05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਮਜੀਠੀਆ ਖ਼ਿਲਾਫ਼ ਹਵਾਲਾ ਰਾਸ਼ੀ ਦਾ ਮਾਮਲਾ ਦਰਜ ਕਰਨ ਲਈ ਵਿਜੀਲੈਂਸ ਨੇ ਈ.ਡੀ. ਨੂੰ ਭੇਜਿਆ ਪੱਤਰ

ਐੱਸ. ਏ. ਐੱਸ (ਮੋਹਾਲੀ), 5 ਨਵੰਬਰ (ਕਪਿਲ ਵਧਵਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਹਵਾਲਾ...

Ad Position 21
No active advertisement
ਅਜੀਤ ਡੈਸਕ 05-11-2026

ਐੱਸ. ਏ. ਐੱਸ (ਮੋਹਾਲੀ), 5 ਨਵੰਬਰ (ਕਪਿਲ ਵਧਵਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਹਵਾਲਾ ਰਾਸ਼ੀ ਦੇ ਮਾਮਲੇ ਦੀ ਜਾਂਚ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਪੱਤਰ ਭੇਜਿਆ ਹੈ। ਵਿਜੀਲੈਂਸ ਨੇ ਈ.ਡੀ. ਨੂੰ ਪ੍ਰੀਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ (ਪੀਐਮਐਲਏ) ਤਹਿਤ ਮਾਮਲਾ ਦਰਜ ਕਰਕੇ ਹਵਾਲਾ ਰਾਸ਼ੀ ਦੇ ਲੈਣ-ਦੇਣ ਦੀ ਜਾਂਚ ਕਰਨ ਦੀ ਅਪੀਲ ਕੀਤੀ ਹੈ।

ਇਹ ਪੱਤਰ ਵਿਜੀਲੈਂਸ ਬਿਊਰੋ ਵਲੋਂ ਜੂਨ 2025 ਵਿਚ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੀਤੇ ਗਏ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਮੁਹਾਲੀ ਦੀ ਅਦਾਲਤ ਵਿਚ ਅੰਤਿਮ ਚਾਰਜਸ਼ੀਟ ਦਾਖ਼ਲ ਕਰਨ ਤੋਂ ਬਾਅਦ ਭੇਜਿਆ ਗਿਆ ਹੈ। ਇਸ ਮਾਮਲੇ ਵਿਚ 736.96 ਕਰੋੜ ਰੁਪਏ ਦੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਦੀ ਜਾਂਚ ਕੀਤੀ ਗਈ ਹੈ।

ਸੂਤਰਾਂ ਅਨੁਸਾਰ, ਵਿਜੀਲੈਂਸ ਅਧਿਕਾਰੀਆਂ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮਜੀਠੀਆ ਨੇ ਆਪਣੇ ਮੰਤਰੀ ਕਾਰਜਕਾਲ ਦੌਰਾਨ ਆਪਣੀ ਘੋਸ਼ਿਤ ਆਮਦਨ ਦੇ ਮੁਕਾਬਲੇ ਕਰੀਬ 1400 ਫ਼ੀਸਦੀ ਵੱਧ ਜਾਇਦਾਦ ਇਕੱਠੀ ਕੀਤੀ। ਵਿਜੀਲੈਂਸ ਵਲੋਂ ਜਾਂਚ ਦੌਰਾਨ ਹਵਾਲਾ ਰਾਸ਼ੀ ਦੇ ਲੈਣ-ਦੇਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ ਅਤੇ ਇਸ ਦੀ ਡੂੰਘਾਈ ਨਾਲ ਜਾਂਚ ਈਡੀ ਤੋਂ ਕਰਵਾਉਣ ਦੀ ਲੋੜ ਦੱਸੀ ਗਈ ਹੈ।

ਇਸ ਸਬੰਧੀ ਵਿਜੀਲੈਂਸ ਬਿਊਰੋ ਵਲੋਂ ਈ.ਡੀ. ਦੇ ਦਿੱਲੀ ਅਤੇ ਚੰਡੀਗੜ੍ਹ ਸਥਿਤ ਦਫ਼ਤਰਾਂ ਨੂੰ ਪੱਤਰ ਭੇਜ ਕੇ ਪੀ.ਐਮ.ਐਲ.ਏ. ਤਹਿਤ ਬਿਕਰਮ ਸਿੰਘ ਮਜੀਠੀਆ ਤੇ ਉਸ ਦੇ ਸਾਥੀਆਂ ਖਿਲਾਫ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਹੈ। ਹਾਲਾਂਕਿ, ਫਿਲਹਾਲ ਈ.ਡੀ. ਦੇ ਅਧਿਕਾਰੀਆਂ ਵਲੋਂ ਇਸ ਪੱਤਰ ਦੀ ਪ੍ਰਾਪਤੀ ਸਬੰਧੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।

Ad Position 22
No active advertisement
ਅਗਲੀ ਖ਼ਬਰ ਮੰਦਰਾਂ ਵਿਚ ਚੋਰੀਆਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਤਿੰਨ ਕਾਬੂ
Ad Position 24