06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਕਪੂਰਥਲਾ ਦੇ ਪਿੰਡ ਭਗਤਪੁਰ ਅੱਡੇ ’ਤੇ ਬਜ਼ੁਰਗ ਦੀ ਲਾਸ਼ ਮਿਲੀ

ਕਪੂਰਥਲਾ, 6 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਭਗਤਪੁਰ (ਦੰਦੂਪੁਰ) ਦੇ ਅੱਡੇ ’ਤੇ ਇਕ ਬੰਦ ਦੁਕਾਨ ਦੇ ਬਾਹਰ ਅਣਪਛਾਤੇ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਚਰਚਾ ਦਾ ਮਾਹੌਲ ਬਣ...

Ad Position 21
No active advertisement
ਅਜੀਤ ਡੈਸਕ 06-11-2026
 72 ਘੰਟਿਆਂ ਲਈ ਮੁਰਦਾਘਰ ’ਚ ਰਖਵਾਈ
ਕਪੂਰਥਲਾ, 6 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਭਗਤਪੁਰ (ਦੰਦੂਪੁਰ) ਦੇ ਅੱਡੇ ’ਤੇ ਇਕ ਬੰਦ ਦੁਕਾਨ ਦੇ ਬਾਹਰ ਅਣਪਛਾਤੇ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਚਰਚਾ ਦਾ ਮਾਹੌਲ ਬਣ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਐੱਸ.ਐੱਚ.ਓ. ਲਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਭਗਤਪੁਰ ਅੱਡੇ ’ਤੇ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਪਈ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ।

ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਕਰਨ ਲਈ ਆਸ-ਪਾਸ ਦੇ ਇਲਾਕੇ ਵਿਚ ਪੁੱਛਗਿੱਛ ਕੀਤੀ ਗਈ, ਪਰ ਫਿਲਹਾਲ ਉਸ ਦੀ ਸ਼ਨਾਖਤ ਨਹੀਂ ਹੋ ਸਕੀ। ਇਸ ਕਾਰਨ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਚ 72 ਘੰਟਿਆਂ ਲਈ ਰਖਵਾ ਦਿੱਤਾ ਗਿਆ ਹੈ ਤਾਂ ਜੋ ਉਸ ਦੀ ਪਛਾਣ ਕੀਤੀ ਜਾ ਸਕੇ। 

Ad Position 22
No active advertisement
ਪਿਛਲੀ ਖ਼ਬਰ ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰੈਕਟਰ-ਟਰਾਲੀ ਨਾਲ ਮੋਟਰਸਾਈਕਲ ਦੀ ਭਿਆਨਕ ਟੱਕਰ, ਤਿੰਨ ਨੌਜਵਾਨਾਂ ਦੀ ਮੌਤ ਅਗਲੀ ਖ਼ਬਰ ਧਿਨਿਧੀ ਦੇਸਿੰਘੂ ਨੇ ਯੂਥ ਓਲੰਪਿਕ ’ਚ ਰਚਿਆ ਇਤਿਹਾਸ, ਦੋ ਕਾਂਸੀ ਦੇ ਤਗਮੇ ਜਿੱਤ ਕੇ ਬਣਾਇਆ ਰਿਕਾਰਡ
Ad Position 24