05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਕਿਸਾਨ ਦੀ ਪੱਕੀ ਝੋਨੇ ਦੀ ਫ਼ਸਲ ਚੋਰੀ

ਚੋਗਾਵਾਂ/ ਅੰਮ੍ਰਿਤਸਰ, 5 ਨਵੰਬਰ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਪਿੰਡ ਸ਼ਹੂਰਾ ਵਿਖੇ ਇਕ ਬੇਹੱਦ ਹੀ ਹੈਰਾਨੀਜਨਕ...

Ad Position 21
No active advertisement
ਅਜੀਤ ਡੈਸਕ 05-11-2026

ਚੋਗਾਵਾਂ/ ਅੰਮ੍ਰਿਤਸਰ, 5 ਨਵੰਬਰ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਪਿੰਡ ਸ਼ਹੂਰਾ ਵਿਖੇ ਇਕ ਬੇਹੱਦ ਹੀ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਗਰੀਬ ਕਿਸਾਨ ਵਲੋਂ ਠੇਕੇ 'ਤੇ ਲਈ ਜ਼ਮੀਨ ਵਿਚੋਂ ਰਾਤੋ-ਰਾਤ ਪੱਕੀ ਹੋਈ ਝੋਨੇ ਦੀ ਫ਼ਸਲ ਚੋਰੀ ਕਰਕੇ ਵੱਢ ਲਈ ਗਈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਸ਼ਹੂਰਾ ਦੇ ਪੀੜਤ ਕਿਸਾਨ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਚੋਗਾਵਾਂ ਪੈਟਰੋਲ ਪੰਪ ਦੇ ਨੇੜੇ, ਰਕਬਾ ਕੋਹਾਲੀ ਵਿਖੇ ਤਿੰਨ ਏਕੜ ਜ਼ਮੀਨ ਠੇਕੇ ਉੱਪਰ ਲਈ ਹੋਈ ਸੀ। ਬੀਤੀ ਰਾਤ ਕੁਝ ਅਣਪਛਾਤੇ ਚੋਰਾਂ ਵਲੋਂ ਉਨ੍ਹਾਂ ਦੀ ਪੱਕ ਕੇ ਤਿਆਰ ਹੋਈ ਫ਼ਸਲ ਵਿੱਚੋਂ ਤਕਰੀਬਨ ਡੇਢ ਕਿੱਲਾ ਝੋਨਾ ਚੋਰੀ-ਛਿਪੇ ਵੱਢ ਲਿਆ ਗਿਆ।
ਪੀੜਤ ਕਿਸਾਨ ਕੁਲਦੀਪ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਫ਼ਸਲ ਚੋਰੀ ਹੋਣ ਸੰਬੰਧੀ ਉਨ੍ਹਾਂ ਵਲੋਂ ਤੁਰੰਤ ਪੁਲਿਸ ਥਾਣਾ ਲੋਪੋਕੇ ਵਿਖੇ ਲਿਖਤੀ ਦਰਖਾਸਤ ਦਿੱਤੀ ਗਈ ਸੀ। ਪਰ ਸ਼ਿਕਾਇਤ ਦਰਜ ਕਰਵਾਉਣ ਦੇ ਬਾਵਜੂਦ ਵੀ ਪੁਲਿਸ ਦਾ ਕੋਈ ਮੁਲਾਜ਼ਮ ਮੌਕਾ ਦੇਖਣ ਲਈ ਘਟਨਾ ਸਥਾਨ 'ਤੇ ਨਹੀਂ ਪਹੁੰਚਿਆ। ਪੁਲਿਸ ਦੀ ਇਸ ਬੇਰੁਖ਼ੀ ਕਾਰਨ ਚੋਰਾਂ ਦੇ ਹੌਸਲੇ ਹੋਰ ਬੁਲੰਦ ਹੋ ਰਹੇ ਹਨ।
ਪੀੜਤ ਪਰਿਵਾਰ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਪਾਸੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਮੌਕੇ ਦਾ ਮੁਆਇਨਾ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।ਇਸ ਸੰਬੰਧੀ ਥਾਣਾ ਲੋਪੋਕੇ ਦੇ ਮੁਖੀ ਜਗਦੀਸ਼ ਸਿੰਘ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਕਿਹਾ ਕਿ ਇਸ ਸੰਬੰਧੀ ਸ਼ਿਕਾਇਤ ਪ੍ਰਾਪਤ ਹੋਈ ਹੈ। ਕਾਰਵਾਈ ਕੀਤੀ ਜਾ ਰਹੀ ਹੈ।

Ad Position 22
No active advertisement
ਅਗਲੀ ਖ਼ਬਰ ਰਾਹੁਲ ਗਾਂਧੀ ਨੂੰ ਕਰਾਰਾ ਜਵਾਬ ਹੈ, 'ਲੋਕਤੰਤਰ ਬਚਾਓ, ਅਰਾਜਕਤਾ ਹਟਾਓ' ਰੈਲੀ - ਅਮਿਤ ਸ਼ਾਹ
Ad Position 24