04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਕਾਂਗਰਸ ਸਮੇਤ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ 100 ਜਣਿਆਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ

ਸੰਗਰੂਰ, 4 ਨਵੰਬਰ (ਧੀਰਜ ਪਸੋਰੀਆ)- ਵਿਧਾਨ ਸਭਾ ਹਲਕਾ ਸੰਗਰੂਰ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ....

Ad Position 21
No active advertisement
ਅਜੀਤ ਡੈਸਕ 04-11-2026

ਸੰਗਰੂਰ, 4 ਨਵੰਬਰ (ਧੀਰਜ ਪਸੋਰੀਆ)- ਵਿਧਾਨ ਸਭਾ ਹਲਕਾ ਸੰਗਰੂਰ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਸੰਗਰੂਰ ਸਮੇਤ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ 100 ਦੇ ਕਰੀਬ ਜਣਿਆਂ ਨੇ ਕਾਂਗਰਸ ਸਮੇਤ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਪਾਰਟੀ ਵਿਚ ਸ਼ਮੂਲੀਅਤ ਕਰਾਉਣ ਤੋਂ ਬਾਅਦ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਹਰ ਵਲੰਟੀਅਰ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਵੱਖ-ਵੱਖ ਪਿੰਡਾਂ ਤੋਂ ਸ਼ਾਮਿਲ ਹੋਏ ਇਹ ਵਿਅਕਤੀ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ। ਵਿਧਾਨ ਸਭਾ ਹਲਕੇ ਪੀਸੀਬੀ ਦੇ ਇਹ ਲੋਕ ਆਮ ਆਦਮੀ ਪਾਰਟੀ ਦੇ ਰੋਡ ਮੈਪ ਨੂੰ ਦੇਖ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ। ਕਾਂਗਰਸ ਵਲੋਂ ਕੀਤੀ ਗਈ ਇਨਸਾਫ ਰੈਲੀ ਬਾਰੇ ਗੱਲ ਕਰਦਿਆਂ ਵਿਧਾਇਕਾ ਭਰਾਜ ਨੇ ਕਿਹਾ ਕਿ ਰੈਲੀ ਵਿਚ ਰਾਹੁਲ ਗਾਂਧੀ ਨੇ ਪੰਜਾਬ ਦੇ ਲੋਕਾਂ ਦੀ ਕੋਈ ਗੱਲ ਨਹੀਂ ਕੀਤੀ।

ਕਾਂਗਰਸ ਵਲੋਂ ਕੀਤੀਆਂ ਜਾ ਰਹੀਆਂ ਇਨਸਾਫ ਰੈਲੀਆਂ ਉੱਤੇ ਨਿਸ਼ਾਨਾ ਸਾਧਦਿਆਂ ਵਿਧਾਇਕਾ ਭਰਾਜ ਨੇ ਕਿਹਾ ਕਿ ਕਾਂਗਰਸ ਦੀ ਪਿਛਲੀ ਇਨਸਾਫ ਰੈਲੀ ਵਿਚ ਸੂਬਾ ਪ੍ਰਧਾਨ ਅਤੇ ਪ੍ਰਭਾਰੀ ਹੋਰ ਸਨ ਜਦੋਂ ਕਿ ਅੱਜ ਕੀਤੀ ਗਈ ਇਨਸਾਫ ਰੈਲੀ ਵਿਚ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਪ੍ਰਭਾਰੀ ਬਦਲੇ ਹੋਏ ਸਨ, ਲੱਗਦਾ ਅਗਲੀ ਇਨਸਾਫ ਰੈਲੀ ਵਿਚ ਵੀ ਸੂਬਾ ਪ੍ਰਧਾਨ ਅਤੇ ਪ੍ਰਭਾਰੀ ਬਦਲੇ ਹੋਏ ਹੋਣਗੇ ਕਿਉਂਕਿ ਕੋਈ ਵੀ ਪੰਜਾਬ ਵਿਚ ਕਾਂਗਰਸ ਦੀ ਹਾਰ ਦਾ ਸਿਹਰਾ ਆਪਣੇ ਸਿਰ ਉੱਤੇ ਨਹੀਂ ਲੈਣਾ ਚਾਹੁੰਦਾ ਹੈ। ਪੰਜਾਬ ਦੇ ਇਹ ਕਾਂਗਰਸੀ ਆਗੂ ਪੰਜਾਬ ਦੇ ਮੁੱਦਿਆਂ ਦੀ ਕੋਈ ਗੱਲ ਨਹੀਂ ਕਰਦੇ ਬਲਕਿ ਸਿਰਫ ਮੁੱਖ ਮੰਤਰੀ ਦੀ ਦੌੜ ਵਿਚ ਹੀ ਆਪਣਾ ਸਮਾਂ ਜਾਇਆ ਕਰਦੇ ਹਨ। ਭਰਿਸ਼ਟਾਚਾਰ ਵਿਚ ਡੁੱਬੀ ਹੋਈ ਕਾਂਗਰਸ ਅੱਜ ਦੇਸ਼ ਵਿਚ ਹਾਸ਼ੀਏ ਉੱਤੇ ਹੈ,ਪੰਜਾਬ ਦੇ ਲੋਕ ਵੀ ਕਾਂਗਰਸ ਨੂੰ ਕਿਸੇ ਵੀ ਕੀਮਤ ਉੱਤੇ ਮੂੰਹ ਨਹੀਂ ਲਾਉਣਗੇ।

