03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸੁਪਰੀਮ ਕੋਰਟ ਨੇ ਖੁੱਲ੍ਹੇਆਮ ਪਟਾਕਿਆਂ ਦੀ ਵਿਕਰੀ ’ਤੇ ਪ੍ਰਗਟਾਈ ਚਿੰਤਾ

ਨਵੀਂ ਦਿੱਲੀ, 3 ਨਵੰਬਰ (ਉਪਮਾ ਡਾਗਾ ਪਾਰਥ)- ਸੁਪਰੀਮ ਕੋਰਟ ਦੇ ਆਦੇਸ਼ ਦੇ ਬਾਵਜੂਦ ਖੁੱਲ੍ਹੇਆਮ ਹਰ ਤਰ੍ਹਾਂ ਦੇ ਪਟਾਕਿਆਂ ਦੀ ਵਿਕਰੀ ’ਤੇ ਅਦਾਲਤ ਨੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਨੂੰ ਆਦੇਸ਼ ਦੀ ਉਲੰਘਣਾ ਦੀ ਜਾਂਚ ਕਰਨ ਨੂੰ ਕਿਹਾ। ਜਸਟਿਸ ਐਮ.ਐਮ. ਸੁੰਦਰੇਸ਼ ਅਤੇ ਪ੍ਰਸੰਨਾ ਬੀ. ਵਰਾਕੇ ਦੇ ਬੈਂਚ ਨੇ ਇਕ ਅਖ਼ਬਾਰ ’ਚ ...

Ad Position 21
No active advertisement
ਅਜੀਤ ਡੈਸਕ 04-11-2026

ਨਵੀਂ ਦਿੱਲੀ, 3 ਨਵੰਬਰ (ਉਪਮਾ ਡਾਗਾ ਪਾਰਥ)- ਸੁਪਰੀਮ ਕੋਰਟ ਦੇ ਆਦੇਸ਼ ਦੇ ਬਾਵਜੂਦ ਖੁੱਲ੍ਹੇਆਮ ਹਰ ਤਰ੍ਹਾਂ ਦੇ ਪਟਾਕਿਆਂ ਦੀ ਵਿਕਰੀ ’ਤੇ ਅਦਾਲਤ ਨੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਨੂੰ ਆਦੇਸ਼ ਦੀ ਉਲੰਘਣਾ ਦੀ ਜਾਂਚ ਕਰਨ ਨੂੰ ਕਿਹਾ। ਜਸਟਿਸ ਐਮ.ਐਮ. ਸੁੰਦਰੇਸ਼ ਅਤੇ ਪ੍ਰਸੰਨਾ ਬੀ. ਵਰਾਕੇ ਦੇ ਬੈਂਚ ਨੇ ਇਕ ਅਖ਼ਬਾਰ ’ਚ ਛਪੀ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਬਾਜ਼ਾਰ ’ਚ ਹਰ ਤਰ੍ਹਾਂ ਦੇ ਪਟਾਕੇ ਮੌਜੂਦ ਹਨ, ਇਸ ’ਤੇ ਧਿਆਨ ਦੇਣ ਦੀ ਲੋੜ ਹੈ।

ਜਸਟਿਸ ਸੁੰਦਰੇਸ਼ ਨੇ ਕਿਹਾ ਕਿ ਰਿਪੋਰਟ ’ਚ ਕਿਹਾ ਗਿਆ ਹੈ ਕਿ ਅਦਾਲਤੀ ਆਦੇਸ਼ ਦੇ ਬਾਵਜੂਦ ਪਟਾਕਿਆਂ ਦੀਆਂ ਦੁਕਾਨਾਂ ’ਚ ਹਰ ਦੂਜਾ ਪਟਾਕਾ ਉਪਲਬਧ ਹੈ। ਲਾਇਸੈਂਸੀ, ਬਿਨਾਂ ਲਾਇਸੈਂਸ ਵਾਲਾ, ਕਿਊ.ਆਰ. ਕੋਡ ਵਾਲਾ, ਸਭ ਕੁਝ ਮਿਲ ਰਿਹਾ ਹੈ, ਇਸ ’ਤੇ ਧਿਆਨ ਦਿਉ। ਜ਼ਿਕਰਯੋਗ ਹੈ ਕਿ ਦਿੱਲੀ ’ਚ ਹੋਣ ਵਾਲੇ ਪ੍ਰਦੂਸ਼ਣ ਨੂੰ ਵੇਖਦਿਆਂ ਸਰਬਉੱਚ ਅਦਾਲਤ ਨੇ ਸੋਮਵਾਰ ਨੂੰ ਪਟਾਕਿਆਂ ਦੀ ਵਿਕਰੀ ਨੂੰ ਲੈ ਕੇ ਆਦੇਸ਼ ਜਾਰੀ ਕਰਦਿਆਂ ਕਿਹਾ ਕਿ 7 ਅਤੇ 8 ਨਵੰਬਰ ਨੂੰ ਹੀ ਸਵੇਰੇ 6 ਤੋਂ 7 ਅਤੇ ਰਾਤ ਨੂੰ 8 ਤੋਂ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜ਼ਾਜਤ ਦਿੱਤੀ ਸੀ। 9 ਨਵੰਬਰ ਤੋਂ ਮੁੜ ਤੋਂ ਪਟਾਕਿਆਂ ’ਤੇ ਪਾਬੰਦੀ ਜਾਰੀ ਹੋ ਜਾਏਗੀ।

 

Ad Position 22
No active advertisement
ਪਿਛਲੀ ਖ਼ਬਰ ਭਾਰਤ ਨੇ ਕਦੇ ਵੀ ਜੀ.ਐਮ. ਉਤਪਾਦਾਂ ਦੀ ਦਰਾਮਦ ਦੀ ਇਜਾਜ਼ਤ ਨਹੀਂ ਦਿੱਤੀ- ਗੋਇਲ ਅਗਲੀ ਖ਼ਬਰ ਸਰੀ ਦੀ ਨਵੀਂ ਨਗਰ ਕੌਂਸਲ ਨੇ ਚੁੱਕੀ ਅਹੁਦੇ ਦੀ ਸਹੁੰ
Ad Position 24