05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਫਗਵਾੜਾ ਨਾਲ ਸੰਬੰਧਿਤ ਡਾਕਟਰ ਦੀ ਇੰਗਲੈਂਡ ’ਚ ਘਰ ਨੂੰ ਅੱਗ ਲੱਗਣ ਕਾਰਨ ਮੌਤ

ਜਲੰਧਰ, 5 ਨਵੰਬਰ (ਦਵਿੰਦਰ) - ਫਗਵਾੜਾ ਨਾਲ ਸੰਬੰਧਿਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ਵਿਚ ਅੱਗ ਲੱਗਣ ਕਾਰਨ...

Ad Position 21
No active advertisement
ਅਜੀਤ ਡੈਸਕ 05-11-2026

ਜਲੰਧਰ, 5 ਨਵੰਬਰ (ਦਵਿੰਦਰ) - ਫਗਵਾੜਾ ਨਾਲ ਸੰਬੰਧਿਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ਵਿਚ ਅੱਗ ਲੱਗਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ। ਮਾਮਲੇ ਦੀ ਜਾਂਚ ਇੰਗਲੈਂਡ ਵਿਚ ਜਾਰੀ ਹੈ, ਜਦਕਿ ਮ੍ਰਿਤਕਾ ਦੇ ਪੇਕੇ ਅਤੇ ਸਹੁਰੇ ਪਰਿਵਾਰ ਵਿਚਕਾਰ ਵੀ ਵਿਵਾਦ ਪੈਦਾ ਹੋ ਗਿਆ ਹੈ।
ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਘਰੇਲੂ ਹਿੰਸਾ ਅਤੇ ਮੌਤ ਪਿੱਛੇ ਕਿਸੇ ਸਾਜ਼ਿਸ਼ ਦਾ ਸ਼ੱਕ ਜਤਾਉਂਦਿਆਂ ਗੰਭੀਰ ਦੋਸ਼ ਲਗਾਏ ਹਨ। ਦੂਜੇ ਪਾਸੇ ਸਹੁਰਾ ਪਰਿਵਾਰ ਦਾ ਕਹਿਣਾ ਹੈ ਕਿ ਘਰ ਵਿਚ ਬਿਜਲੀ ਦੇ ਨੁਕਸ ਕਾਰਨ ਅੱਗ ਲੱਗੀ, ਜਿਸ ਕਾਰਨ ਇਹ ਦੁਖਦਾਈ ਹਾਦਸਾ ਵਾਪਰਿਆ।
ਫਿਲਹਾਲ ਡਾਕਟਰ ਸ਼ਿਵਾਨੀ ਦੀ ਮੌਤ ਦੇ ਅਸਲ ਕਾਰਨਾਂ ਬਾਰੇ ਸਥਿਤੀ ਸਪੱਸ਼ਟ ਨਹੀਂ ਹੋ ਸਕੀ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮਾਮਲੇ ਦੀ ਅਸਲੀਅਤ ਸਾਹਮਣੇ ਆ ਸਕੇਗੀ।

Ad Position 22
No active advertisement
ਅਗਲੀ ਖ਼ਬਰ ਗੋਲੀਬਾਰੀ ਦੀਆਂ 3 ਘਟਨਾਵਾਂ ਹੱਲ ਕਰਦੇ ਹੋਏ ਪੁਲਿਸ ਵਲੋਂ ਹਥਿਆਰਾਂ ਸਣੇ 6 ਮੁਲਜ਼ਮ ਗ੍ਰਿਫ਼ਤਾਰ
Ad Position 24