10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪਾਕਿਸਤਾਨੀ ਹੈਂਡਲਰਾਂ ਨਾਲ ਜੁੜੇ ਨਸ਼ਾ ਤੇ ਹਥਿਆਰ ਤਸਕਰੀ ਗਰੋਹ ਦੇ 4 ਮੁਲਜ਼ਮ ਗ੍ਰਿਫ਼ਤਾਰ

ਐੱਸ. ਏ. ਐੱਸ. ਨਗਰ, 10 ਨਵੰਬਰ (ਕਪਿਲ ਵਧਵਾ) - ਮੁਹਾਲੀ ਪੁਲਿਸ ਨੇ ਪਾਕਿਸਤਾਨ ਅਧਾਰਿਤ ਹੈਂਡਲਰਾਂ ਦੇ ਇਸ਼ਾਰੇ ’ਤੇ ਡਰੋਨ ਰਾਹੀਂ ਸਰਹੱਦ ਪਾਰੋਂ ਹੈਰੋਇਨ ਮੰਗਵਾਉਣ ਅਤੇ ਨਾਜਾਇਜ਼

Ad Position 21
No active advertisement
ਅਜੀਤ ਡੈਸਕ 10-11-2026

ਐੱਸ. ਏ. ਐੱਸ. ਨਗਰ, 10 ਨਵੰਬਰ (ਕਪਿਲ ਵਧਵਾ) -  ਮੁਹਾਲੀ ਪੁਲਿਸ ਨੇ ਪਾਕਿਸਤਾਨ ਅਧਾਰਿਤ ਹੈਂਡਲਰਾਂ ਦੇ ਇਸ਼ਾਰੇ ’ਤੇ ਡਰੋਨ ਰਾਹੀਂ ਸਰਹੱਦ ਪਾਰੋਂ ਹੈਰੋਇਨ ਮੰਗਵਾਉਣ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਰੋਹ ਦੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ.ਐੱਸ.ਪੀ. ਮੁਹਾਲੀ ਵਰੁਣ ਸ਼ਰਮਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਮੁਲਜ਼ਮਾਂ ਕੋਲੋਂ 5 ਪਿਸਤੌਲ (3 ਆਧੁਨਿਕ ਪਿਸਤੌਲ ਅਤੇ 2 ਦੇਸੀ ਕੱਟੇ), 100 ਗ੍ਰਾਮ ਹੈਰੋਇਨ, ਇਕ ਲੱਖ ਰੁਪਏ ਦੀ ਡਰੱਗ ਮਨੀ ਅਤੇ ਤਸਕਰੀ ਲਈ ਵਰਤੀ ਜਾਂਦੀ ਕ੍ਰੇਟਾ ਕਾਰ ਬਰਾਮਦ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਸੀ.ਆਈ.ਏ. ਸਟਾਫ਼ ਖਰੜ ਦੀ ਟੀਮ ਨੇ 7 ਨਵੰਬਰ ਨੂੰ ਗੁਪਤ ਸੂਚਨਾ ਦੇ ਆਧਾਰ ’ਤੇ ਚਾਰਾਂ ਮੁਲਜ਼ਮਾਂ ਨੂੰ ਕਾਬੂ ਕੀਤਾ। ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ (23), ਸੁਨੀਲ ਉਰਫ਼ ਸੰਨੀ (26), ਗੁਰਪ੍ਰੀਤ ਸਿੰਘ ਉਰਫ਼ ਗੁਰੀ (24) ਅਤੇ ਸੁਖਚੈਨ ਸਿੰਘ ਉਰਫ਼ ਸੁੱਖਾ (23), ਸਾਰੇ ਵਾਸੀ ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਹੋਈ ਹੈ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਕਿ ਮੁਲਜ਼ਮ ਪਾਕਿਸਤਾਨ ਅਧਾਰਿਤ ਹੈਂਡਲਰਾਂ ਦੇ ਸੰਪਰਕ ਵਿਚ ਸਨ ਅਤੇ ਡਰੋਨ ਰਾਹੀਂ ਭੇਜੀ ਗਈ ਹੈਰੋਇਨ ਨਿਰਧਾਰਤ ਥਾਵਾਂ ਤੋਂ ਪ੍ਰਾਪਤ ਕਰਕੇ ਮੁਹਾਲੀ, ਚੰਡੀਗੜ੍ਹ ਸਮੇਤ ਟ੍ਰਾਈਸਿਟੀ ਵਿਚ ਸਪਲਾਈ ਕਰਦੇ ਸਨ। ਚਾਰਾਂ ਮੁਲਜ਼ਮਾਂ ਦਾ ਕੋਈ ਪੁਰਾਣਾ ਅਪਰਾਧਿਕ ਰਿਕਾਰਡ ਸਾਹਮਣੇ ਨਹੀਂ ਆਇਆ। ਪੁਲਿਸ ਨੇ ਮੁਲਜ਼ਮਾਂ ਦਾ ਚਾਰ ਦਿਨ ਦਾ ਰਿਮਾਂਡ ਹਾਸਲ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

Ad Position 22
No active advertisement
ਅਗਲੀ ਖ਼ਬਰ ਸਕਾਰਪੀਓ ਅਤੇ ਕਾਰ ਵਿਚਕਾਰ ਭਿਆਨਕ ਟੱਕਰ
Ad Position 24