07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਜੰਮੂ ਕਸ਼ਮੀਰ ’ਚ ਅੱਤਵਾਦੀਆਂ ਦੀ ਮਦਦ ਕਰਨ ਵਾਲੇ 2 ਵਿਅਕਤੀ ਗ੍ਰਿਫ਼ਤਾਰ

ਸ੍ਰੀਨਗਰ, 7 ਨਵੰਬਰ- ਜੰਮੂ-ਕਸ਼ਮੀਰ ਪੁਲਿਸ ਨੇ ਸ੍ਰੀਨਗਰ ਤੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਥਿਤ ਤੌਰ 'ਤੇ ਅੱਤਵਾਦੀਆਂ ਦੀ ਮਦਦ ਕਰ ਰਹੇ ਸਨ। ਇਹ ਕਾਰਵਾਈ ਇਕ ਅੱਤਵਾਦੀ ਮਾਡਿਊਲ ਦੀ ਜਾਂਚ ਦਾ ਹਿੱਸਾ ਹੈ।

Ad Position 21
No active advertisement
ਅਜੀਤ ਡੈਸਕ 07-11-2026

ਸ੍ਰੀਨਗਰ, 7 ਨਵੰਬਰ- ਜੰਮੂ-ਕਸ਼ਮੀਰ ਪੁਲਿਸ ਨੇ ਸ੍ਰੀਨਗਰ ਤੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਥਿਤ ਤੌਰ 'ਤੇ ਅੱਤਵਾਦੀਆਂ ਦੀ ਮਦਦ ਕਰ ਰਹੇ ਸਨ। ਇਹ ਕਾਰਵਾਈ ਇਕ ਅੱਤਵਾਦੀ ਮਾਡਿਊਲ ਦੀ ਜਾਂਚ ਦਾ ਹਿੱਸਾ ਹੈ। ਦੋਸ਼ ਹੈ ਕਿ ਇਹ ਮਾਡਿਊਲ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਵੱਖਵਾਦੀ ਵਿਚਾਰਧਾਰਾ ਅਤੇ ਪ੍ਰਚਾਰ ਨੂੰ ਉਤਸ਼ਾਹਿਤ ਕਰ ਰਿਹਾ ਸੀ।

ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਸ਼ੱਕੀਆਂ ਦੀ ਪਛਾਣ ਇਰਸ਼ਾਦ ਅਹਿਮਦ ਭੱਟ ਅਤੇ ਸ਼ੌਕਤ ਅਹਿਮਦ ਰੇਸ਼ੀ ਵਜੋਂ ਕੀਤੀ ਹੈ। ਬਾਂਦੀਪੋਰਾ ਪੁਲਿਸ ਨੇ ਕਿਹਾ ਕਿ ਅੱਤਵਾਦੀ ਨੈੱਟਵਰਕ ਨੂੰ ਖਤਮ ਕਰਨ ਲਈ ਕਾਰਵਾਈ ਜਾਰੀ ਰਹੇਗੀ। ਖੇਤਰ ਦੀ ਸੁਰੱਖਿਆ ਅਤੇ ਸ਼ਾਂਤੀ ਲਈ ਖ਼ਤਰਾ ਪੈਦਾ ਕਰਨ ਵਾਲੀਆਂ ਗਤੀਵਿਧੀਆਂ ਵਿਚ ਸ਼ਾਮਿਲ ਪਾਏ ਜਾਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਿਛਲੇ 75 ਦਿਨਾਂ ਵਿਚ ਜੰਮੂ-ਕਸ਼ਮੀਰ ਵਿਚ 30 ਅੱਤਵਾਦੀ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Ad Position 22
No active advertisement
ਅਗਲੀ ਖ਼ਬਰ ਰਾਸ਼ਟਰੀ ਰਾਜਧਾਨੀ ’ਚ ਵਧਿਆ ਪ੍ਰਦੂਸ਼ਣ
Ad Position 24