04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਡਿਪਟੀ ਕਮਿਸ਼ਨਰ, ਐਸ.ਡੀ.ਐਮ ਅਤੇ ਐਸ.ਐਸ.ਪੀ. ਵਲੋਂ ਡਰੱਗ ਹੌਟਸਪੌਟ ਬਸਤੀ ਗੁਰੂ ਕਰਮ ਸਿੰਘ ਦੇ ਸ਼ਮਸ਼ਾਨਘਾਟ ਦਾ ਵਿਸ਼ੇਸ਼ ਦੌਰਾ

ਗੁਰੂਹਰਸਹਾਏ (ਫ਼ਿਰੋਜ਼ਪੁਰ), 4 ਨਵੰਬਰ (ਕਪਿਲ ਕੰਧਾਰੀ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ...

Ad Position 21
No active advertisement
ਅਜੀਤ ਡੈਸਕ 04-11-2026

ਗੁਰੂਹਰਸਹਾਏ (ਫ਼ਿਰੋਜ਼ਪੁਰ), 4 ਨਵੰਬਰ (ਕਪਿਲ ਕੰਧਾਰੀ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਅੱਜ ਗੁਰੂਹਰਸਹਾਏ ਦੀ ਡਰੱਗ ਹੌਟਸਪੌਟ ਬਸਤੀ ਗੁਰੂ ਕਰਮ ਸਿੰਘ ਦੇ ਸ਼ਮਸ਼ਾਨਘਾਟ ਦਾ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ, ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ, ਐਸ.ਡੀ.ਐਮ. ਗੁਰੂਹਰਸਹਾਏ ਸ.ਹਰਦੀਪ ਸਿੰਘ ਵਲੋਂ ਵਿਸ਼ੇਸ਼ ਦੌਰਾ ਕੀਤਾ ਗਿਆ।

ਇਸ ਦੌਰਾਨ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਲੋਂ ਸਥਾਨ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ ਅਤੇ ਡਰੱਗ ਹੌਟਸਪੌਟ ਖੇਤਰ ਵਿਚ ਕੀਤੇ ਜਾ ਰਹੇ ਸੁਧਾਰ ਕਾਰਜਾਂ ਅਤੇ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰੇ ਦਾ ਮੁੱਖ ਮਕਸਦ ਡਰੱਗ ਹੌਟਸਪੌਟ ਖੇਤਰਾਂ ਵਿਚੋਂ ਨਸ਼ਿਆਂ ਦੇ ਪ੍ਰਭਾਵ ਨੂੰ ਖ਼ਤਮ ਕਰਨਾ, ਇਲਾਕੇ ਦੀ ਸਫ਼ਾਈ ਅਤੇ ਵਾਤਾਵਰਣ ਵਿਚ ਸੁਧਾਰ ਲਿਆਉਣਾ ਅਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨਾ ਹੈ।

ਇਸ ਦੇ ਨਾਲ ਹੀ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵਲੋਂ ਨਸ਼ਿਆਂ ਦੇ ਖਾਤਮੇ ਲਈ ਆਪਸੀ ਤਾਲਮੇਲ ਨਾਲ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਮਜ਼ਬੂਤ ਕਰਨ 'ਤੇ ਵੀ ਜ਼ੋਰ ਦਿੱਤਾ ਗਿਆ।ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪ੍ਰਸ਼ਾਸਨ, ਪੁਲਿਸ ਵਿਭਾਗ ਅਤੇ ਆਮ ਲੋਕਾਂ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ। ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਡੀ.ਐਸ.ਪੀ. ਗੁਰੂਹਰਸਹਾਏ ਸ. ਤੇਜਿੰਦਰ ਪਾਲ ਸਿੰਘ, ਸ਼੍ਰੀ ਹਿਮਾਂਸ਼ੂ ਆਈ.ਏ.ਐਸ. (ਅੰਡਰ ਟ੍ਰੇਨਿੰਗ) ਸੁਪਰਡੈਂਟ ਕੇਵਲ ਕ੍ਰਿਸ਼ਨ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਭਦੌੜ ਦੀ ਕੋਟਕਪੁਰਾ ਵਿਖੇ ਪੜ੍ਹਦੀ ਲੜਕੀ ਦੀ ਸੜਕ ਹਾਦਸੇ ਵਿਚ ਮੌਤ ਅਗਲੀ ਖ਼ਬਰ ਗਿਆਨੀ ਹਰਪ੍ਰੀਤ ਸਿੰਘ ਨਾਲ ਉਨ੍ਹਾਂ ਦੀ ਸੋਚ, ਵਿਚਾਰ ਅਤੇ ਕਾਰਜਸ਼ੈਲੀ ਵਿਚ ਆਪਸੀ ਤਾਲਮੇਲ ਨਹੀਂ- ਪ੍ਰੋ. ਪ੍ਰੇਮ ਸਿੰਘ ਚੰਦ...
Ad Position 24