02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਗੁਰਦੁਆਰਾ ਮੰਜੀ ਸਾਹਿਬ ਗੋਲੀਬਾਰੀ ਮਾਮਲੇ ਦਾ ਮੁੱਖ ਸ਼ੂਟਰ ਗ੍ਰਿਫ਼ਤਾਰ

ਜਗਰਾਉਂ (ਲੁਧਿਆਣਾ), 2 ਅਕਤੂਬਰ (ਕੁਲਦੀਪ ਸਿੰਘ ਲੋਹਟ)- ਪਿੰਡ ਰਾਜੋਆਣਾ ਕਲਾਂ ਦੇ ਗੁਰਦੁਆਰਾ ਮੰਜੀ ਸਾਹਿਬ ਵਿਖੇ 28 ਅਕਤੂਬਰ ਨੂੰ ਹੋਈ ਫਾਇਰਿੰਗ ਦੇ...

Ad Position 21
No active advertisement
ਅਜੀਤ ਡੈਸਕ 02-11-2026

ਜਗਰਾਉਂ (ਲੁਧਿਆਣਾ), 2 ਅਕਤੂਬਰ (ਕੁਲਦੀਪ ਸਿੰਘ ਲੋਹਟ)- ਪਿੰਡ ਰਾਜੋਆਣਾ ਕਲਾਂ ਦੇ ਗੁਰਦੁਆਰਾ ਮੰਜੀ ਸਾਹਿਬ ਵਿਖੇ 28 ਅਕਤੂਬਰ ਨੂੰ ਹੋਈ ਫਾਇਰਿੰਗ ਦੇ ਮਾਮਲੇ ਵਿਚ ਲੁਧਿਆਣਾ ਦਿਹਾਤੀ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਦੀਆਂ ਸਾਂਝੀਆਂ ਟੀਮਾਂ ਨੇ ਮੁੱਖ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਰਾਜ ਸਿੰਘ ਉਰਫ਼ ਰਾਜੂ ਵਾਸੀ ਨੂਰਪੁਰ, ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ।

ਪੁਲਿਸ ਨੇ ਦੂਜੇ ਸ਼ੂਟਰ ਦੀ ਵੀ ਪਛਾਣ ਕਰ ਲਈ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ ਨੇ ਦੱਸਿਆ ਕਿ 28 ਅਕਤੂਬਰ ਦੀ ਸਵੇਰ ਕਰੀਬ 3:10 ਵਜੇ ਮੂੰਹ ਢੱਕ ਕੇ ਮੋਟਰਸਾਈਕਲ ’ਤੇ ਆਏ ਦੋ ਵਿਅਕਤੀਆਂ ਨੇ ਗੁਰਦੁਆਰਾ ਸਾਹਿਬ ਅੰਦਰ ਫਾਇਰਿੰਗ ਕੀਤੀ ਸੀ। ਇਸ ਸਬੰਧੀ ਥਾਣਾ ਸੁਧਾਰ ਵਿਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਤਕਨੀਕੀ ਅਤੇ ਮਨੁੱਖੀ ਸੂਹ ਦੇ ਆਧਾਰ ’ਤੇ ਕਰੀਬ 200 ਕਿਲੋਮੀਟਰ ਦੇ ਰੂਟ ’ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ, ਜਿਸ ਮਗਰੋਂ ਦੋਵੇਂ ਸ਼ੂਟਰਾਂ ਦੀ ਪਛਾਣ ਹੋਈ। ਮੁੱਢਲੀ ਪੁੱਛ-ਪੜਤਾਲ ਦੌਰਾਨ ਸਾਹਮਣੇ ਆਇਆ ਕਿ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਨੂੰ ਬਲੈਕਮੇਲ ਕਰਨ ਲਈ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਅਤੇ ਇਸੇ ਸਿਲਸਿਲੇ ਵਿਚ ਫਾਇਰਿੰਗ ਕੀਤੀ ਗਈ।

ਗ੍ਰਿਫ਼ਤਾਰ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ ਅਨੁਸਾਰ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਐੱਨਡੀਪੀਐੱਸ, ਅਸਲਾ ਐਕਟ ਅਤੇ ਜਬਰੀ ਵਸੂਲੀ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਸੱਤ ਮੁਕੱਦਮੇ ਦਰਜ ਹਨ। ਪੁਲਿਸ ਨੇ ਦਾਅਵਾ ਕੀਤਾ ਕਿ ਲੁਧਿਆਣਾ ਦਿਹਾਤੀ ਪੁਲੀਸ ਅਤੇ ਕਾਊਂਟਰ ਇੰਟੈਲੀਜੈਂਸ ਨੇ ਗੁਰਦੁਆਰਾ ਗੋਪਾਲਸਰ ਸਾਹਿਬ, ਗਗੜਾ ਅਤੇ ਗੁਰਦੁਆਰਾ ਮੰਜੀ ਸਾਹਿਬ, ਰਾਜੋਆਣਾ ਕਲਾਂ ਵਿਖੇ ਹੋਈਆਂ ਫਾਇਰਿੰਗ ਦੀਆਂ ਘਟਨਾਵਾਂ ਨੂੰ ਰਿਕਾਰਡ ਸਮੇਂ ਵਿਚ ਟਰੇਸ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਇੰਡੀਆ ਗਠਜੋੜ ਦੀ ਸਫ਼ਲ ਰੈਲੀ ਨੇ ਅਗਲੀ ਖ਼ਬਰ ਸਚਿਨ ਪਾਇਲਟ ਨੇ 4 ਨਵੰਬਰ ਦੀ ਇਨਸਾਫ਼ ਰੈਲੀ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
Ad Position 24