05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪਿੰਡ ਪੰਮੇ ਕਲਾਂ 'ਚ ਦਲਜੀਤ ਸਿੰਘ ਦਾ ਅੱਠ ਹੋਇਆ ਅੰਤਿਮ ਸੰਸਕਾਰ

ਮਾਨਸਾ, 5 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਦੇ ਪਿੰਡ ਪੰਮੇ ਕਲਾਂ ਦੇ ਦਿਲਜੀਤ ਸਿੰਘ ਦਾ 8 ਦਿਨਾਂ ਦੇ ਬਾਅਦ ਪਿੰਡ ਦੇ....

Ad Position 21
No active advertisement
ਅਜੀਤ ਡੈਸਕ 05-11-2026

ਮਾਨਸਾ, 5 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਦੇ ਪਿੰਡ ਪੰਮੇ ਕਲਾਂ ਦੇ ਦਿਲਜੀਤ ਸਿੰਘ ਦਾ 8 ਦਿਨਾਂ ਦੇ ਬਾਅਦ ਪਿੰਡ ਦੇ ਸ਼ਮਸ਼ਾਨ ਘਾਟ ਦੇ ਵਿੱਚ ਪਰਿਵਾਰ ਵੱਲੋਂ ਸਿੱਖ ਮਰਿਆਦਾ ਦੇ ਅਨੁਸਾਰ ਸੰਸਕਾਰ ਕਰ ਦਿੱਤਾ ਗਿਆ ਹੈ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਉਹਨਾਂ ਦੀ ਭੈਣ ਅਮਰਜੀਤ ਕੌਰ ਵੱਲੋਂ ਮੋਢਾ ਦਿੱਤਾ ਗਿਆ ਜੋ ਭਾਵਕ ਤਸਵੀਰਾਂ ਭਮੇ ਕਲਾਂ ਦੀਆਂ ਸਨ। 

