08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-11-2026

ਐੱਸ.ਬੀ.ਆਈ. ਦੇ ਏ.ਟੀ.ਐੱਮ. ਤੋੜ ਕੇ ਸਾਢੇ ਪੰਜ ਲੱਖ ਰੁਪਏ ਲੈ ਗਏ ਨਕਾਬਪੋਸ਼

ਭਵਾਨੀਗੜ੍ਹ,(ਸੰਗਰੂਰ), 9 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) - ਨੈਸ਼ਨਲ ਹਾਈਵੇ ’ਤੇ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦਾ ਏ.ਟੀ.ਐੱਮ. ਤੋੜ ਕੇ ਚਾਰ ਨਕਾਬਪੋਸ਼ ਵਿਅਕਤੀ ਸਾਢੇ ਪੰਜ ਲੱਖ ਰੁਪਏ ਤੋਂ ਵੱਧ ਦੀ ਨਕਦੀ...

Ad Position 21
No active advertisement
ਅਜੀਤ ਡੈਸਕ 09-11-2026

ਭਵਾਨੀਗੜ੍ਹ,(ਸੰਗਰੂਰ), 9 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) - ਨੈਸ਼ਨਲ ਹਾਈਵੇ ’ਤੇ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੇ ਏ.ਟੀ.ਐੱਮ. ਤੋੜ ਕੇ ਚਾਰ ਨਕਾਬਪੋਸ਼ ਵਿਅਕਤੀ ਸਾਢੇ ਪੰਜ ਲੱਖ ਰੁਪਏ ਤੋਂ ਵੱਧ ਦੀ ਨਕਦੀ ਲੈ ਕੇ ਫ਼ਰਾਰ ਹੋ ਗਏ। ਇਹ ਵਾਰਦਾਤ ਐਤਵਾਰ ਤੜਕਸਾਰ ਕਰੀਬ ਸਾਢੇ ਤਿੰਨ ਤੋਂ ਚਾਰ ਵਜੇ ਦੇ ਦਰਮਿਆਨ ਵਾਪਰੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੈਂਕ ਦੇ ਮੈਨੇਜਰ ਅੰਮ੍ਰਿਤ ਪਾਲ ਗੋਇਲ ਨੇ ਦੱਸਿਆ ਕਿ ਇਕ ਕਾਰ ਵਿਚ ਸਵਾਰ ਹੋ ਕੇ ਆਏ ਚਾਰ ਨਕਾਬਪੋਸ਼ ਵਿਅਕਤੀਆਂ ਨੇ ਸਭ ਤੋਂ ਪਹਿਲਾਂ ਏ.ਟੀ.ਐੱਮ. ਦੇ ਬਾਹਰ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ’ਤੇ ਸਪਰੇਅ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਏ.ਟੀ.ਐੱਮ. ਦੇ ਬਾਹਰ ਲੱਗੇ ਸ਼ਟਰ ਦੇ ਤਾਲੇ ਤੋੜ ਕੇ ਅੰਦਰ ਦਾਖ਼ਲ ਹੋ ਕੇ ਦੋਵਾਂ ਮਸ਼ੀਨਾਂ ਦੀ ਭੰਨਤੋੜ ਕੀਤੀ ਅਤੇ ਨਕਦੀ ਕੱਢ ਲਈ। ਉਨ੍ਹਾਂ ਦੱਸਿਆ ਕਿ ਨਕਾਬਪੋਸ਼ ਵਿਅਕਤੀ ਇਕ ਏ.ਟੀ.ਐੱਮ. ਵਿਚੋਂ 5 ਲੱਖ 12 ਹਜ਼ਾਰ 500 ਰੁਪਏ ਅਤੇ ਦੂਜੇ ਵਿਚੋਂ 41 ਹਜ਼ਾਰ 900 ਰੁਪਏ ਕੱਢ ਕੇ ਕਾਰ ਵਿਚ ਫ਼ਰਾਰ ਹੋ ਗਏ। ਇਸ ਤਰ੍ਹਾਂ ਕੁੱਲ 5 ਲੱਖ 54 ਹਜ਼ਾਰ 400 ਰੁਪਏ ਦੀ ਨਕਦੀ ਚੋਰੀ ਕੀਤੀ ਗਈ ਹੈ। ਇਸ ਸੰਬੰਧੀ ਸਹਾਇਕ ਸਬ-ਇੰਸਪੈਕਟਰ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਵਾਰਦਾਤ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਰਿਕਾਰਡਿੰਗ ਖੰਗਾਲੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕੀਤਾ ਜਾ ਸਕੇ।

Ad Position 22
No active advertisement
ਅਗਲੀ ਖ਼ਬਰ ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
Ad Position 24