ਮਾਨਸਾ, 2 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅੱਜ ਸ਼ਾਮ ਵੇਲੇ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ। ਸ. ਖੁੱਡੀਆਂ ਨੇ ਝੋਟਾ ਦੇ ਪਿਤਾ ਭੀਮ ਸਿੰਘ, ਪਤਨੀ ਮਨਪ੍ਰੀਤ ਕੌਰ ਤੇ ਹੋਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪਰਵਿੰਦਰ ਦੀ ਮੌਤ ਨਾਲ ਸਮਾਜ ਨੂੰ ਘਾਟਾ ਪਿਆ ਹੈ।
ਝੋਟਾ ਦੇ ਪਿਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਪਰਿਵਾਰ ਤੇ ਐਕਸ਼ਨ ਕਮੇਟੀ ਦੇ ਸੱਦੇ ਮੁਤਾਬਿਕ ਜਲਦ ਹੀ ਕੈਬਨਿਟ ਮੰਤਰੀਆਂ ਦੇ ਪੈਨਲ ਨਾਲ ਮੀਟਿੰਗ ਕਰਵਾਈ ਜਾਵੇਗੀ। ਇਸ ਮੌਕੇ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਹਾਜ਼ਰ ਸਨ।