ਵੀਓ : ਮਾਨਸਾ ਜਿਲੇ ਦੇ ਪਿੰਡ ਭੰਮੀ ਕਲਾਂ ਦੇ ਵਿੱਚ 27 ਅਕਤੂਬਰ ਦੇ ਦਿਨ ਦਲਜੀਤ ਸਿੰਘ 35 ਸਾਲਾਂ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਦੇ ਨਾਲ ਪਰਿਵਾਰ ਵੱਲੋਂ ਮੌਤ ਹੋਣ ਦਾ ਦਾਅਵਾ ਕੀਤਾ ਗਿਆ ਸੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਇਸ ਨੂੰ ਕਤਲ ਦੱਸਦੇ ਹੋਏ ਨੌਜਵਾਨਾਂ ਨੂੰ ਹਿਰਾਸਤ ਦੇ ਵਿੱਚ ਲਿਆ ਸੀ ਤੇ ਦਲਜੀਤ ਸਿੰਘ ਦੀ ਮ੍ਰਿਤਕ ਦੇ ਨੂੰ ਮਾਨਸਾ ਵਿਖੇ ਪਰਵਿੰਦਰ ਸਿੰਘ ਚੋਟਾ ਦੇ ਇਨਸਾਫ ਮੋਰਚੇ ਵਿਚ ਲੈ ਕੇ ਜਾਣ ਲੱਗੇ ਤਾਂ ਪੁਲਿਸ ਵੱਲੋਂ ਰਮਦਿੱਤੇ ਵਾਲਾ ਚੌਂਕ ਦੇ ਵਿੱਚ ਰੋਕ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਕਈ ਲੋਕਾਂ ਨੂੰ ਹਿਰਾਸਤ ਦੇ ਵਿੱਚ ਲੈ ਲਿਆ ਸੀ ਮ੍ਰਿਤਕ ਦਲਜੀਤ ਸਿੰਘ ਦਾ ਪੋਸਟਮਾਰਟਮ ਏਐਮਜ ਦੇ ਬਠਿੰਡਾ ਹਸਪਤਾਲ ਵਿੱਚ ਕਰਵਾਇਆ ਗਿਆ ਜੋ ਕਿ ਉਹਨਾਂ ਦੇ ਪਿਤਾ ਜਰਨੈਲ ਸਿੰਘ ਦੀ ਮੌਜੂਦਗੀ ਦੇ ਵਿੱਚੋਂ ਹੋਇਆ ਉਸ ਤੋਂ ਬਾਅਦ ਭੈਣ ਅਮਰਜੀਤ ਕੌਰ ਵੱਲੋਂ ਪੰਜਾਬ ਹਰਿਆਣਾ ਹਾਈ ਕੋਰਟ ਦੇ ਵਿੱਚ ਅਰਜੀ ਦਾਖਿਲ ਕਰਕੇ ਸੀਬੀਆਈ ਦੀ ਜਾਂਚ ਮੰਗ ਕੀਤੀ ਗਈ ਅਤੇ ਪੋਸਟਮਾਰਟਮ ਪੀਜੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਪਰ ਮਾਨਯੋਗ ਹਾਈਕੋਰਟ ਵੱਲੋਂ ਸੀਬੀਆਈ ਦੀ ਜਾਂਚ ਦੀ ਮੰਗ ਨੂੰ ਖਾਰਜ ਕਰਦੇ ਹੋਏ ਪੋਸਟਮਾਰਟਮ ਪੀਜੀਆਈ ਤੋਂ ਕਰਵਾ ਦਿੱਤਾ ਅਤੇ ਨਾਲ ਹੀ ਸੈਕਟਰ 25 ਦੇ ਸ਼ਮਸ਼ਾਨ ਕਾਰਡ ਵਿੱਚ ਸੰਸਕਾਰ ਕਰਨ ਦੇ ਵੀ ਆਦੇਸ਼ ਜਾਰੀ ਕਰ ਦਿੱਤੇ ਸਨ ਪਰ ਉਸ ਤੋਂ ਬਾਅਦ ਪਰਿਵਾਰ ਦੀ ਅਪੀਲ ਦੇ ਚਲਦਿਆਂ ਫਿਰ ਤੋਂ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਜਿਸ ਦਾ ਅੱਜ ਪਿੰਡ ਭੰਮੇ ਕਲਾਂ ਦੇ ਵਿੱਚ ਅੱਠ ਦਿਨਾਂ ਦੇ ਬਾਅਦ ਸੰਸਕਾਰ ਕਰ ਦਿੱਤਾ ਗਿਆ ਇਸ ਦੌਰਾਨ ਦਲਜੀਤ ਸਿੰਘ ਦੀ ਭੈਣ ਅਮਰਜੀਤ ਕੌਰ ਨੇ ਕਿਹਾ ਕਿ ਪਿੰਡਾਂ ਦੇ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਅਤੇ ਤੁਹਾਨੂੰ ਪਤਾ ਹੈ ਕਿ ਹਾਲਾਤ ਕਿਹੋ ਜਿਹੇ ਹਨ ਆਸ ਪਾਸ ਦੇ ਪਿੰਡਾਂ ਦੇ ਵਿੱਚ ਇਨਾ ਜਿਆਦਾ ਨਸ਼ਾ ਵਿਕ ਰਿਹਾ ਹੈ ਕਿ ਪੁਲਿਸ ਦੇ ਕੰਟਰੋਲ ਦੇ ਵਿੱਚ ਨਹੀਂ ਉਹਨਾਂ ਇਨਸਾਫ ਦੀ ਗੱਲ ਤੇ ਬੋਲਦੇ ਹੋਏ ਕਿਹਾ ਕਿ ਤੁਹਾਨੂੰ ਪਤਾ ਹੀ ਹੈ ਕਿ ਇਨਸਾਫ ਕਿਸ ਤਰ੍ਹਾਂ ਮਿਲਿਆ ਹੈ ਇਹ ਸਭ ਤੁਸੀਂ ਖੁਦ ਵੀ ਜਾਣਦੇ ਹੋ। 

Ad Position 22
No active advertisement
ਪਿਛਲੀ ਖ਼ਬਰ ਲੱਖਾ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋ ਨੂੰ ਤੁਰੰਤ ਰਿਹਾਅ ਕਰਨ ਦੇ ਆਦੇਸ਼ ਜਾਰੀ ਅਗਲੀ ਖ਼ਬਰ ਸ੍ਰੀ ਬਾਬਾ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
Ad Position 24