05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

PPSC ਪ੍ਰੀਖਿਆ ਦੇ ਨਤੀਜਿਆਂ ’ਤੇ ਵਿਵਾਦ, ਡਾ. ਸੁਭਾਸ਼ ਸ਼ਰਮਾ ਨੇ ‘ਆਪ’ ਸਰਕਾਰ ਤੋਂ ਮੰਗਿਆ ਜਵਾਬ

ਚੰਡੀਗੜ੍ਹ, 5 ਨਵੰਬਰ-ਪੰਜਾਬ ਲੋਕ ਸੇਵਾ ਕਮਿਸ਼ਨ (PPSC) ਦੀ PCS ਮੁੱਖ ਪ੍ਰੀਖਿਆ-2026 ਦੇ ਨਤੀਜਿਆਂ ਨੂੰ ਲੈ ਕੇ ਸਿਆਸੀ ਵਿਵਾਦ ਤੇਜ਼ ਹੋ ਗਿਆ ਹੈ। ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਨਤੀਜਿਆਂ ਵਿਚ ਕਥਿਤ ਬੇਨਿਯਮੀਆਂ ਦੇ ਦੋਸ਼ ਲਗਾਉਂਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 05-11-2026

PCS ਮੁੱਖ ਪ੍ਰੀਖਿਆ-2026 ਦੇ ਨਤੀਜਿਆਂ ’ਚ ਬੇਨਿਯਮੀਆਂ ਦੇ ਲਗਾਏ ਦੋਸ਼, ਸੁਤੰਤਰ ਏਜੰਸੀ ਤੋਂ ਜਾਂਚ ਕਰਵਾਉਣ ਦੀ ਕੀਤੀ ਮੰਗ

ਚੰਡੀਗੜ੍ਹ, 5 ਨਵੰਬਰ-ਪੰਜਾਬ ਲੋਕ ਸੇਵਾ ਕਮਿਸ਼ਨ (PPSC) ਦੀ PCS ਮੁੱਖ ਪ੍ਰੀਖਿਆ-2026 ਦੇ ਨਤੀਜਿਆਂ ਨੂੰ ਲੈ ਕੇ ਸਿਆਸੀ ਵਿਵਾਦ ਤੇਜ਼ ਹੋ ਗਿਆ ਹੈ। ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਨਤੀਜਿਆਂ ਵਿਚ ਕਥਿਤ ਬੇਨਿਯਮੀਆਂ ਦੇ ਦੋਸ਼ ਲਗਾਉਂਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ 4 ਨਵੰਬਰ ਦੀ ਰਾਤ ਐਲਾਨੇ ਗਏ PCS ਮੁੱਖ ਪ੍ਰੀਖਿਆ-2026 ਦੇ ਨਤੀਜਿਆਂ ਨੇ ਸਰਕਾਰ ਵਲੋਂ ਪਾਰਦਰਸ਼ਤਾ ਅਤੇ ਇਮਾਨਦਾਰੀ ਸਬੰਧੀ ਕੀਤੇ ਜਾਂਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਕੀਤੇ ਹਨ।

ਉਨ੍ਹਾਂ ਦਾਅਵਾ ਕੀਤਾ ਕਿ ਉਪਲਬਧ ਅੰਕੜਿਆਂ ਮੁਤਾਬਕ ਚੁਣੇ ਗਏ ਉਮੀਦਵਾਰਾਂ ਵਿਚੋਂ 24.21 ਫ਼ੀਸਦੀ ਇਕੋ ਪ੍ਰੀਖਿਆ ਕੇਂਦਰ ਨਾਲ ਸਬੰਧਤ ਹਨ। ਇਸ ਤੋਂ ਇਲਾਵਾ 86 ਉਮੀਦਵਾਰਾਂ ਦੇ ਰੋਲ ਨੰਬਰ ਲਗਾਤਾਰ ਲੜੀ ਵਿਚ ਤਿੰਨ ਜਾਂ ਚਾਰ ਦੇ ਸਮੂਹਾਂ ਵਿਚ ਹੋਣ ਦੀ ਗੱਲ ਵੀ ਸਾਹਮਣੇ ਆਈ ਹੈ। ਉਨ੍ਹਾਂ ਇਨ੍ਹਾਂ ਅੰਕੜਿਆਂ ਨੂੰ ਸ਼ੱਕ ਪੈਦਾ ਕਰਨ ਵਾਲਾ ਦੱਸਦਿਆਂ ਇਨ੍ਹਾਂ ਦੀ ਜਾਂਚ ਦੀ ਮੰਗ ਕੀਤੀ।

