06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰੈਕਟਰ-ਟਰਾਲੀ ਨਾਲ ਮੋਟਰਸਾਈਕਲ ਦੀ ਭਿਆਨਕ ਟੱਕਰ, ਤਿੰਨ ਨੌਜਵਾਨਾਂ ਦੀ ਮੌਤ

ਮਾਨਸਾ, 6 ਨਵੰਬਰ (ਲਖਵਿੰਦਰ ਸ਼ਰਮਾ)-ਮਾਨਸਾ ਜ਼ਿਲ੍ਹੇ ਦੇ ਪਿੰਡ ਜੌੜਕੀਆਂ ਨੇੜੇ ਵੀਰਵਾਰ ਦੇਰ ਸ਼ਾਮ ਕਰੀਬ 8:30 ਵਜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਪਿੰਡ ਜੌੜਕੀਆਂ ਅਤੇ ਨਥੇਹਾ ਵਿਚਕਾਰ ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰੈਕਟਰ-ਟਰਾਲੀ ਅਤੇ ...

Ad Position 21
No active advertisement
ਅਜੀਤ ਡੈਸਕ 06-11-2026
ਮਾਨਸਾ, 6 ਨਵੰਬਰ (ਲਖਵਿੰਦਰ ਸ਼ਰਮਾ)-ਮਾਨਸਾ ਜ਼ਿਲ੍ਹੇ ਦੇ ਪਿੰਡ ਜੌੜਕੀਆਂ ਨੇੜੇ ਵੀਰਵਾਰ ਦੇਰ ਸ਼ਾਮ ਕਰੀਬ 8:30 ਵਜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਪਿੰਡ ਜੌੜਕੀਆਂ ਅਤੇ ਨਥੇਹਾ ਵਿਚਕਾਰ ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰੈਕਟਰ-ਟਰਾਲੀ ਅਤੇ ਮੋਟਰਸਾਈਕਲ ਵਿਚਕਾਰ ਹੋਇਆ। ਇਸ ਦਰਦਨਾਕ ਘਟਨਾ ਤੋਂ ਬਾਅਦ ਪਿੰਡ ਜੌੜਕੀਆਂ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਦੀਵਾਲੀ ਦੀਆਂ ਖੁਸ਼ੀਆਂ ਗਮ ਵਿਚ ਬਦਲ ਗਈਆਂ ਹਨ।

ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ (25) ਅਤੇ ਹਰਭਜਨ ਸਿੰਘ (25) ਦੁਕਾਨ ਤੋਂ ਕੰਮ ਖਤਮ ਕਰਕੇ ਮੋਟਰਸਾਈਕਲ ਰਾਹੀਂ ਆਪਣੇ ਪਿੰਡ ਵਾਪਸ ਆ ਰਹੇ ਸਨ। ਜਦੋਂ ਉਹ ਨਥੇਹਾ ਪਹੁੰਚੇ ਤਾਂ ਉੱਥੇ ਦੁਕਾਨ ’ਤੇ ਕੰਮ ਕਰਨ ਵਾਲੇ ਬਲਵਿੰਦਰ ਸਿੰਘ ਉਰਫ਼ ਬੋਘਾ (30) ਨੇ ਵੀ ਉਨ੍ਹਾਂ ਕੋਲੋਂ ਲਿਫਟ ਲੈ ਲਈ। ਤਿੰਨੇ ਨੌਜਵਾਨ ਜਦੋਂ ਆਪਣੇ ਪਿੰਡ ਤੋਂ ਕੁਝ ਦੂਰੀ ’ਤੇ ਸਨ ਤਾਂ ਸਾਹਮਣੇ ਤੋਂ ਆ ਰਹੀ ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰੈਕਟਰ-ਟਰਾਲੀ ਨਾਲ ਉਨ੍ਹਾਂ ਦੇ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ ਹੋ ਗਈ।

ਹਾਦਸੇ ਵਿਚ ਤਿੰਨੇ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਬਠਿੰਡਾ ਦੇ ਹਸਪਤਾਲ ਪਹੁੰਚਾਇਆ ਗਿਆ। ਪਰ ਉੱਥੇ ਡਾਕਟਰਾਂ ਨੇ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਸਰਪੰਚ ਨੇ ਦੋਸ਼ ਲਗਾਇਆ ਕਿ ਹਾਦਸੇ ਤੋਂ ਬਾਅਦ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਅਤੇ ਉਸ ਨੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਦੀ ਕੋਸ਼ਿਸ਼ ਵੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਦੀਆਂ ਗੱਠਾਂ ਨਾਲ ਭਰੀਆਂ ਟਰਾਲੀਆਂ ਸੜਕ ’ਤੇ ਕਾਫ਼ੀ ਜਗ੍ਹਾ ਘੇਰ ਲੈਂਦੀਆਂ ਹਨ ਅਤੇ ਕਈ ਵਾਰ ਇਨ੍ਹਾਂ ’ਤੇ ਲੋੜੀਂਦੀਆਂ ਲਾਈਟਾਂ ਵੀ ਨਹੀਂ ਲੱਗੀਆਂ ਹੁੰਦੀਆਂ। ਉਨ੍ਹਾਂ ਮੁਤਾਬਕ ਗੱਠਾਂ ਦੇ ਸੜਕ ਦੇ ਆਸੇ-ਪਾਸੇ ਤੱਕ ਫੈਲੇ ਹੋਣ ਅਤੇ ਲੋੜੀਂਦੀਆਂ ਲਾਈਟਾਂ ਨਾ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੋ ਸਕਦਾ ਹੈ।

ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਰਾਲੀ ਦੀਆਂ ਗੱਠਾਂ ਨਾਲ ਭਰੀਆਂ ਟਰੈਕਟਰ-ਟਰਾਲੀਆਂ ਖ਼ਿਲਾਫ਼ ਸਖ਼ਤੀ ਕੀਤੀ ਜਾਵੇ, ਤਾਂ ਜੋ ਭਵਿੱਖ ਵਿਚ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਪੀੜਤ ਪਰਿਵਾਰਾਂ ਲਈ ਢੁੱਕਵੇਂ ਮੁਆਵਜ਼ੇ ਅਤੇ ਕਥਿਤ ਦੋਸ਼ੀ ਟਰੈਕਟਰ ਚਾਲਕ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਵੀ ਮੰਗ ਕੀਤੀ।

ਸਰਪੰਚ ਨੇ ਦੱਸਿਆ ਕਿ ਬਲਵਿੰਦਰ ਸਿੰਘ ਉਰਫ਼ ਬੋਘਾ ਆਪਣੇ ਪਿੱਛੇ ਪਤਨੀ ਅਤੇ ਦੋ ਛੋਟੇ ਬੱਚੇ ਛੱਡ ਗਿਆ ਹੈ। ਹਾਦਸੇ ਦੀ ਸੂਚਨਾ ਮਿਲਣ ’ਤੇ ਜੌੜਕੀਆਂ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਖ਼ਬਰ ਲਿਖੇ ਜਾਣ ਤੱਕ ਤਿੰਨਾਂ ਮ੍ਰਿਤਕਾਂ ਦੀਆਂ ਦੇਹਾਂ ਹਸਪਤਾਲ ਵਿੱਚ ਸਨ।

Ad Position 22
No active advertisement
ਅਗਲੀ ਖ਼ਬਰ ਕਪੂਰਥਲਾ ਦੇ ਪਿੰਡ ਭਗਤਪੁਰ ਅੱਡੇ ’ਤੇ ਬਜ਼ੁਰਗ ਦੀ ਲਾਸ਼ ਮਿਲੀ
Ad Position 24