02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਇੰਸਪੈਕਟਰ ਨਵਦੀਪ ਕੌਰ ਚਾਹਲ ਨੇ ਮਲੇਰਕੋਟਲਾ ਥਾਣਾ ਸ਼ਹਿਰੀ-1 ਦਾ ਅਹੁਦਾ ਸੰਭਾਲਿਆ

ਮਲੇਰਕੋਟਲਾ, 2 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਇੰਸਪੈਕਟਰ ਨਵਦੀਪ ਕੌਰ ਚਾਹਲ ਨੇ ਮਲੇਰਕੋਟਲਾ ਦੇ ਥਾਣਾ ਸ਼ਹਿਰੀ-1 ਦੇ ਮੁੱਖ...

Ad Position 21
No active advertisement
ਅਜੀਤ ਡੈਸਕ 02-11-2026

ਮਲੇਰਕੋਟਲਾ, 2 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਇੰਸਪੈਕਟਰ ਨਵਦੀਪ ਕੌਰ ਚਾਹਲ ਨੇ ਮਲੇਰਕੋਟਲਾ ਦੇ ਥਾਣਾ ਸ਼ਹਿਰੀ-1 ਦੇ ਮੁੱਖ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੇ ਅਹੁਦਾ ਸੰਭਾਲਣ ਨਾਲ ਥਾਣਾ ਸ਼ਹਿਰੀ-1 ਦੀ ਜ਼ਿੰਮੇਵਾਰੀ ਹੁਣ ਉਨ੍ਹਾਂ ਦੇ ਹੱਥਾਂ ਵਿਚ ਹੋਵੇਗੀ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣਾ, ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ।

ਉਨ੍ਹਾਂ ਕਿਹਾ ਕਿ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਡਿਊਟੀ ਨਿਭਾਈ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਜਾਂ ਸਮਾਜ ਵਿਰੋਧੀ ਅਨਸਰਾਂ ਬਾਰੇ ਪੁਲਿਸ ਨੂੰ ਸੂਚਿਤ ਕਰਨ ਤਾਂ ਜੋ ਸਮਾਜ ਵਿਚ ਸ਼ਾਂਤੀ ਅਤੇ ਸੁਰੱਖਿਆ ਦਾ ਮਾਹੌਲ ਕਾਇਮ ਰੱਖਿਆ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਖਡੂਰ ਸਾਹਿਬ ਨੌਜਵਾਨ ਦਾ ਦਿਨ ਦਿਹਾੜੇ ਹੋਇਆ ਕਤਲ ਅਗਲੀ ਖ਼ਬਰ ਹੁਸ਼ਿਆਰਪੁਰ-ਜਲੰਧਰ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਮਾਂ-ਪੁੱਤਰ ਦੀ ਦਰਦਨਾਕ ਮੌਤ
Ad Position 24