03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸੁਪਰੀਮ ਕੋਰਟ ਵਲੋਂ ਅਭਿਸ਼ੇਕ ਬੈਨਰਜੀ ਨੂੰ ਰਾਹਤ

ਨਵੀਂ ਦਿੱਲੀ, 3 ਨਵੰਬਰ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਲੋਕ ਸਭਾ ਮੈਂਬਰ ਅਭਿਸ਼ੇਕ ਬੈਨਰਜੀ ਨੂੰ ਰਾਹਤ ਦਿੱਤੀ ਅਤੇ ਕਲਕੱਤਾ ਹਾਈ ਕੋਰਟ ਨੂੰ ਉਨ੍ਹਾਂ ਵਿਰੁੱਧ ਚੱਲ ਰਹੀਆਂ ਜਾਂਚਾਂ ਅਤੇ ਮਾਮਲਿਆਂ ਨਾਲ ਸੰਬੰਧਿਤ ‘ਮੀਡੀਆ ਟ੍ਰਾਇਲ’ ਵਿਰੁੱਧ ਉਨ੍ਹਾਂ ਦੀ ਪਟੀਸ਼ਨ ‘ਤੇ ਵਿਚਾਰ ਕਰਨ ਲਈ ਕਿਹਾ। ਚੀਫ਼ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੋਇਮਲਿਆ ਬਾਗਚੀ ਅਤੇ ਵੀ. ਮੋਹਨਾ ਦੀ ਬੈਂਚ ਨੇ ਕਿਹਾ ਕਿ ...

Ad Position 21
No active advertisement
ਅਜੀਤ ਡੈਸਕ 04-11-2026

ਨਵੀਂ ਦਿੱਲੀ, 3 ਨਵੰਬਰ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਲੋਕ ਸਭਾ ਮੈਂਬਰ ਅਭਿਸ਼ੇਕ ਬੈਨਰਜੀ ਨੂੰ ਰਾਹਤ ਦਿੱਤੀ ਅਤੇ ਕਲਕੱਤਾ ਹਾਈ ਕੋਰਟ ਨੂੰ ਉਨ੍ਹਾਂ ਵਿਰੁੱਧ ਚੱਲ ਰਹੀਆਂ ਜਾਂਚਾਂ ਅਤੇ ਮਾਮਲਿਆਂ ਨਾਲ ਸੰਬੰਧਿਤ ‘ਮੀਡੀਆ ਟ੍ਰਾਇਲ’ ਵਿਰੁੱਧ ਉਨ੍ਹਾਂ ਦੀ ਪਟੀਸ਼ਨ ‘ਤੇ ਵਿਚਾਰ ਕਰਨ ਲਈ ਕਿਹਾ। ਚੀਫ਼ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੋਇਮਲਿਆ ਬਾਗਚੀ ਅਤੇ ਵੀ. ਮੋਹਨਾ ਦੀ ਬੈਂਚ ਨੇ ਕਿਹਾ ਕਿ ਅਭਿਸ਼ੇਕ ਬੈਨਰਜੀ ਹਾਈ ਕੋਰਟ ਦੇ ਦੁਬਾਰਾ ਖੁੱਲ੍ਹਣ ‘ਤੇ ਸੁਣਵਾਈ ਲਈ ਮਾਮਲੇ ਦਾ ਜ਼ਿਕਰ ਕਰ ਸਕਦੇ ਹਨ।ਬੈਨਰਜੀ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਸ਼ੋਇਬ ਆਲਮ ਨੇ ਦੱਸਿਆ ਕਿ ਹਾਈ ਕੋਰਟ ਵਿਚ ਇਸ ਮਾਮਲੇ ਦੀ ਸੁਣਵਾਈ ਸਿਰਫ ਇੱਕ ਵਾਰ ਹੋਈ ਸੀ।

ਲੋਕ ਸਭਾ ਮੈਂਬਰ ਨੇ ਹਾਈ ਕੋਰਟ ਨੂੰ ਬੇਨਤੀ ਕੀਤੀ ਹੈ ਕਿ ਜਾਂਚ ਏਜੰਸੀਆਂ ਨੂੰ ਮੀਡੀਆ ਆਊਟਲੈਟਾਂ ਨਾਲ ਉਸਦੀ ਨਿੱਜੀ ਜਾਣਕਾਰੀ ਸਾਂਝੀ ਕਰਨ ਤੋਂ ਰੋਕਿਆ ਜਾਵੇ। ਉਸਨੇ ਦੋਸ਼ ਲਗਾਇਆ ਕਿ ਜਾਂਚ ਅਧਿਕਾਰੀ ਜਾਣਬੁੱਝ ਕੇ ਜਾਣਕਾਰੀ ਲੀਕ ਕਰ ਰਿਹਾ ਹੈ, ਜਿਸ ਨਾਲ ਉਸਦਾ ਅਕਸ ਖਰਾਬ ਹੋ ਰਿਹਾ ਹੈ। ਉਸਨੇ ਕਿਹਾ ਕਿ ਇਹ ਉਸਦੇ ਵਿਰੁੱਧ ਚੱਲ ਰਹੀ ਜਾਂਚ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ।ਬੈਨਰਜੀ ਨੇ ਮੰਗ ਕੀਤੀ ਕਿ ਮੀਡੀਆ ਆਊਟਲੈਟਾਂ ਨੂੰ ਉਸਦੇ ਵਿਰੁੱਧ ਚੱਲ ਰਹੀ ਜਾਂਚ ਨਾਲ ਸਬੰਧਤ ਖ਼ਬਰਾਂ ਦੀ ਰਿਪੋਰਟਿੰਗ ਜਾਂ ਪ੍ਰਕਾਸ਼ਨਾ ਕਰਨ ਤੋਂ ਗੁਰੇਜ਼ ਕਰਨ ਦੇ ਨਿਰਦੇਸ਼ ਦਿੱਤੇ ਜਾਣ।

Ad Position 22
No active advertisement
ਪਿਛਲੀ ਖ਼ਬਰ ਸਰੀ ਦੀ ਨਵੀਂ ਨਗਰ ਕੌਂਸਲ ਨੇ ਚੁੱਕੀ ਅਹੁਦੇ ਦੀ ਸਹੁੰ ਅਗਲੀ ਖ਼ਬਰ ਰਿਲਾਇੰਸ ਅਨਿਲ ਅੰਬਾਨੀ ਗਰੁੱਪ ਵਿਰੁੱਧ ਜਾਂਚ : ਈ.ਡੀ. ਨੇ 2 ਜਹਾਜ਼ ਕੀਤੇ ਜ਼ਬਤ
Ad Position 24