’ਚ ਡੀ.ਸੀ ਦਫ਼ਤਰ ਅੱਗੇ ਝੋਨਾ ਖਿਲਾਰ ਕੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਮੁਲਤਵੀ

ਅਜਨਾਲਾ, (ਅੰਮ੍ਰਿਤਸਰ), 2 ਨਵੰਬਰ ( ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਕਿਸਾਨਾਂ ਨੂੰ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖਰੀਦ ਬੰਦ ਹੋਣ ਕਾਰਨ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਝੋਨਾ ਖਿਲਾਰ ਕੇ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਸੀ।

Ad Position 21
No active advertisement
ਅਜੀਤ ਡੈਸਕ 02-11-2026

ਅਜਨਾਲਾ, (ਅੰਮ੍ਰਿਤਸਰ), 2 ਨਵੰਬਰ ( ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਕਿਸਾਨਾਂ ਨੂੰ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖਰੀਦ ਬੰਦ ਹੋਣ ਕਾਰਨ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਝੋਨਾ ਖਿਲਾਰ ਕੇ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਸੀ। ਇਸ ਸੰਬੰਧੀ ਬੀਤੇ ਦਿਨ ਤੋਂ ਹੀ ਕਿਸਾਨ ਆਗੂਆਂ ਦੀਆਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਚੱਲ ਰਹੀਆਂ ਸਨ। ਇਸੇ ਲੜੀ ਤਹਿਤ ਅੱਜ ਪ੍ਰਸ਼ਾਸਨ ਵਲੋਂ ਮਾਰਕੀਟ ਕਮੇਟੀ ਦਫ਼ਤਰ ਅਜਨਾਲਾ ਵਿਖੇ ਡੀ.ਐੱਮ ਜਤਿਨ ਵਰਮਾ, ਕਰਨਦੀਪ ਸਿੰਘ ਡੀ.ਐੱਮ ਵੇਅਰਹਾਊਸ, ਰਮਨਦੀਪ ਸਿੰਘ ਡੀ.ਐੱਮ.ਓ ਅੰਮ੍ਰਿਤਸਰ, ਸੰਦੀਪ ਸਿੰਘ ਏ.ਐੱਫ.ਐੱਸ.ਓ ਅਜਨਾਲਾ ਅਤੇ ਸੰਦੀਪ ਸਿੰਘ ਰਿਆੜ ਸਕੱਤਰ ਮਾਰਕੀਟ ਕਮੇਟੀ ਅਜਨਾਲਾ ਸਮੇਤ ਹੋਰ ਅਧਿਕਾਰੀਆਂ ਨਾਲ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਅਤੇ ਹੋਰਨਾਂ ਕਿਸਾਨ ਆਗੂਆਂ ਦੀ ਮੀਟਿੰਗ ਕਰਵਾਈ ਗਈ। ਮੀਟਿੰਗ ਦੌਰਾਨ ਅਧਿਕਾਰੀਆਂ ਵਲੋਂ ਝੋਨੇ ਦੀ ਸਰਕਾਰੀ ਖਰੀਦ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ ਗਿਆ ਅਤੇ ਝੋਨੇ ਦੀ ਖਰੀਦ ਮੁੜ ਸ਼ੁਰੂ ਕਰਵਾ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਅੰਦਰ ਦਾਣਾ ਮੰਡੀ ਅਜਨਾਲਾ ਅਤੇ ਭਗਤਾਂਵਾਲਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਸਰਕਾਰ ਦੀ ਪਾਲਿਸੀ ਅਨੁਸਾਰ ਕਰਵਾਈ ਜਾਵੇਗੀ।  ਇਸ ਤੋਂ ਬਾਅਦ ਕਿਸਾਨ ਆਗੂਆਂ ਨੇ ਮੀਟਿੰਗ ਕਰਕੇ ਧਰਨਾ ਮੁਲਤਵੀ ਕਰਨ ਦਾ ਫ਼ੈਸਲਾ ਲਿਆ। ਇਸ ਮੌਕੇ ਜਸਵਿੰਦਰ ਸਿੰਘ ਚਾੜਪੁਰ, ਜ਼ਿਲ੍ਹਾ ਆਗੂ ਬਲਾਕ ਜਸਵਿੰਦਰ ਸਿੰਘ, ਮੰਗਲ ਸਿੰਘ ਜਨਰਲ ਸਕੱਤਰ, ਹਰਜੀਤ ਸਿੰਘ ਸੂਫ਼ੀਆ, ਕਰਨ ਸਿੰਘ ਸੂਫ਼ੀਆਂ, ਪਲਵਿੰਦਰ ਸਿੰਘ ਕੋਟਲੀ, ਸੁਖਵਿੰਦਰ ਸਿੰਘ ਨੰਬਰਦਾਰ, ਮੰਗਲ ਸਿੰਘ, ਲਾਡਾ ਲੰਗੋਮਾਹਲ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਸਰਹਿੰਦ ਵਿਖੇ ਉਦਯੋਗਪਤੀਆਂ ਤੇ ਵਪਾਰੀਆਂ ਨਾਲ ਵਿਸ਼ੇਸ਼ ਮਿਲਣੀ ਅਗਲੀ ਖ਼ਬਰ ਹਰਮੀਤ ਸਿੰਘ ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ
Ad Position 24