04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਦੱਖਣੀ ਕੋਰੀਆ ਨੂੰ 8-1 ਨਾਲ ਕਰਾਰੀ ਹਾਰ ਦੇ ਕੇ ਭਾਰਤ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਫਾਈਨਲ ’ਚ ਪਹੁੰਚਿਆ

ਮੋਹਾਲੀ, 4 ਨਵੰਬਰ -ਭਾਰਤੀ ਹਾਕੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦੇ ਫਾਈਨਲ ਵਿਚ ਜਗ੍ਹਾ ਬਣਾ ਲਈ ਹੈ। ਮੋਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ...

Ad Position 21
No active advertisement
ਅਜੀਤ ਡੈਸਕ 04-11-2026
ਹੁਣ ਖਿਤਾਬੀ ਮੁਕਾਬਲੇ ’ਚ ਜਾਪਾਨ ਨਾਲ ਹੋਵੇਗੀ ਟੱਕਰ, ਭਾਰਤ ਦੀ ਨਜ਼ਰ ਛੇਵੀਂ ਵਾਰ ਟਰਾਫੀ ਜਿੱਤਣ ’ਤੇ
ਮੋਹਾਲੀ, 4 ਨਵੰਬਰ -ਭਾਰਤੀ ਹਾਕੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦੇ ਫਾਈਨਲ ਵਿਚ ਜਗ੍ਹਾ ਬਣਾ ਲਈ ਹੈ। ਮੋਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਵਿਚ ਖੇਡੇ ਗਏ ਦੂਜੇ ਸੈਮੀਫਾਈਨਲ ਮੁਕਾਬਲੇ ਵਿਚ ਭਾਰਤ ਨੇ ਦੱਖਣੀ ਕੋਰੀਆ ਨੂੰ 8-1 ਦੇ ਵੱਡੇ ਫ਼ਰਕ ਨਾਲ ਕਰਾਰੀ ਮਾਤ ਦਿੱਤੀ।

ਭਾਰਤ ਦੀ ਇਸ ਸ਼ਾਨਦਾਰ ਜਿੱਤ ਵਿਚ ਦਿਲਪ੍ਰੀਤ ਸਿੰਘ ਅਤੇ ਸ਼ਿਲਾਨੰਦ ਲਾਕੜਾ ਨੇ ਅਹਿਮ ਯੋਗਦਾਨ ਪਾਇਆ। ਦੋਵਾਂ ਖਿਡਾਰੀਆਂ ਨੇ ਦੋ-ਦੋ ਗੋਲ ਕਰਕੇ ਟੀਮ ਦੀ ਜਿੱਤ ਨੂੰ ਹੋਰ ਮਜ਼ਬੂਤ ਕੀਤਾ। ਕਪਤਾਨ ਹਰਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਭਾਰਤੀ ਟੀਮ ਨੇ ਪੂਰੇ ਟੂਰਨਾਮੈਂਟ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਹੁਣ ਤੱਕ ਅਜੇਤੂ ਰਹੀ ਹੈ।

ਫਾਈਨਲ ’ਚ ਜਾਪਾਨ ਨਾਲ ਹੋਵੇਗਾ ਮੁਕਾਬਲਾ
ਹੁਣ ਖਿਤਾਬੀ ਮੁਕਾਬਲੇ ਵਿਚ ਭਾਰਤ ਦਾ ਸਾਹਮਣਾ ਜਾਪਾਨ ਨਾਲ ਹੋਵੇਗਾ। ਜਾਪਾਨ ਨੇ ਪਹਿਲੇ ਸੈਮੀਫਾਈਨਲ ਵਿਚ ਮਲੇਸ਼ੀਆ ਨੂੰ ਪੈਨਲਟੀ ਸ਼ੂਟਆਊਟ ਦੌਰਾਨ 5-3 ਨਾਲ ਹਰਾ ਕੇ ਫਾਈਨਲ ਵਿਚ ਪ੍ਰਵੇਸ਼ ਕੀਤਾ ਹੈ।
ਭਾਰਤੀ ਟੀਮ ਦੀ ਨਜ਼ਰ ਹੁਣ ਛੇਵੀਂ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ ਆਪਣੇ ਨਾਂ ਕਰਨ ’ਤੇ ਹੋਵੇਗੀ। ਜ਼ਿਕਰਯੋਗ ਹੈ ਕਿ ਭਾਰਤ ਨੇ ਸੱਤਵੀਂ ਵਾਰ ਇਸ ਵੱਕਾਰੀ ਟੂਰਨਾਮੈਂਟ ਦੇ ਫਾਈਨਲ ਵਿਚ ਜਗ੍ਹਾ ਬਣਾਈ ਹੈ।
 
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਸੀਨੀਅਰ ਆਗੂ ਪੂਰਨ ਚੰਦ ਮੂਜੈਦੀਆ ਨੂੰ ਡੂੰਘਾ ਸਦਮਾ, ਨੌਜਵਾਨ ਪੁੱਤਰ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਅਗਲੀ ਖ਼ਬਰ ਪੰਜਾਬ ਸਰਕਾਰ ਅਤੇ ਐਕਸ਼ਨ ਕਮੇਟੀ ਵਿਚਾਲੇ ਬਣੀ ਸਹਿਮਤੀ, ਲੱਖਾ ਸਿਧਾਣਾ ਤੇ ਹੋਰਾਂ ਦੀ ਰਿਹਾਈ ਤੋਂ ਬਾਅਦ ਹੋਵੇਗਾ ਪਰਵਿੰਦਰ...
Ad Position 24