07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਕਪਿਲ ਸ਼ਰਮਾ ਦੇ ਕੈਫੇ ’ਤੇ ਗੋਲੀਬਾਰੀ ਮਾਮਲੇ ’ਚ 2 ਗ੍ਰਿਫ਼ਤਾਰ

ਓਟਾਵਾ, 7 ਨਵੰਬਰ (ਪੀ.ਟੀ.ਆਈ.)-ਕੈਨੇਡਾ ’ਚ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ’ਤੇ ਪਿਛਲੇ ਸਾਲ ਹੋਈ ਗੋਲੀਬਾਰੀ ਦੇ ਮਾਮਲੇ ’ਚ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। 16 ਅਕਤੂਬਰ 2025 ਨੂੰ ਕਪਿਲ ਸ਼ਰਮਾ ਦੇ ਸਰੀ (ਕੈਨੇਡਾ) ਸਥਿਤ ਕੇਫੈ ’ਤੇ ਗੋਲੀਬਾਰੀ ਹੋਈ ਸੀ। ਜੁਲਾਈ ’ਚ ...

Ad Position 21
No active advertisement
ਅਜੀਤ ਡੈਸਕ 07-11-2026

ਓਟਾਵਾ, 7 ਨਵੰਬਰ (ਪੀ.ਟੀ.ਆਈ.)-ਕੈਨੇਡਾ ’ਚ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ’ਤੇ ਪਿਛਲੇ ਸਾਲ ਹੋਈ ਗੋਲੀਬਾਰੀ ਦੇ ਮਾਮਲੇ ’ਚ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। 16 ਅਕਤੂਬਰ 2025 ਨੂੰ ਕਪਿਲ ਸ਼ਰਮਾ ਦੇ ਸਰੀ (ਕੈਨੇਡਾ) ਸਥਿਤ ਕੇਫੈ ’ਤੇ ਗੋਲੀਬਾਰੀ ਹੋਈ ਸੀ। ਜੁਲਾਈ ’ਚ ਰੈਸਟੋਰੈਂਟ ਖੁੱਲ੍ਹਣ ਤੋਂ ਬਾਅਦ ਇਹ ਤੀਜੀ ਵਾਰ ਸੀ ਜਦੋਂ ਉੱਥੇ ਗੋਲੀਆਂ ਚਲਾਈਆਂ ਗਈਆਂ।

ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੇ ਸ਼ੁੱਕਰਵਾਰ ਨੂੰ ਜਾਰੀ ਕੀਤੇ ਇਕ ਬਿਆਨ ਵਿਚ ਦੱਸਿਆ ਕਿ ਦੋਵੇਂ ਮੁਲਜ਼ਮਾਂ, 22 ਸਾਲਾ ਪ੍ਰਦੀਪ ਸਿੰਘ ਤੇ ਸਵੀਰ ਖ਼ਾਨ ਨੂੰ 1 ਨਵੰਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਖ਼ਿਲਾਫ਼ ਇਕ ਹੋਰ ਵੱਖਰੀ ਗੋਲੀਬਾਰੀ ਦੇ ਮਾਮਲੇ ’ਚ ਵੀ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਅਨੁਸਾਰ, ਦੋਵੇਂ ਗੋਲੀਬਾਰੀ ਦੀਆਂ ਘਟਨਾਵਾਂ ਫਿਰੌਤੀ ਨਾਲ ਜੁੜੀਆਂ ਹੋਈਆਂ ਹਨ।

Ad Position 22
No active advertisement
ਪਿਛਲੀ ਖ਼ਬਰ ਤੇਲੰਗਾਨਾ ਦੀ ਵਿਦਿਆਰਥਣ ਅਮਰੀਕਾ ’ਚ ਲਾਪਤਾ ਅਗਲੀ ਖ਼ਬਰ ਸੁਖਦੀਪ ਸਿੰਘ ਹੇਅਰ ਨੂੰ ਮਿਲਿਆ ‘ਲਾਈਫਟਾਈਮ ਅਚੀਵਮੈਂਟ ਐਵਾਰਡ’
Ad Position 24