10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਫਾਜ਼ਿਲਕਾ 'ਚ ਦਿਨ-ਦਿਹਾੜੇ ਫਾਇਰਿੰਗ, ਧੀ ਨਾਲ ਕਾਰ 'ਚ ਜਾ ਰਹੇ ਨੌਜਵਾਨ 'ਤੇ ਚਲਾਈਆਂ ਗੋਲੀਆਂ

ਫਾਜ਼ਿਲਕਾ, 10 ਨਵੰਬਰ (ਪ੍ਰਦੀਪ ਕੁਮਾਰ)- ਫਾਜ਼ਿਲਕਾ ਦੇ ਨਜ਼ਦੀਕੀ ਪਿੰਡ ਸੁਰੇਸ਼ ਵਾਲਾ ਵਿਖੇ ਦਿਨ-ਦਿਹਾੜੇ ਫਾਇਰਿੰਗ ਦੀ ਵੱਡੀ ਵਾਰਦਾਤ...

Ad Position 21
No active advertisement
ਅਜੀਤ ਡੈਸਕ 10-11-2026

ਫਾਜ਼ਿਲਕਾ, 10 ਨਵੰਬਰ (ਪ੍ਰਦੀਪ ਕੁਮਾਰ)- ਫਾਜ਼ਿਲਕਾ ਦੇ ਨਜ਼ਦੀਕੀ ਪਿੰਡ ਸੁਰੇਸ਼ ਵਾਲਾ ਵਿਖੇ ਦਿਨ-ਦਿਹਾੜੇ ਫਾਇਰਿੰਗ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਆਪਣੀ ਧੀ ਨਾਲ ਕਾਰ ਵਿਚ ਸਵਾਰ ਹੋ ਕੇ ਜਾ ਰਹੇ ਇਕ ਨੌਜਵਾਨ 'ਤੇ ਦੂਜੀ ਕਾਰ ਵਿਚ ਸਵਾਰ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਨੇ ਕਰੀਬ ਢਾਈ ਤੋਂ ਤਿੰਨ ਕਿਲੋਮੀਟਰ ਤੱਕ ਦੋ ਪਿੰਡਾਂ ਨੂੰ ਪਾਰ ਕਰਦਿਆਂ ਨੌਜਵਾਨ ਦੀ ਕਾਰ ਦਾ ਪਿੱਛਾ ਕੀਤਾ ਅਤੇ ਘਰ ਦੇ ਬਾਹਰ ਪਹੁੰਚਦੇ ਹੀ ਉਸ 'ਤੇ ਫਾਇਰਿੰਗ ਕਰ ਦਿੱਤੀ। ਗਨੀਮਤ ਰਹੀ ਕਿ ਨੌਜਵਾਨ ਨੇ ਸੂਝ-ਬੂਝ ਦਿਖਾਉਂਦਿਆਂ ਆਪਣੀ ਕਾਰ ਤੇਜ਼ ਰਫ਼ਤਾਰ ਨਾਲ ਉਥੋਂ ਕੱਢ ਲਈ ਅਤੇ ਆਪਣੀ ਧੀ ਸਮੇਤ ਜਾਨ ਬਚਾਉਣ ਵਿਚ ਕਾਮਯਾਬ ਰਿਹਾ। ਇਸ ਦੌਰਾਨ ਕਾਰ 'ਤੇ ਦੋ ਗੋਲੀਆਂ ਲੱਗੀਆਂ। ਫਾਇਰਿੰਗ ਦੀ ਇਹ ਪੂਰੀ ਵਾਰਦਾਤ ਉਥੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। 

ਜਾਣਕਾਰੀ ਅਨੁਸਾਰ ਮਨੀਸ਼ ਕੁਮਾਰ ਨਾਂਅ ਦਾ ਨੌਜਵਾਨ ਆਪਣੀ ਧੀ ਨਾਲ ਕਾਰ ਵਿਚ ਸਵਾਰ ਹੋ ਕੇ ਫਾਜ਼ਿਲਕਾ ਤੋਂ ਕੁਝ ਸਾਮਾਨ ਲੈਣ ਆਇਆ ਸੀ। ਸਾਮਾਨ ਲੈਣ ਤੋਂ ਬਾਅਦ ਜਦੋਂ ਉਹ ਵਾਪਸ ਆਪਣੇ ਪਿੰਡ ਜਾ ਰਿਹਾ ਸੀ ਤਾਂ ਇਸੇ ਦੌਰਾਨ ਦੂਜੀ ਕਾਰ ਵਿਚ ਸਵਾਰ ਕੁਝ ਵਿਅਕਤੀਆਂ ਨੇ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਹਮਲਾਵਰ ਕਰੀਬ ਢਾਈ ਤੋਂ ਤਿੰਨ ਕਿਲੋਮੀਟਰ ਤੱਕ ਦੋ ਪਿੰਡਾਂ ਨੂੰ ਪਾਰ ਕਰਦਿਆਂ ਉਸ ਦੀ ਕਾਰ ਦੇ ਪਿੱਛੇ ਲੱਗੇ ਰਹੇ।

ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਨੌਜਵਾਨ ਦੀ ਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ, ਪਰ ਨੌਜਵਾਨ ਨੇ ਕਾਰ ਦੀ ਰਫ਼ਤਾਰ ਵਧਾ ਕੇ ਉਥੋਂ ਨਿਕਲਣ ਦੀ ਕੋਸ਼ਿਸ਼ ਕੀਤੀ। ਇਸ ਦੇ ਬਾਵਜੂਦ ਹਮਲਾਵਰਾਂ ਨੇ ਉਸ ਦਾ ਪਿੱਛਾ ਨਹੀਂ ਛੱਡਿਆ। ਜਿਵੇਂ ਹੀ ਨੌਜਵਾਨ ਆਪਣੇ ਘਰ ਦੇ ਬਾਹਰ ਪਹੁੰਚਿਆ ਤਾਂ ਹਮਲਾਵਰ ਆਪਣੀ ਕਾਰ ਵਿਚੋਂ ਬਾਹਰ ਨਿਕਲੇ ਅਤੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਦੋ ਗੋਲੀਆਂ ਉਸ ਦੀ ਕਾਰ ਵਿਚ ਲੱਗੀਆਂ। ਹਾਲਾਂਕਿ ਨੌਜਵਾਨ ਨੇ ਹਿੰਮਤ ਦਿਖਾਉਂਦਿਆਂ ਕਾਰ ਉਥੋਂ ਕੱਢ ਲਈ ਅਤੇ ਆਪਣੀ ਧੀ ਸਮੇਤ ਸੁਰੱਖਿਅਤ ਬਚ ਗਿਆ।

ਫਾਇਰਿੰਗ ਦੀ ਇਹ ਪੂਰੀ ਘਟਨਾ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਰਿਕਾਰਡ ਹੋ ਗਈ ਹੈ। ਫੁਟੇਜ ਵਿਚ ਹਮਲਾਵਰ ਕਾਰ ਵਿਚੋਂ ਬਾਹਰ ਨਿਕਲ ਕੇ ਸ਼ਰੇਆਮ ਗੋਲੀਆਂ ਚਲਾਉਂਦੇ ਦਿਖਾਈ ਦੇ ਰਹੇ ਹਨ। ਦਿਨ-ਦਿਹਾੜੇ ਵਾਪਰੀ ਇਸ ਘਟਨਾ ਤੋਂ ਬਾਅਦ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਹਮਲਾਵਰਾਂ ਦਾ ਮਕਸਦ ਲੁੱਟ ਕਰਨਾ ਸੀ ਜਾਂ ਇਸ ਪਿੱਛੇ ਕੋਈ ਹੋਰ ਰੰਜਿਸ਼ ਜਾਂ ਸਾਜ਼ਿਸ਼ ਹੈ, ਇਸ ਬਾਰੇ ਹਾਲੇ ਤੱਕ ਕੋਈ ਖੁਲਾਸਾ ਨਹੀਂ ਹੋ ਸਕਿਆ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਸੀ.ਸੀ.ਟੀ.ਵੀ. ਫੁਟੇਜ ਨੂੰ ਵੀ ਖੰਗਾਲਿਆ ਜਾ ਰਿਹਾ ਹੈ, ਤਾਂ ਜੋ ਹਮਲਾਵਰਾਂ ਦੀ ਪਛਾਣ ਕਰਕੇ ਵਾਰਦਾਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।

ਪਿੰਡ ਸੁਰੇਸ਼ ਵਾਲਾ ਵਿਚ ਵਾਪਰੀ ਇਸ ਫਾਇਰਿੰਗ ਦੀ ਘਟਨਾ ਨੇ ਇਲਾਕੇ ਦੀ ਸੁਰੱਖਿਆ ਵਿਵਸਥਾ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਸਭ ਤੋਂ ਚਿੰਤਾਜਨਕ ਗੱਲ ਇਹ ਹੈ ਕਿ ਹਮਲਾਵਰਾਂ ਨੇ ਕਰੀਬ ਤਿੰਨ ਕਿਲੋਮੀਟਰ ਤੱਕ ਨੌਜਵਾਨ ਦਾ ਪਿੱਛਾ ਕੀਤਾ ਅਤੇ ਉਸ ਦੀ ਧੀ ਦੀ ਮੌਜੂਦਗੀ ਵਿਚ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਹੈ।

Ad Position 22
No active advertisement
ਪਿਛਲੀ ਖ਼ਬਰ ਖਰੜ ਦੀ ਅਨਾਜ ਮੰਡੀ ਵਿਚ ਝੋਨੇ ਦੀ ਖ਼ਰੀਦੋ ਉਪਰੋਕਤ ਬੰਦ ਹੋਣ ਦੇ ਰੋਸ ਵਜੋਂ ਕਿਸਾਨਾਂ ਤੇ ਆੜਤੀਆਂ ਨੇ ਕੀਤਾ ਸੜਕ ਜਾਮ ਅਗਲੀ ਖ਼ਬਰ ਹਲਕਾ ਇੰਚਾਰਜ ਸੋਨੀਆ ਮਾਨ ਗੁਰਦੁਆਰਾ ਗੁਰੂਸਰ ਮਾਦੋਕੇ ਬਰਾੜ ਵਿਖੇ ਹੋਏ ਨਤਮਸਤਕ
Ad Position 24