04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: ਪੀ.ਏ.ਸੀ. ਮੈਂਬਰ ਸੁਖਦੇਵ ਸਿੰਘ ਨਾਨਕਪੁਰ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ

ਕਪੂਰਥਲਾ, 4 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੀ ਸਿਆਸਤ ਵਿਚ ਇਕ ਅਹਿਮ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਪੀ.ਏ.ਸੀ. ਦੇ ਮੈਂਬਰ ਅਤੇ ਯੂਥ ਅਕਾਲੀ ਦਲ ਦੇ ਦੁਆਬਾ ਜ਼ੋਨ ਦੇ ਪ੍ਰਧਾਨ ਸੁਖਦੇਵ ਸਿੰਘ ਨਾਨਕਪੁਰ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਪੱਲਾ ਫੜ...

Ad Position 21
No active advertisement
ਅਜੀਤ ਡੈਸਕ 04-11-2026
ਕਪੂਰਥਲਾ, 4 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੀ ਸਿਆਸਤ ਵਿਚ ਇਕ ਅਹਿਮ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਪੀ.ਏ.ਸੀ. ਦੇ ਮੈਂਬਰ ਅਤੇ ਯੂਥ ਅਕਾਲੀ ਦਲ ਦੇ ਦੁਆਬਾ ਜ਼ੋਨ ਦੇ ਪ੍ਰਧਾਨ ਸੁਖਦੇਵ ਸਿੰਘ ਨਾਨਕਪੁਰ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਪੱਲਾ ਫੜ ਲਿਆ ਹੈ।

ਚੰਡੀਗੜ੍ਹ ਸਥਿਤ ਭਾਜਪਾ ਦੇ ਸੂਬਾਈ ਦਫ਼ਤਰ ਵਿਖੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਮੌਜੂਦਗੀ ਵਿਚ ਸੁਖਦੇਵ ਸਿੰਘ ਨਾਨਕਪੁਰ ਨੇ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਵੀ ਮੌਜੂਦ ਸਨ। ਕੇਵਲ ਸਿੰਘ ਢਿੱਲੋਂ ਨੇ ਨਾਨਕਪੁਰ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ।

ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਦੀਆਂ ਲੋਕ ਭਲਾਈ ਨੀਤੀਆਂ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਲਗਾਤਾਰ ਸਮਰਪਿਤ ਅਤੇ ਸਮਰੱਥ ਆਗੂਆਂ ਨੂੰ ਆਪਣੇ ਨਾਲ ਜੋੜ ਰਹੀ ਹੈ।

ਦੂਜੇ ਪਾਸੇ ਸੁਖਦੇਵ ਸਿੰਘ ਨਾਨਕਪੁਰ ਨੇ ਕਿਹਾ ਕਿ ਉਹ ਭਾਜਪਾ ਦੀਆਂ ਨੀਤੀਆਂ ਅਤੇ ਪਾਰਟੀ ਦੇ ਪ੍ਰੋਗਰਾਮਾਂ ਤੋਂ ਪ੍ਰਭਾਵਿਤ ਹੋ ਕੇ ਇਸ ਵਿਚ ਸ਼ਾਮਲ ਹੋਏ ਹਨ। ਪਾਰਟੀ ਵਲੋਂ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਉਹ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਜ਼ਮੀਨੀ ਪੱਧਰ 'ਤੇ ਪਾਰਟੀ ਨੂੰ ਮਜ਼ਬੂਤ ਕਰਨਾ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਬਣਾਉਣ ਲਈ ਕੰਮ ਕਰਨਾ ਹੋਵੇਗਾ।

ਇਸ ਮੌਕੇ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਰੁਨਦੀਪ ਸਿੰਘ ਸੈਦਪੁਰ, ਮੀਤ ਪ੍ਰਧਾਨ ਸਿਮਰਪ੍ਰੀਤ ਸਿੰਘ ਮੋਮੀ, ਬਲਾਕ ਸੰਮਤੀ ਮੈਂਬਰ ਹਰਿੰਦਰ ਸਿੰਘ ਖਿੰਡਾ, ਕਾਂਗਰਸੀ ਆਗੂ ਨੀਰਜ ਕਪੂਰ, ਸੰਜੀਵ ਕਪੂਰ, ਗੁਰਮੇਲ ਸਿੰਘ ਮੁੱਤੀ, ਕਰਨੈਲ ਸਿੰਘ ਨੱਢਾ, ਕਮਲਨੈਣ ਸਿੰਘ ਸੰਨੀ, ਮਹਿੰਦਰ ਰੂਬੀ, ਰਜੀਵ ਜੁਨੇਜਾ ਅਤੇ ਕਿਸਾਨ ਆਗੂ ਹਰਮਿੰਦਰ ਸਿੰਘ ਭਵਾਨੀਪੁਰ ਸਮੇਤ ਕਈ ਆਗੂ ਭਾਜਪਾ ਵਿੱਚ ਸ਼ਾਮਲ ਹੋਏ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ, ਜਨਰਲ ਸਕੱਤਰ ਮਨੂ ਧੀਰ ਅਤੇ ਮੰਡਲ-2 ਦੇ ਜਨਰਲ ਸਕੱਤਰ ਸੰਜੀਵ ਖੰਨਾ ਸਮੇਤ ਹੋਰ ਭਾਜਪਾ ਆਗੂਆਂ ਨੇ ਨਵੇਂ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ।


 
Ad Position 22
No active advertisement
ਪਿਛਲੀ ਖ਼ਬਰ ਪਰਾਲੀ ਸਾੜਨ ਤੋਂ ਰੋਕਣ ਲਈ ਡੀ.ਸੀ. ਅਤੇ ਐੱਸ.ਐੱਸ.ਪੀ. ਵਲੋਂ ਪਿੰਡਾਂ ਦਾ ਦੌਰਾ, ਕਿਸਾਨਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਗ੍ਰਿਜ਼ਲੀ ਰਿੱਛ ਦੇ ਸ਼ੱਕੀ ਹਮਲੇ ’ਚ ਮਾਂ-ਧੀ ਦੀ ਦਰਦਨਾਕ ਮੌਤ, ਬ੍ਰਿਟਿਸ਼ ਕੋਲੰਬੀਆ ’ਚ ਦਹਿਸ਼ਤ ਦਾ ਮਾਹੌਲ
Ad Position 24