ਪ੍ਰਯਾਗਰਾਜ (ਉੱਤਰ ਪ੍ਰਦੇਸ਼), 5 ਨਵੰਬਰ - ਇਲਾਹਾਬਾਦ ਹਾਈ ਕੋਰਟ ਨੇ ਸਿੱਖਾਂ ਬਾਰੇ ਕਥਿਤ ਵਿਵਾਦਤ ਟਿੱਪਣੀਆਂ ਨੂੰ ਲੈ ਕੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੀ ਮੰਗ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ।
ਜਸਟਿਸ ਵਿਕਰਮ ਡੀ. ਚੌਹਾਨ ਦੀ ਸਿੰਗਲ ਬੈਂਚ ਨੇ ਨਾਗੇਸ਼ਵਰ ਮਿਸ਼ਰਾ ਅਤੇ ਹੋਰਾਂ ਦੁਆਰਾ ਦਾਇਰ ਪਟੀਸ਼ਨ 'ਤੇ ਫੈਸਲਾ ਸੁਣਾਇਆ। ਰਾਹੁਲ ਗਾਂਧੀ 'ਤੇ ਸਤੰਬਰ 2024 ਵਿਚ ਆਪਣੀ ਅਮਰੀਕਾ ਫੇਰੀ ਦੌਰਾਨ ਸਿੱਖ ਭਾਈਚਾਰੇ ਵਿਰੁੱਧ ਕਥਿਤ ਤੌਰ 'ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਦਾ ਦੋਸ਼ ਲਗਾਇਆ ਗਿਆ ਸੀ।ਅਦਾਲਤ ਦੇ ਫੈਸਲੇ ਨਾਲ ਰਾਹੁਲ ਗਾਂਧੀ ਨੂੰ ਵੱਡੀ ਰਾਹਤ ਮਿਲੀ ਹੈ, ਅਤੇ ਉਨ੍ਹਾਂ ਵਿਰੁੱਧ ਕੋਈ ਐਫ.ਆਈ.ਆਰ. ਦਰਜ ਕਰਨ ਦਾ ਹੁਕਮ ਨਹੀਂ ਦਿੱਤਾ ਗਿਆ ਹੈ।
ਤਾਜ਼ਾ ਖ਼ਬਰਾਂ
Free
ਸਿੱਖਾਂ ਬਾਰੇ ਕਥਿਤ ਵਿਵਾਦਤ ਟਿੱਪਣੀਆਂ ਨੂੰ ਲੈ ਕੇ ਰਾਹੁਲ ਗਾਂਧੀ ਵਿਰੁੱਧ ਪਟੀਸ਼ਨ ਇਲਾਹਾਬਾਦ ਹਾਈ ਕੋਰਟ ਵਲੋਂ ਖਾਰਜ
ਪ੍ਰਯਾਗਰਾਜ (ਉੱਤਰ ਪ੍ਰਦੇਸ਼), 5 ਨਵੰਬਰ - ਇਲਾਹਾਬਾਦ ਹਾਈ ਕੋਰਟ ਨੇ ਸਿੱਖਾਂ ਬਾਰੇ ਕਥਿਤ ਵਿਵਾਦਤ ਟਿੱਪਣੀਆਂ ਨੂੰ ਲੈ ਕੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ...
ਅਜੀਤ ਡੈਸਕ
05-11-2026