10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਜਸਕਰਨ ਸਿੰਘ ਰਿਆੜ ਮੁੜ ਬਣੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ

ਅਜਨਾਲਾ (ਅੰਮ੍ਰਿਤਸਰ), 10 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਅਤੇ...

Ad Position 21
No active advertisement
ਅਜੀਤ ਡੈਸਕ 10-11-2026

ਅਜਨਾਲਾ (ਅੰਮ੍ਰਿਤਸਰ), 10 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਅਤੇ ਜਥੇਬੰਦਕ ਕਾਰਜਾਂ ਨੂੰ ਮੁੱਖ ਰੱਖਦਿਆਂ ਜਸਕਰਨ ਸਿੰਘ ਰਿਆੜ ਨੂੰ ਮੁੜ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜਸਕਰਨ ਸਿੰਘ ਰਿਆੜ ਇਸ ਸਮੇਂ ਪਾਰਟੀ ਦੇ ਕੌਮੀ ਬੁਲਾਰੇ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਦੀ ਮੁੜ ਨਿਯੁਕਤੀ ਨਾਲ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਜਸਕਰਨ ਸਿੰਘ ਰਿਆੜ ਵਲੋਂ ਪਹਿਲਾਂ ਵੀ ਜ਼ਿਲ੍ਹੇ ਅੰਦਰ ਪਾਰਟੀ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਅਤੇ ਵਰਕਰਾਂ ਨੂੰ ਲਾਮਬੰਦ ਕਰਨ ਲਈ ਅਹਿਮ ਭੂਮਿਕਾ ਨਿਭਾਈ ਜਾਂਦੀ ਰਹੀ ਹੈ। ਇਸ ਮੌਕੇ ਜਸਕਰਨ ਸਿੰਘ ਰਿਆੜ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਮੁੜ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ 'ਤੇ ਪ੍ਰਗਟਾਇਆ ਗਿਆ ਭਰੋਸਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਅਤੇ ਉਹ ਇਸ ਭਰੋਸੇ ਨੂੰ ਕਾਇਮ ਰੱਖਣ ਲਈ ਹਰ ਸੰਭਵ ਯਤਨ ਕਰਨਗੇ।

ਪ੍ਰਧਾਨ ਰਿਆੜ ਨੇ ਅੱਗੇ ਕਿਹਾ ਕਿ ਡਿੱਬੜੂਗੜ੍ਹ ਜੇਲ੍ਹ ਵਿਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਪਾਰਟੀ ਦੀ ਚੜ੍ਹਦੀ ਕਲਾ ਅਤੇ ਪੰਥਕ ਵਿਚਾਰਧਾਰਾ ਨੂੰ ਲੈ ਕੇ ਜੋ ਸੋਚ ਅਤੇ ਸੰਘਰਸ਼ ਕੀਤਾ ਜਾ ਰਿਹਾ ਹੈ, ਉਸ ਨੂੰ ਅੱਗੇ ਵਧਾਉਣ ਲਈ ਉਹ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਹੁੰਚਾਉਣ ਦੇ ਨਾਲ-ਨਾਲ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਹਰੇਕ ਪਿੰਡ ਅਤੇ ਕਸਬੇ ਵਿਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਨੌਜਵਾਨਾਂ ਅਤੇ ਆਮ ਲੋਕਾਂ ਨੂੰ ਪਾਰਟੀ ਦੀ ਵਿਚਾਰਧਾਰਾ ਨਾਲ ਜੋੜਨ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਜਥੇਬੰਦੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਪਾਰੋਵਾਲ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਹੋਈ ਅਗਲੀ ਖ਼ਬਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦੇ ਵਲੋਂ 28 ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
Ad Position 24