ਜ਼ਿਕਰਯੋਗ ਹੈ ਕਿ ਜਲੰਧਰ ਅਤੇ ਮੋਹਾਲੀ ਵਿਖੇ ਕਰਵਾਏ ਗਏ ਏਸ਼ੀਅਨ ਚੈਂਪੀਅਨਜ਼ ਟਰਾਫੀ ਮੁਕਾਬਲੇ ਵਿਚ ਜਰਮਨਪ੍ਰੀਤ ਸਿੰਘ ਨੇ ਭਾਰਤੀ ਟੀਮ ਵਲੋਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਸੀ ਅਤੇ ਟੀਮ ਦੀ ਸੋਨ ਤਮਗਾ ਜਿੱਤ ਵਿਚ ਅਹਿਮ ਭੂਮਿਕਾ ਨਿਭਾਈ ਸੀ।
ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਖਿਡਾਰੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਰਮਨਪ੍ਰੀਤ ਸਿੰਘ ਨੇ ਆਪਣੀ ਸਖ਼ਤ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਸਦਕਾ ਆਪਣੇ ਪਿੰਡ, ਹਲਕੇ, ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕੀਤੇ ਹਨ। ਅਜਿਹੇ ਖਿਡਾਰੀਆਂ ਦੀਆਂ ਪ੍ਰਾਪਤੀਆਂ ਸੂਬੇ ਦੇ ਨੌਜਵਾਨਾਂ ਲਈ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਇਹ ਵੀ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਜਿਊਣ ਦੇ ਨਾਲ-ਨਾਲ ਅਨੁਸ਼ਾਸਨ, ਮਿਹਨਤ ਅਤੇ ਟੀਮ ਭਾਵਨਾ ਵਰਗੇ ਗੁਣ ਵੀ ਸਿਖਾਉਂਦੀਆਂ ਹਨ।