06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਟੈਸਟ ਕ੍ਰਿਕਟ ਨੂੰ ਅਲਵਿਦਾ ਕਹਿ ਗਏ ਮੁਹੰਮਦ ਸ਼ਮੀ, ਭਾਵੁਕ ਪੋਸਟ ਨਾਲ ਪ੍ਰਸ਼ੰਸਕਾਂ ਨੂੰ ਕੀਤਾ ਭਾਵੁਕ !

ਨਵੀਂ ਦਿੱਲੀ, 6 ਨਵੰਬਰ-ਭਾਰਤੀ ਕ੍ਰਿਕਟ ਟੀਮ ਦੇ ਸਟਾਰ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਇਕ ਭਾਵੁਕ ਸੰਦੇਸ਼ ਸਾਂਝਾ ਕਰਦਿਆਂ ਭਾਰੀ ਮਨ ਅਤੇ ਅਣਗਿਣਤ ਯਾਦਾਂ ਨਾਲ ਟੈਸਟ ਕ੍ਰਿਕਟ ਨੂੰ ਅਲਵਿਦਾ ਕਹਿਣ ਦੀ ਗੱਲ ...

Ad Position 21
No active advertisement
ਅਜੀਤ ਡੈਸਕ 06-11-2026
ਭਾਵੁਕ ਸੰਦੇਸ਼ ਸਾਂਝਾ ਕਰਦਿਆਂ ਕਿਹਾ- ਟੈਸਟ ਕ੍ਰਿਕਟ ਮੇਰੀ ਜ਼ਿੰਦਗੀ ਦਾ ਖ਼ਾਸ ਹਿੱਸਾ ਰਹੀ
ਨਵੀਂ ਦਿੱਲੀ, 6 ਨਵੰਬਰ-ਭਾਰਤੀ ਕ੍ਰਿਕਟ ਟੀਮ ਦੇ ਸਟਾਰ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਇਕ ਭਾਵੁਕ ਸੰਦੇਸ਼ ਸਾਂਝਾ ਕਰਦਿਆਂ ਭਾਰੀ ਮਨ ਅਤੇ ਅਣਗਿਣਤ ਯਾਦਾਂ ਨਾਲ ਟੈਸਟ ਕ੍ਰਿਕਟ ਨੂੰ ਅਲਵਿਦਾ ਕਹਿਣ ਦੀ ਗੱਲ ਆਖੀ।

ਸ਼ਮੀ ਨੇ ਆਪਣੇ ਸੰਦੇਸ਼ ਵਿਚ ਲਿਖਿਆ ਕਿ ਜਦੋਂ ਉਨ੍ਹਾਂ ਨੇ ਪਹਿਲੀ ਵਾਰ ਭਾਰਤ ਦੀ ਟੈਸਟ ਜਰਸੀ ਪਹਿਨੀ ਸੀ ਤਾਂ ਉਨ੍ਹਾਂ ਦਾ ਸੁਪਨਾ ਦੇਸ਼ ਲਈ ਕੁਝ ਖ਼ਾਸ ਕਰਨ ਦਾ ਸੀ। ਇਸ ਲੰਮੇ ਸਫ਼ਰ ਦੌਰਾਨ ਮਿਲੀਆਂ ਪ੍ਰਾਪਤੀਆਂ, ਸੰਘਰਸ਼ਾਂ, ਸੱਟਾਂ ਅਤੇ ਮੈਦਾਨ ’ਤੇ ਕੀਤੀ ਵਾਪਸੀ ਨੇ ਉਨ੍ਹਾਂ ਨੂੰ ਜ਼ਿੰਦਗੀ ਦੇ ਕਈ ਅਹਿਮ ਸਬਕ ਸਿਖਾਏ।

ਉਨ੍ਹਾਂ ਕਿਹਾ ਕਿ ਟੈਸਟ ਕ੍ਰਿਕਟ ਉਨ੍ਹਾਂ ਦੀ ਜ਼ਿੰਦਗੀ ਦਾ ਬੇਹੱਦ ਖ਼ਾਸ ਹਿੱਸਾ ਰਹੀ ਹੈ। ਸ਼ਮੀ ਨੇ ਆਪਣੇ ਸਾਥੀ ਖਿਡਾਰੀਆਂ, ਕੋਚਾਂ, ਪਰਿਵਾਰ ਅਤੇ ਕਰੋੜਾਂ ਭਾਰਤੀ ਕ੍ਰਿਕਟ ਪ੍ਰੇਮੀਆਂ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਬੀ.ਸੀ.ਸੀ.ਆਈ. ਅਤੇ ਕ੍ਰਿਕਟ ਐਸੋਸੀਏਸ਼ਨ ਆਫ਼ ਬੰਗਾਲ (ਸੀ.ਏ.ਬੀ) ਦਾ ਵੀ ਉਨ੍ਹਾਂ ’ਤੇ ਭਰੋਸਾ ਜਤਾਉਣ ਅਤੇ ਮੌਕੇ ਦੇਣ ਲਈ ਧੰਨਵਾਦ ਕੀਤਾ।

ਸ਼ਮੀ ਨੇ ਭਾਵੁਕ ਅੰਦਾਜ਼ ਵਿਚ ਕਿਹਾ ਕਿ ਭਾਵੇਂ ਮੈਦਾਨ ’ਤੇ ਉਨ੍ਹਾਂ ਦੀ ਆਖਰੀ ਟੈਸਟ ਗੇਂਦ ਸੁੱਟੀ ਜਾ ਚੁੱਕੀ ਹੋਵੇ, ਪਰ ਭਾਰਤ ਹਮੇਸ਼ਾ ਉਨ੍ਹਾਂ ਦੇ ਦਿਲ ਵਿਚ ਜ਼ਿੰਦਾ ਰਹੇਗਾ। 

Ad Position 22
No active advertisement
ਅਗਲੀ ਖ਼ਬਰ ਉੱਤਰ ਪ੍ਰਦੇਸ਼ ਦੇ ਸੀਤਾਪੁਰ ’ਚ ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਮੌਤ, 17 ਜ਼ਖਮੀ
Ad Position 24