07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ’ਚ ਕਿਸਾਨਾਂ ਵਲੋਂ ਧਰਨਾ ਦੂਜੇ ਦਿਨ ਵੀ ਜਾਰੀ

ਨਿਹਾਲ ਸਿੰਘ ਵਾਲਾ (ਮੋਗਾ), 7 ਨਵੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)- ਪਿੰਡ ਭਾਗੀਕੇ ਵਿਖੇ ਇਕ ਕਿਸਾਨ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਨੂੰ ਲੈ ਕੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਅਤੇ ਕਿਸਾਨਾਂ ਦੀ ਆਪਸੀ ਤੌਰ 'ਤੇ ਹੋਈ ਝੜਪ ਦੇ ਮਾਮਲੇ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਥਾਣਾ ਨਿਹਾਲ ਸਿੰਘ ਵਾਲਾ ਅੱਗੇ ਲਗਾਇਆ ਰੋਸ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਹੈ।

Ad Position 21
No active advertisement
ਅਜੀਤ ਡੈਸਕ 07-11-2026

ਨਿਹਾਲ ਸਿੰਘ ਵਾਲਾ (ਮੋਗਾ), 7 ਨਵੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-  ਪਿੰਡ ਭਾਗੀਕੇ ਵਿਖੇ ਇਕ ਕਿਸਾਨ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਨੂੰ ਲੈ ਕੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਅਤੇ ਕਿਸਾਨਾਂ ਦੀ ਆਪਸੀ ਤੌਰ 'ਤੇ ਹੋਈ ਝੜਪ ਦੇ ਮਾਮਲੇ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਥਾਣਾ ਨਿਹਾਲ ਸਿੰਘ ਵਾਲਾ ਅੱਗੇ ਲਗਾਇਆ ਰੋਸ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਹੈ। ਇਸ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਕਿਸਾਨ ਆਗੂਆਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਪਰਾਲੀ ਨੂੰ ਸਾੜਨ ਦਾ ਧੂੰਆਂ ਪ੍ਰਸ਼ਾਸਨ ਨੂੰ ਨਜ਼ਰ ਆਉਂਦਾ ਹੈ ਪਰ ਦੀਵਾਲੀ ਦੇ ਤਿਉਹਾਰ 'ਤੇ ਚਲਾਏ ਜਾ ਪਟਾਕਿਆਂ ਦੇ ਪ੍ਰਦੂਸ਼ਣ ਨੂੰ ਨਜ਼ਰ ਅੰਦਾਜ਼ ਕਰਨਾ ਪੁਲਿਸ ਪ੍ਰਸ਼ਾਸਨ ਦੀ ਮਿਲੀ ਭੁਗਤ ਨਾਲ ਸਰੇਆਮ ਚੱਲ ਰਿਹਾ ਹੈ।

Ad Position 22
No active advertisement
ਅਗਲੀ ਖ਼ਬਰ ਪਰਵਿੰਦਰ ਝੋਟਾ ਦਾ ਹੋਇਆ ਪੋਸਟਮਾਰਟਮ
Ad Position 24