02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸਚਿਨ ਪਾਇਲਟ ਨੇ 4 ਨਵੰਬਰ ਦੀ ਇਨਸਾਫ਼ ਰੈਲੀ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਭਵਾਨੀਗੜ੍ਹ (ਸੰਗਰੂਰ), 2 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)- ਪਿੰਡ ਫੱਗੂਵਾਲਾ ਵਿਖੇ ਕਾਂਗਰਸ ਪਾਰਟੀ ਵਲੋਂ 4 ਨਵੰਬਰ ਨੂੰ ਕੀਤੀ ਜਾ ਰਹੀ ਇਨਸਾਫ਼...

Ad Position 21
No active advertisement
ਅਜੀਤ ਡੈਸਕ 02-11-2026

ਭਵਾਨੀਗੜ੍ਹ (ਸੰਗਰੂਰ),  2 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)- ਪਿੰਡ ਫੱਗੂਵਾਲਾ ਵਿਖੇ ਕਾਂਗਰਸ ਪਾਰਟੀ ਵਲੋਂ 4 ਨਵੰਬਰ ਨੂੰ ਕੀਤੀ ਜਾ ਰਹੀ ਇਨਸਾਫ਼ ਰੈਲੀ ਸਬੰਧੀ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਰੈਲੀ ਵਾਲੀ ਥਾਂ ਦਾ ਦੌਰਾ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ। 

ਇਸ ਮੌਕੇ ਸਚਿਨ ਪਾਇਲਟ ਨੇ ਕਿਹਾ ਕਿ ਚੋਣਾਂ ਵਿਚ ਮੁੱਖ ਮੁਕਾਬਲਾ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਵਿਰੋਧੀ ਪਾਰਟੀਆਂ ਨੂੰ ਤੋੜਨ ਅਤੇ ਉਨ੍ਹਾਂ ਦੇ ਆਗੂਆਂ ਨੂੰ ਆਪਣੇ ਨਾਲ ਜੋੜਨ ਦੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਹੁਣ ਪੰਜਾਬ ਵਿਚ ਵੀ ਅਜਿਹੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਦੀਆਂ ਇਨ੍ਹਾਂ ਕੋਸ਼ਿਸ਼ਾਂ ਨੂੰ ਸਫ਼ਲ ਨਹੀਂ ਹੋਣ ਦੇਣਗੇ। ਪੰਜਾਬ ਦੀ ਅਮਨ ਕਾਨੂੰਨ ਦੀ ਵਿਵਸਥਾ ਖ਼ਰਾਬ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਹਰ ਵਰਗ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਤੰਗ ਆ ਚੁੱਕਿਆ ਹੈ। ਇਸ ਮੌਕੇ ਸੀਨੀਅਰ ਆਗੂ ਰਣਜੀਤ ਸਿੰਘ ਤੂਰ, ਬਲਾਕ ਪ੍ਰਧਾਨ ਗੁਰਦੀਪ ਸਿੰਘ ਘਰਾਚੋਂ, ਗੁਰਪ੍ਰੀਤ ਸਿੰਘ ਕੰਧੋਲਾ,ਮੰਗਤ ਸ਼ਰਮਾ, ਬਿੱਟੂ ਖ਼ਾਨ, ਰੌਕੀ ਬਾਂਸਲ ਬਲਾਕ ਪ੍ਰਧਾਨ ਸੰਗਰੂਰ, ਹਰਪ੍ਰੀਤ ਸਿੰਘ ਬਾਜਵਾ,ਜੱਜ ਬਾਲਦੀਆ ਤੋਂ ਇਲਾਵਾ ਹੋਰ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ।
 

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਮੰਜੀ ਸਾਹਿਬ ਗੋਲੀਬਾਰੀ ਮਾਮਲੇ ਦਾ ਮੁੱਖ ਸ਼ੂਟਰ ਗ੍ਰਿਫ਼ਤਾਰ ਅਗਲੀ ਖ਼ਬਰ ਖਡੂਰ ਸਾਹਿਬ ਨੌਜਵਾਨ ਦਾ ਦਿਨ ਦਿਹਾੜੇ ਹੋਇਆ ਕਤਲ
Ad Position 24