10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸੁਖਬੀਰ ਸਿੰਘ ਬਾਦਲ ਅੱਜ ਜੈਤੋ ਵਿਖੇ ਵਪਾਰੀਆਂ ਨਾਲ ਕਰਨਗੇ ਸਿੱਧਾ ਰਾਬਤਾ

ਜੈਤੋ (ਫ਼ਰੀਦਕੋਟ), 10 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ...

Ad Position 21
No active advertisement
ਅਜੀਤ ਡੈਸਕ 10-11-2026

ਜੈਤੋ (ਫ਼ਰੀਦਕੋਟ), 10 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 11 ਨਵੰਬਰ, ਦਿਨ ਬੁੱਧਵਾਰ ਨੂੰ ਜੈਤੋ ਵਿਖੇ ਪਹੁੰਚ ਰਹੇ ਹਨ। ਉਹ ਸਵੇਰੇ 11 ਵਜੇ ਕਾਲੂ ਰਾਮ ਦੀ ਬਗੀਚੀ ਵਿਖੇ ਵਪਾਰੀ ਵਰਗ ਨਾਲ ਵਿਸ਼ੇਸ਼ ਮੁਲਾਕਾਤ ਕਰਨਗੇ ਅਤੇ ਵਪਾਰੀਆਂ ਤੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਿਲਾਂ ਬਾਰੇ ਸਿੱਧੇ ਤੌਰ ’ਤੇ ਜਾਣਕਾਰੀ ਹਾਸਲ ਕਰਨਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਦਾ ਇਹ ਦੌਰਾ ਵਪਾਰੀ ਵਰਗ ਨਾਲ ਸਿੱਧਾ ਸੰਵਾਦ ਸਥਾਪਤ ਕਰਨ ਦੇ ਮਕਸਦ ਨਾਲ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵਪਾਰੀਆਂ ਨੂੰ ਆਪਣੀਆਂ ਮੁਸ਼ਕਿਲਾਂ ਅਤੇ ਕਾਰੋਬਾਰ ਨਾਲ ਜੁੜੇ ਮਸਲੇ ਪਾਰਟੀ ਪ੍ਰਧਾਨ ਦੇ ਸਾਹਮਣੇ ਰੱਖਣ ਦਾ ਮੌਕਾ ਮਿਲੇਗਾ।

ਉਨ੍ਹਾਂ ਕਿਹਾ ਕਿ ਵਪਾਰੀ ਅਤੇ ਕਾਰੋਬਾਰੀ ਵਰਗ ਕਿਸੇ ਵੀ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦਾ ਹੈ। ਅਕਾਲੀ ਦਲ ਦੀ ਸਰਕਾਰ ਬਣਨ ’ਤੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਅਤੇ ਉਨ੍ਹਾਂ ਦੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਢੁੱਕਵੇਂ ਕਦਮ ਚੁੱਕਣ ਦਾ ਭਰੋਸਾ ਦਿੱਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਅੱਗ ਦੇ ਤੇਜ਼ ਭਾਬੜਾਂ ਨੇ ਪਰਾਲ਼ੀ ਦੀਆਂ ਗੱਠਾਂ ਨੂੰ ਲਪੇਟ ਵਿਚ ਲਿਆ, 4500 ਗੱਠਾ ਸੜ ਕੇ ਸੁਆਹ ਅਗਲੀ ਖ਼ਬਰ ਖਰੜ ਦੀ ਅਨਾਜ ਮੰਡੀ ਵਿਚ ਝੋਨੇ ਦੀ ਖ਼ਰੀਦੋ ਉਪਰੋਕਤ ਬੰਦ ਹੋਣ ਦੇ ਰੋਸ ਵਜੋਂ ਕਿਸਾਨਾਂ ਤੇ ਆੜਤੀਆਂ ਨੇ ਕੀਤਾ ਸੜਕ ਜਾਮ
Ad Position 24