10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪ੍ਰਦੂਸ਼ਣ ਤੇ ਹੋਰ ਹਰ ਤਰ੍ਹਾਂ ਦੀ ਮਾੜੀ ਚੀਜ਼ ਲਈ ਪੰਜਾਬ ਨੂੰ ਨਿਸ਼ਾਨਾ ਬਣਾਉਣਾ ਸਹੀ ਨਹੀਂ- ਪਰਗਟ ਸਿੰਘ

ਚੰਡੀਗੜ੍ਹ, 10 ਨਵੰਬਰ- ਪੰਜਾਬ ਵਿਚ ਪਰਾਲੀ ਸਾੜਨ ਦੇ ਮੁੱਦੇ 'ਤੇ ਦਿੱਲੀ ਦੇ ਮੰਤਰੀ ਕਪਿਲ ਮਿਸ਼ਰਾ ਦੀਆਂ ਟਿੱਪਣੀਆਂ 'ਤੇ ਪ੍ਰਤੀਕਿਰਿਆ ਦਿੰਦਿਆਂ, ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਨਾ ਤਾਂ ਭਾਜਪਾ ਅਤੇ ਨਾ ਹੀ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਬਦਨਾਮ ਕਰਨ ਦਾ ਕੋਈ ਮੌਕਾ ਗੁਆਇਆ ਹੈ। ਜਦੋਂ ਆਮ ਆਦਮੀ ਪਾਰਟੀ ਸੱਤਾ ਵਿਚ ਸੀ, ਤਾਂ ਉਹ ਕਹਿੰਦੇ ਸਨ ਕਿ ਧੂੰਆਂ ਪੰਜਾਬ ਤੋਂ ਆ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 10-11-2026

ਚੰਡੀਗੜ੍ਹ, 10 ਨਵੰਬਰ- ਪੰਜਾਬ ਵਿਚ ਪਰਾਲੀ ਸਾੜਨ ਦੇ ਮੁੱਦੇ 'ਤੇ ਦਿੱਲੀ ਦੇ ਮੰਤਰੀ ਕਪਿਲ ਮਿਸ਼ਰਾ ਦੀਆਂ ਟਿੱਪਣੀਆਂ 'ਤੇ ਪ੍ਰਤੀਕਿਰਿਆ ਦਿੰਦਿਆਂ, ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਨਾ ਤਾਂ ਭਾਜਪਾ ਅਤੇ ਨਾ ਹੀ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਬਦਨਾਮ ਕਰਨ ਦਾ ਕੋਈ ਮੌਕਾ ਗੁਆਇਆ ਹੈ। ਜਦੋਂ ਆਮ ਆਦਮੀ ਪਾਰਟੀ ਸੱਤਾ ਵਿਚ ਸੀ, ਤਾਂ ਉਹ ਕਹਿੰਦੇ ਸਨ ਕਿ ਧੂੰਆਂ ਪੰਜਾਬ ਤੋਂ ਆ ਰਿਹਾ ਹੈ। ਹੁਣ ਜਦੋਂ ਭਾਜਪਾ ਸੱਤਾ ਵਿਚ ਹੈ, ਤਾਂ ਉਹ ਵੀ ਇਹ ਹੀ ਗੱਲ ਕਹਿ ਰਹੇ ਹਨ। ਹਾਲਾਂਕਿ ਹਵਾ ਦਾ ਅਜਿਹਾ ਕੋਈ ਤਕਨੀਕੀ ਪੈਟਰਨ ਨਹੀਂ ਹੈ, ਜੋ ਧੂੰਏਂ ਨੂੰ ਦਿੱਲੀ ਵੱਲ ਲੈ ਜਾਵੇ ਅਤੇ ਉੱਥੇ ਪ੍ਰਦੂਸ਼ਣ ਪੈਦਾ ਕਰੇ। ਦਿੱਲੀ ਖੁਦ ਵੱਡੇ ਪੱਧਰ 'ਤੇ ਪ੍ਰਦੂਸ਼ਣ ਦਾ ਸਾਹਮਣਾ ਕਰ ਰਹੀ ਹੈ। ਉੱਥੇ ਮਨੁੱਖੀ ਪ੍ਰਦੂਸ਼ਣ, ਸਿਆਸੀ ਪ੍ਰਦੂਸ਼ਣ ਅਤੇ ਹੋਰ ਕਈ ਤਰ੍ਹਾਂ ਦੇ ਪ੍ਰਦੂਸ਼ਣ ਮੌਜੂਦ ਹਨ। ਸਿਰਫ਼ ਪੰਜਾਬ ਨੂੰ ਨਿਸ਼ਾਨਾ ਬਣਾਉਣਾ ਅਤੇ ਸਾਰੀ ਗਲਤ ਚੀਜ਼ਾਂ ਲਈ ਇਸ ਨੂੰ ਜ਼ਿੰਮੇਵਾਰ ਠਹਿਰਾਉਣਾ ਬਿਲਕੁਲ ਵੀ ਸਹੀ ਨਹੀਂ ਹੈ। 

Ad Position 22
No active advertisement
ਪਿਛਲੀ ਖ਼ਬਰ ਤਾਮਿਲਨਾਡੂ : ਟਾਟਾ ਇਲੈਕਟ੍ਰਾਨਿਕਸ ਦੇ ਪਲਾਂਟ ਵਿਚ ਵਾਪਰੀ ਇਕ ਘਟਨਾ ਦੌਰਾਨ ਤਿੰਨ ਕਾਮਿਆਂ ਦੀ ਮੌਤ ਅਗਲੀ ਖ਼ਬਰ ਐਨ.ਸੀ.ਬੀ. ਵਲੋਂ ਦੂਜੀ ਭਾਰਤ-ਅਮਰੀਕਾ ਡਰੱਗ ਨੀਤੀ ਕਾਰਜਕਾਰੀ ਵਰਕਿੰਗ ਗਰੁੱਪ ਮੀਟਿੰਗ ਦਾ ਆਯੋਜਨ
Ad Position 24