06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਦੀਵਾਲੀ ਮੌਕੇ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਵਲੋਂ ਸ਼ੁੱਭਕਾਮਨਾਵਾਂ

ਮੈਲਬੌਰਨ, 6 ਨਵੰਬਰ (ਪਰਮਵੀਰ ਸਿੰਘ ਆਹਲੂਵਾਲੀਆ)-ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਨੇ ਦੀਵਾਲੀ ਦੇ ਤਿਉਹਾਰ ਮੌਕੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਆਪਣੇ ਅਧਿਕਾਰਤ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਦੀਵਾਲੀ ਰੌਸ਼ਨੀ, ਏਕਤਾ ਤੇ ਸੱਚ ਦੀ ਜਿੱਤ ਦਾ ਤਿਉਹਾਰ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਭਾਰਤੀ ਭਾਈਚਾਰੇ ਦੀਆਂ ਸੱਭਿਆਚਾਰਕ ...

Ad Position 21
No active advertisement
ਅਜੀਤ ਡੈਸਕ 07-11-2026

ਮੈਲਬੌਰਨ, 6 ਨਵੰਬਰ (ਪਰਮਵੀਰ ਸਿੰਘ ਆਹਲੂਵਾਲੀਆ)-ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਨੇ ਦੀਵਾਲੀ ਦੇ ਤਿਉਹਾਰ ਮੌਕੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਆਪਣੇ ਅਧਿਕਾਰਤ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਦੀਵਾਲੀ ਰੌਸ਼ਨੀ, ਏਕਤਾ ਤੇ ਸੱਚ ਦੀ ਜਿੱਤ ਦਾ ਤਿਉਹਾਰ ਹੈ।

ਉਨ੍ਹਾਂ ਕਿਹਾ ਕਿ ਇਹ ਤਿਉਹਾਰ ਭਾਰਤੀ ਭਾਈਚਾਰੇ ਦੀਆਂ ਸੱਭਿਆਚਾਰਕ ਅਤੇ ਧਾਰਮਿਕ ਪਰੰਪਰਾਵਾਂ ਨਾਲ ਡੂੰਘਾ ਜੁੜਿਆ ਹੋਇਆ ਹੈ। ਪ੍ਰਧਾਨ ਮੰਤਰੀ ਨੇ ਦੀਵਾਲੀ ਮਨਾ ਰਹੇ ਸਾਰੇ ਲੋਕਾਂ ਨੂੰ ਖੁਸ਼ਹਾਲੀ, ਸ਼ਾਂਤੀ ਤੇ ਚੜ੍ਹਦੀ ਕਲਾ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪ੍ਰਧਾਨ ਮੰਤਰੀ ਨੇ ਆਸਟਰੇਲੀਆ ਦੀ ਤਰੱਕੀ ’ਚ ਭਾਰਤੀਆਂ ਵਲੋਂ ਪਾਏ ਜਾ ਰਹੇ ਯੋਗਦਾਨ ਦਾ ਵੀ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ। 

Ad Position 22
No active advertisement
ਪਿਛਲੀ ਖ਼ਬਰ ਤਨਵੀ ਨੇ ਯੂਥ ਉਲੰਪਿਕ ’ਚ ਚਾਂਦੀ ਦਾ ਤਗ਼ਮਾ ਜਿੱਤਿਆ ਅਗਲੀ ਖ਼ਬਰ ਓਡੀਸ਼ਾ ਹਾਈ ਕੋਰਟ ਨੇ ਹਾਕੀ ਇੰਡੀਆ ਦੀਆਂ ਚੋਣਾਂ ’ਤੇ ਲਾਈ ਰੋਕ
Ad Position 24