04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਪੰਜਾਬ ਸਰਕਾਰ ਅਤੇ ਐਕਸ਼ਨ ਕਮੇਟੀ ਵਿਚਾਲੇ ਬਣੀ ਸਹਿਮਤੀ, ਲੱਖਾ ਸਿਧਾਣਾ ਤੇ ਹੋਰਾਂ ਦੀ ਰਿਹਾਈ ਤੋਂ ਬਾਅਦ ਹੋਵੇਗਾ ਪਰਵਿੰਦਰ ਝੋਟਾ ਦਾ ਸਸਕਾਰ

ਮਾਨਸਾ, 4 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ/ਗੁਰਚੇਤ ਸਿੰਘ ਫੱਤੇਵਾਲੀਆ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਗਠਿਤ ਐਕਸ਼ਨ ਕਮੇਟੀ ਅਤੇ ਪੰਜਾਬ ਸਰਕਾਰ ਵਿਚਾਲੇ ਅਹਿਮ ਸਹਿਮਤੀ ਬਣ ਗਈ ਹੈ। ਦੋ ਕੈਬਨਿਟ ਮੰਤਰੀਆਂ ਅਤੇ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਵਿਚਕਾਰ....

Ad Position 21
No active advertisement
ਅਜੀਤ ਡੈਸਕ 04-11-2026
ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ
ਮਾਨਸਾ, 4 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ/ਗੁਰਚੇਤ ਸਿੰਘ ਫੱਤੇਵਾਲੀਆ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਗਠਿਤ ਐਕਸ਼ਨ ਕਮੇਟੀ ਅਤੇ ਪੰਜਾਬ ਸਰਕਾਰ ਵਿਚਾਲੇ ਅਹਿਮ ਸਹਿਮਤੀ ਬਣ ਗਈ ਹੈ। ਦੋ ਕੈਬਨਿਟ ਮੰਤਰੀਆਂ ਅਤੇ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਵਿਚਕਾਰ ਕਰੀਬ ਪੰਜ ਘੰਟੇ ਚੱਲੀ ਮੀਟਿੰਗ ਤੋਂ ਬਾਅਦ ਫ਼ੈਸਲਾ ਕੀਤਾ ਗਿਆ ਕਿ ਨੌਜਵਾਨ ਆਗੂ ਲੱਖਾ ਸਿਧਾਣਾ ਅਤੇ ਹੋਰ ਸਾਥੀਆਂ ਦੀ ਰਿਹਾਈ ਉਪਰੰਤ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
 
ਇਸ ਸਹਿਮਤੀ ਤੋਂ ਬਾਅਦ ਐਕਸ਼ਨ ਕਮੇਟੀ ਵਲੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ  ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲੇਗੀ 2 ਕਰੋੜ ਦੀ ਆਰਥਿਕ ਮੱਦਦ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗਾ।  

ਮੀਟਿੰਗ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਇਨਸਾਫ਼ ਅਤੇ ਗ੍ਰਿਫ਼ਤਾਰ ਨੌਜਵਾਨ ਆਗੂਆਂ ਦੀ ਰਿਹਾਈ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਸਹਿਮਤੀ ਬਣਨ ਤੋਂ ਬਾਅਦ ਮਾਮਲੇ ਨੂੰ ਸੁਲਝਾਉਣ ਵੱਲ ਅਹਿਮ ਕਦਮ ਮੰਨਿਆ ਜਾ ਰਿਹਾ ਹੈ।

 
Ad Position 22
No active advertisement
ਪਿਛਲੀ ਖ਼ਬਰ ਦੱਖਣੀ ਕੋਰੀਆ ਨੂੰ 8-1 ਨਾਲ ਕਰਾਰੀ ਹਾਰ ਦੇ ਕੇ ਭਾਰਤ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਫਾਈਨਲ ’ਚ ਪਹੁੰਚਿਆ ਅਗਲੀ ਖ਼ਬਰ ਪੁਲਿਸ ਮੁਕਾਬਲੇ ਦੌਰਾਨ ਗੋਲੀ ਲੱਗਣ ਨਾਲ ਲੁੱਟ-ਖੋਹ ਦੇ ਮਾਮਲਿਆਂ ’ਚ ਲੋੜੀਂਦਾ ਮੁਲਜ਼ਮ ਗ੍ਰਿਫ਼ਤਾਰ
Ad Position 24