06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਗੁਰਵਿੰਦਰ ਸਿੰਘ ਤਰੱਕੀ ਉਪਰੰਤ ਬਣੇ ਹੈੱਡ ਟੀਚਰ, ਸਰਕਾਰੀ ਪ੍ਰਾਇਮਰੀ ਸਕੂਲ ਨਿਧਾਨਾ ਵਿਖੇ ਸੰਭਾਲਿਆ ਅਹੁਦੇ ਦਾ ਚਾਰਜ

ਗੁਰੂ ਹਰ ਸਹਾਏ, 6 ਨਵੰਬਰ (ਕਪਿਲ ਕੰਧਾਰੀ)-ਸਿੱਖਿਆ ਵਿਭਾਗ ਵਿੱਚ ਲੰਬੇ ਸਮੇਂ ਤੋਂ ਮਿਹਨਤ ਅਤੇ ਲਗਨ ਨਾਲ ਆਪਣੀਆਂ ਸੇਵਾਵਾਂ ਨਿਭਾ ਰਹੇ ਅਧਿਆਪਕ ਗੁਰਵਿੰਦਰ ਸਿੰਘ ਨੂੰ ਵਿਭਾਗ ਵੱਲੋਂ ਤਰੱਕੀ ਦੇ ਕੇ ਹੈੱਡ ਟੀਚਰ (ਐੱਚ.ਟੀ.) ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਸਰਕਾਰੀ ਪ੍ਰਾਇਮਰੀ ਸਕੂਲ ਜਵਾਏ ਸਿੰਘ ਵਾਲਾ ਵਿਖੇ ਬਤੌਰ ਈ.ਟੀ.ਟੀ. ਅਧਿਆਪਕ...

Ad Position 21
No active advertisement
ਅਜੀਤ ਡੈਸਕ 06-11-2026

ਗੁਰੂ ਹਰ ਸਹਾਏ, 6 ਨਵੰਬਰ (ਕਪਿਲ ਕੰਧਾਰੀ)-ਸਿੱਖਿਆ ਵਿਭਾਗ ਵਿਚ ਲੰਬੇ ਸਮੇਂ ਤੋਂ ਮਿਹਨਤ ਅਤੇ ਲਗਨ ਨਾਲ ਆਪਣੀਆਂ ਸੇਵਾਵਾਂ ਨਿਭਾ ਰਹੇ ਅਧਿਆਪਕ ਗੁਰਵਿੰਦਰ ਸਿੰਘ ਨੂੰ ਵਿਭਾਗ ਵਲੋਂ ਤਰੱਕੀ ਦੇ ਕੇ ਹੈੱਡ ਟੀਚਰ (ਐੱਚ.ਟੀ.) ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਸਰਕਾਰੀ ਪ੍ਰਾਇਮਰੀ ਸਕੂਲ ਜਵਾਏ ਸਿੰਘ ਵਾਲਾ ਵਿਖੇ ਬਤੌਰ ਈ.ਟੀ.ਟੀ. ਅਧਿਆਪਕ ਸੇਵਾਵਾਂ ਨਿਭਾ ਰਹੇ ਸਨ। ਤਰੱਕੀ ਮਿਲਣ ਉਪਰੰਤ ਉਨ੍ਹਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਨਿਧਾਨਾ ਵਿਖੇ ਹੈੱਡ ਟੀਚਰ ਵਜੋਂ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ।

ਇਸ ਮੌਕੇ ਸਕੂਲ ਪਹੁੰਚਣ ’ਤੇ ਅਧਿਆਪਕ ਸੰਪੂਰਨ ਸਿੰਘ ਵਿਰਕ, ਜੈਦੇਵ ਪੁੱਗਲ, ਵਿਕਾਸ ਕੁਮਾਰ, ਹਰਦੀਪ ਸਿੰਘ, ਵਿਪਨ ਲੋਟਾ, ਸੰਦੀਪ ਸ਼ਰਮਾ, ਐੱਚ.ਟੀ. ਰਜਿੰਦਰ ਸਿੰਘ, ਸੀ.ਐੱਚ.ਟੀ. ਇਕਬਾਲ ਸਿੰਘ, ਸੀ.ਐੱਚ.ਟੀ. ਗੁਰਪਾਲ ਸਿੰਘ, ਬਲਦੇਵ ਸਿੰਘ ਸੀ.ਐੱਚ.ਟੀ., ਵਿਨੇ ਸ਼ਰਮਾ ਸੀ.ਐੱਚ.ਟੀ. ਅਤੇ ਮੈਥਿਊ ਸਮੇਤ ਹੋਰ ਅਧਿਆਪਕਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਸਾਥੀ ਅਧਿਆਪਕਾਂ ਨੇ ਗੁਰਵਿੰਦਰ ਸਿੰਘ ਨੂੰ ਹਾਰ ਪਾ ਕੇ ਸਨਮਾਨਿਤ ਕੀਤਾ ਅਤੇ ਮੂੰਹ ਮਿੱਠਾ ਕਰਵਾ ਕੇ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੱਤੀ।

ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਨਵ-ਨਿਯੁਕਤ ਹੈੱਡ ਟੀਚਰ ਗੁਰਵਿੰਦਰ ਸਿੰਘ ਨੇ ਕਿਹਾ ਕਿ ਉਹ ਪਹਿਲਾਂ ਵੀ ਸਿੱਖਿਆ ਵਿਭਾਗ ਵਿਚ ਪੂਰੀ ਮਿਹਨਤ, ਲਗਨ ਅਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਹੁਣ ਤਰੱਕੀ ਉਪਰੰਤ ਮਿਲੀ ਨਵੀਂ ਜ਼ਿੰਮੇਵਾਰੀ ਨੂੰ ਵੀ ਉਹ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ।

ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ, ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਯਤਨ ਕਰਨਾ ਅਤੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਵਿਚ ਆਪਣਾ ਬਣਦਾ ਯੋਗਦਾਨ ਪਾਉਣਾ ਰਹੇਗਾ।

ਇਸ ਮੌਕੇ ਸਮੂਹ ਅਧਿਆਪਕਾਂ ਨੇ ਆਸ ਪ੍ਰਗਟਾਈ ਕਿ ਗੁਰਵਿੰਦਰ ਸਿੰਘ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਸਕੂਲ ਦੀ ਤਰੱਕੀ ਅਤੇ ਵਿਦਿਆਰਥੀਆਂ ਦੀ ਬਿਹਤਰੀ ਲਈ ਅਹਿਮ ਯੋਗਦਾਨ ਪਾਉਣਗੇ।

 

Ad Position 22
No active advertisement
ਅਗਲੀ ਖ਼ਬਰ ਅਨੰਦਪੁਰ ਸਾਹਿਬ ਮਾਮਲਾ: ਵਿਰਸਾ ਸਿੰਘ ਵਲਟੋਹਾ ਤੋਂ ਢਾਈ ਘੰਟੇ, ਸਰਬਜੀਤ ਸਿੰਘ ਝਿੰਜਰ ਤੋਂ ਸਾਢੇ ਪੰਜ ਘੰਟੇ ਪੁਲਿਸ ਨੇ ਕੀ...
Ad Position 24