ਵਾਸ਼ਿੰਗਟਨ , 2 ਨਵੰਬਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਨੂੰ ਮੌਕਾ ਮਿਲਿਆ ਤਾਂ ਉਹ ਮੁੜ ਰਾਸ਼ਟਰਪਤੀ ਚੋਣ ਲੜਨਾ ਚਾਹੁਣਗੇ। ਗੱਲਬਾਤ ਕਰਦਿਆਂ ਟਰੰਪ ਨੇ ਕਿਹਾ ਕਿ ਉਹ ਦੁਬਾਰਾ ਚੋਣ ਲੜਨਾ ਪਸੰਦ ਕਰਨਗੇ, ਪਰ ਅਮਰੀਕੀ ਸੰਵਿਧਾਨ ਦੀ 22ਵੀਂ ਸੋਧ ਇਸ ਦੀ ਇਜਾਜ਼ਤ ਨਹੀਂ ਦਿੰਦੀ। ਟਰੰਪ ਨੇ ਕਿਹਾ, "ਜੇਕਰ ਮੈਨੂੰ ਮੌਕਾ ਮਿਲਿਆ ਤਾਂ ਮੈਂ ਮੁੜ ਚੋਣ ਲੜਨਾ ਚਾਹਾਂਗਾ, ਪਰ ਸੰਵਿਧਾਨ ਦੀ ਭਾਸ਼ਾ ਬਹੁਤ ਸਪੱਸ਼ਟ ਹੈ।"ਜ਼ਿਕਰਯੋਗ ਹੈ ਕਿ ਅਮਰੀਕੀ ਸੰਵਿਧਾਨ ਦੀ 22ਵੀਂ ਸੋਧ ਮੁਤਾਬਕ ਕੋਈ ਵੀ ਵਿਅਕਤੀ ਦੋ ਵਾਰ ਤੋਂ ਵੱਧ ਰਾਸ਼ਟਰਪਤੀ ਚੁਣਿਆ ਨਹੀਂ ਜਾ ਸਕਦਾ। ਟਰੰਪ 2016 ਅਤੇ 2024 ਵਿੱਚ ਰਾਸ਼ਟਰਪਤੀ ਚੁਣੇ ਜਾ ਚੁੱਕੇ ਹਨ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਇੱਕ ਸਰਵੇਖਣ ਵਿੱਚ ਉਹ ਹੋਰਨਾਂ ਸੰਭਾਵੀ ਉਮੀਦਵਾਰਾਂ ਤੋਂ ਕਾਫ਼ੀ ਅੱਗੇ ਸਨ। ਹਾਲਾਂਕਿ, ਉਨ੍ਹਾਂ ਨੇ ਸਰਵੇਖਣ ਦਾ ਨਾਂ ਜਾਂ ਵੇਰਵਾ ਨਹੀਂ ਦੱਸਿਆ।
ਤਾਜ਼ਾ ਖ਼ਬਰਾਂ
Free
"ਜੇ ਮੈਨੂੰ ਮੌਕਾ ਮਿਲੇ ਤਾਂ ਮੈਂ ਮੁੜ ਰਾਸ਼ਟਰਪਤੀ ਚੋਣ ਲੜਨਾ ਚਾਹਾਂਗਾ
"ਜੇ ਮੈਨੂੰ ਮੌਕਾ ਮਿਲੇ ਤਾਂ ਮੈਂ ਮੁੜ ਰਾਸ਼ਟਰਪਤੀ ਚੋਣ ਲੜਨਾ ਚਾਹਾਂਗਾ
ਅਜੀਤ ਡੈਸਕ
03-11-2026