ਡਾ. ਸ਼ਰਮਾ ਨੇ ਭਰਤੀ ਪ੍ਰਕਿਰਿਆ ਦੇ ਨਿਯਮਾਂ ਅਤੇ ਪਾਰਦਰਸ਼ਤਾ ’ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਇਸ਼ਤਿਹਾਰ ਦਿੱਤੀਆਂ ਅਸਾਮੀਆਂ ਦੇ ਮੁਕਾਬਲੇ ਤਿੰਨ ਗੁਣਾ ਉਮੀਦਵਾਰਾਂ ਨੂੰ ਇੰਟਰਵਿਊ ਲਈ ਬੁਲਾਉਣ ਦੀ ਵਿਵਸਥਾ ਹੈ, ਪਰ ਇਸ ਸਬੰਧੀ ਸਥਿਤੀ ਸਪੱਸ਼ਟ ਕੀਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਨਾਇਬ ਤਹਿਸੀਲਦਾਰ ਭਰਤੀ, ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੀ ਪੈਰਾਮੈਡੀਕਲ ਭਰਤੀ ਅਤੇ ਹੋਰ ਪ੍ਰੀਖਿਆਵਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਵਿਚ ਭਰਤੀ ਪ੍ਰਕਿਰਿਆਵਾਂ ਲਗਾਤਾਰ ਸਵਾਲਾਂ ਦੇ ਘੇਰੇ ਵਿਚ ਆ ਰਹੀਆਂ ਹਨ। ਉਨ੍ਹਾਂ PPSC ਸੀਨੀਅਰ ਅਸਿਸਟੈਂਟ ਦੀ ਪ੍ਰੀਖਿਆ 2027 ਤੱਕ ਮੁਲਤਵੀ ਹੋਣ ਨੂੰ ਵੀ ਨੌਜਵਾਨਾਂ ਲਈ ਚਿੰਤਾ ਦਾ ਵਿਸ਼ਾ ਦੱਸਿਆ।

ਡਾ. ਸੁਭਾਸ਼ ਸ਼ਰਮਾ ਨੇ ਮੰਗ ਕੀਤੀ ਕਿ PCS ਮੁੱਖ ਪ੍ਰੀਖਿਆ-2026 ਦੇ ਨਤੀਜਿਆਂ ਦੀ ਜਾਂਚ ਕਿਸੇ ਸੁਤੰਤਰ ਏਜੰਸੀ ਤੋਂ ਕਰਵਾਈ ਜਾਵੇ। ਇਸ ਦੇ ਨਾਲ ਹੀ ਪ੍ਰੀਖਿਆ ਕੇਂਦਰਾਂ ਦੇ ਰਿਕਾਰਡ, ਹਾਜ਼ਰੀ ਰਜਿਸਟਰਾਂ, ਉੱਤਰ ਪੱਤਰੀਆਂ ਅਤੇ ਰੋਲ ਨੰਬਰਾਂ ਦੀ ਵੰਡ ਦੀ ਪੂਰੀ ਜਾਂਚ ਕਰਕੇ ਰਿਪੋਰਟ ਜਨਤਕ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਸਿਫ਼ਾਰਸ਼ ਜਾਂ ਸਿਆਸੀ ਪਹੁੰਚ ਦੀ ਬਜਾਏ ਆਪਣੀ ਮਿਹਨਤ ਅਤੇ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੌਜਵਾਨਾਂ ਦੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕਰੇਗੀ। 

Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂ ਸੰਦੀਪ ਭਾਟੀਆ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਮੋਹਾਲੀ ਜ਼ਿਲ੍ਹੇ ਦਾ ਇੰਚਾਰਜ ਨਿਯੁਕਤ ਅਗਲੀ ਖ਼ਬਰ ਪੰਜਾਬ ਲਈ ਹਰ ਕੁਰਬਾਨੀ ਦੇਣ ਤੋਂ ਪਿੱਛੇ ਨਹੀਂ ਹਟਾਂਗਾ : ਲੱਖਾ ਸਿਧਾਣਾ
Ad Position 24