ਅੱਜ ਰਾਹੁਲ ਗਾਂਧੀ ਕਿਸਾਨਾਂ ਦੀ ਗੱਲ ਕਰ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਵਿਚ ਜਦੋਂ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਪੰਜ ਸਾਲਾਂ ਵਿਚ ਕਿਸਾਨਾਂ ਲਈ ਕੁਝ ਨਹੀਂ ਕੀਤਾ ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਆਪ ਸਰਕਾਰ ਨੇ ਜਿੱਥੇ ਕਿਸਾਨਾਂ ਨੂੰ ਝੋਨੇ ਦੀ ਕਾਸਤ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਹੈ ਉਥੇ ਪੰਜਾਬ ਦੇ ਖੇਤਾਂ ਵਿਚ ਨਹਿਰੀ ਪਾਣੀ ਪਹੁੰਚਾ ਕੇ ਇਤਿਹਾਸਿਕ ਕਾਰਜ ਕੀਤਾ ਹੈ ਜਿਸ ਨਾਲ ਜਿੱਥੇ ਧਰਤੀ ਹੇਠਲਾ ਪੀਣ ਯੋਗ ਪਾਣੀ ਬਚਿਆ ਹੈ ਉਥੇ ਫਸਲਾਂ ਦਾ ਝਾੜ ਵੀ ਵਧ ਰਿਹਾ ਹੈ।

ਭਾਜਪਾ ਤੇ ਨਿਸ਼ਾਨਾ ਸਾਧਦਿਆਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਸ਼ਾਸਿਤ ਰਾਜਾਂ ਵਿਚੋਂ ਨਸ਼ਿਆਂ ਦੀ ਸਪਲਾਈ ਹੋ ਰਹੀ ਹੈ ਪਰ ਸੂਬਾ ਸਰਕਾਰ ਵਲੋਂ ਨਸ਼ਿਆਂ ਦੇ ਖਿਲਾਫ਼ ਸਖ਼ਤ ਮੁਹਿੰਮ ਵਿੱਡੀ ਹੋਈ ਹੈ ਜਿਸ ਦੇ ਸਾਰਥਕ ਨਤੀਜੇ ਮਿਲ ਰਹੇ ਹਨ ਅਤੇ ਨਸ਼ਿਆਂ ਦੀ ਦਲਦਲ ਵਿਚ ਫਸੇ ਨੌਜਵਾਨਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਨੂੰ ਮੁੱਖ ਧਾਰਾ ਵਿਚ ਲਿਆਂਦਾ ਜਾ ਰਿਹਾ ਹੈ।

 

Ad Position 22
No active advertisement
ਪਿਛਲੀ ਖ਼ਬਰ ਰੇਲਵੇ ਸਟੇਸ਼ਨ ਤੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼ ਅਗਲੀ ਖ਼ਬਰ ਦੀਵਾਲੀ ਮੌਕੇ ਲੁਧਿਆਣਾ ਫਾਇਰ ਬ੍ਰਿਗੇਡ ਅਲਰਟ 6 ਸਟੇਸ਼ਨਾਂ ਤੋਂ ਇਲਾਵਾ ਬਣਾਏ ਜਾਣਗੇ 3 ਆਰਜ਼ੀ ਸਟੇਸ਼ਨ |
Ad Position 24