04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਪੁਲਿਸ ਮੁਕਾਬਲੇ ਦੌਰਾਨ ਗੋਲੀ ਲੱਗਣ ਨਾਲ ਲੁੱਟ-ਖੋਹ ਦੇ ਮਾਮਲਿਆਂ ’ਚ ਲੋੜੀਂਦਾ ਮੁਲਜ਼ਮ ਗ੍ਰਿਫ਼ਤਾਰ

ਰਾਮ ਤੀਰਥ, 4 ਨਵੰਬਰ (ਧਰਵਿੰਦਰ ਸਿੰਘ ਔਲਖ)- ਥਾਣਾ ਕੰਬੋ ਅਧੀਨ ਆਉਂਦੇ ਪਿੰਡ ਧੌਲ ਖੁਰਦ ਨੇੜੇ ਪੁਲਿਸ ਅਤੇ ਇਕ ਨੌਜਵਾਨ ਵਿਚਕਾਰ ਮੁਕਾਬਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਪੁਲਿਸ ਦੀ ਜਵਾਬੀ ਫਾਇਰਿੰਗ ਵਿਚ ਨੌਜਵਾਨ ਦੀ ਲੱਤ ਵਿਚ ਗੋਲੀ ਲੱਗ ਗਈ, ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦੀ ਪਛਾਣ ਆਕਾਸ਼ਦੀਪ ਸਿੰਘ ਵਾਸੀ ਕਾਦੀਆਂ ਵਜੋਂ ...

Ad Position 21
No active advertisement
ਅਜੀਤ ਡੈਸਕ 04-11-2026
ਪੁਲਿਸ ਪਾਰਟੀ ’ਤੇ ਦੋ ਫਾਇਰ ਕਰਨ ਤੋਂ ਬਾਅਦ ਜਵਾਬੀ ਕਾਰਵਾਈ ’ਚ ਲੱਤ ’ਚ ਲੱਗੀ ਗੋਲੀ, ਪਿਸਤੌਲ, ਕਾਰਤੂਸ ਅਤੇ ਚੋਰੀ ਦਾ ਸਕੂਟਰ ਬਰਾਮਦ
ਰਾਮ ਤੀਰਥ, 4 ਨਵੰਬਰ (ਧਰਵਿੰਦਰ ਸਿੰਘ ਔਲਖ)- ਥਾਣਾ ਕੰਬੋ ਅਧੀਨ ਆਉਂਦੇ ਪਿੰਡ ਧੌਲ ਖੁਰਦ ਨੇੜੇ ਪੁਲਿਸ ਅਤੇ ਇਕ ਨੌਜਵਾਨ ਵਿਚਕਾਰ ਮੁਕਾਬਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਪੁਲਿਸ ਦੀ ਜਵਾਬੀ ਫਾਇਰਿੰਗ ਵਿਚ ਨੌਜਵਾਨ ਦੀ ਲੱਤ ਵਿਚ ਗੋਲੀ ਲੱਗ ਗਈ, ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦੀ ਪਛਾਣ ਆਕਾਸ਼ਦੀਪ ਸਿੰਘ ਵਾਸੀ ਕਾਦੀਆਂ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਹਰਮਨਦੀਪ ਸਿੰਘ ਗਿੱਲ ਨੇ ਦੱਸਿਆ ਕਿ ਆਕਾਸ਼ਦੀਪ ਸਿੰਘ ਖ਼ਿਲਾਫ਼ ਪਹਿਲਾਂ ਹੀ ਸੱਤ ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਇਕ ਮਾਮਲੇ ਵਿਚ ਭਗੌੜਾ ਕਰਾਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਬਟਾਲਾ ਵਿਚ ਇਕ ਮਨੀ ਐਕਸਚੇਂਜਰ ਤੋਂ ਢਾਈ ਲੱਖ ਰੁਪਏ ਦੀ ਲੁੱਟ ਦੀ ਵਾਰਦਾਤ ਵਿਚ ਵੀ ਸ਼ਾਮਲ ਸੀ।

ਪੁਲਿਸ ਅਧਿਕਾਰੀ ਅਨੁਸਾਰ ਕਤਲ ਦੇ ਇਕ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਅੰਗਰੇਜ਼ ਨਾਮਕ ਵਿਅਕਤੀ ਨੂੰ ਪੁਲਿਸ ਹਿਰਾਸਤ ਵਿਚੋਂ ਛੁਡਵਾਉਣ ਲਈ ਕੁਝ ਮੁਲਜ਼ਮਾਂ ਵਲੋਂ ਯੋਜਨਾ ਬਣਾਈ ਜਾ ਰਹੀ ਸੀ। ਇਸ ਸਬੰਧੀ ਪੁਲਿਸ ਨੂੰ ਸੂਚਨਾ ਮਿਲਣ ਤੋਂ ਬਾਅਦ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਲਈ ਨਾਕਾਬੰਦੀ ਕੀਤੀ ਗਈ।

ਇਸ ਦੌਰਾਨ ਜਦੋਂ ਪੁਲਿਸ ਪਾਰਟੀ ਨੇ ਆਕਾਸ਼ਦੀਪ ਸਿੰਘ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਪੁਲਿਸ ਮੁਲਾਜ਼ਮਾਂ ’ਤੇ ਦੋ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਸਵੈ-ਰੱਖਿਆ ਵਿਚ ਜਵਾਬੀ ਕਾਰਵਾਈ ਕਰਦਿਆਂ ਦੋ ਫਾਇਰ ਕੀਤੇ, ਜਿਨ੍ਹਾਂ ਵਿਚੋਂ ਇਕ ਗੋਲੀ ਮੁਲਜ਼ਮ ਦੀ ਲੱਤ ਵਿਚ ਲੱਗੀ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਕਾਬੂ ਕਰਕੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ।

ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿਚੋਂ 30 ਬੋਰ ਦਾ ਪਿਸਤੌਲ, ਦੋ ਚੱਲੇ ਹੋਏ ਕਾਰਤੂਸ ਅਤੇ ਇਕ ਸਕੂਟਰ ਬਰਾਮਦ ਕੀਤਾ ਹੈ। ਮੁੱਢਲੀ ਜਾਂਚ ਦੌਰਾਨ ਸਕੂਟਰ ਵੀ ਚੋਰੀ ਦਾ ਪਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੇ ਹੋਰ ਅਪਰਾਧਿਕ ਸਬੰਧਾਂ ਅਤੇ ਪੁਰਾਣੀਆਂ ਵਾਰਦਾਤਾਂ ਬਾਰੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

 
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਅਤੇ ਐਕਸ਼ਨ ਕਮੇਟੀ ਵਿਚਾਲੇ ਬਣੀ ਸਹਿਮਤੀ, ਲੱਖਾ ਸਿਧਾਣਾ ਤੇ ਹੋਰਾਂ ਦੀ ਰਿਹਾਈ ਤੋਂ ਬਾਅਦ ਹੋਵੇਗਾ ਪਰਵਿੰਦਰ... ਅਗਲੀ ਖ਼ਬਰ ਰਾਹੁਲ ਗਾਂਧੀ ਦੀ ਰੈਲੀ ਦੌਰਾਨ 1984 ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਵਲੋਂ ਜ਼ੋਰਦਾਰ ਪ੍ਰਦਰਸ਼ਨ, ਲਹਿਰਾਏ ਕਾਲੇ ਝੰਡੇ
Ad Position 24