10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪੰਜਾਬ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ : 20 IAS ਅਧਿਕਾਰੀਆਂ ਦੇ ਤਬਾਦਲੇ ਅਤੇ 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ ਡਿਪਟੀ ਕਮਿਸ਼ਨਰ

ਚੰਡੀਗੜ੍ਹ, 10 ਨਵੰਬਰ – ਪੰਜਾਬ ਸਰਕਾਰ ਵਲੋਂ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 20 ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਇਸ ਫੇਰਬਦਲ ਤਹਿਤ 6 ਜ਼ਿਲ੍ਹਿਆਂ ਵਿਚ ਨਵੇਂ ਡਿਪਟੀ ਕਮਿਸ਼ਨਰ ਤਾਇਨਾਤ ਕੀਤੇ ਗਏ ...

Ad Position 21
No active advertisement
ਅਜੀਤ ਡੈਸਕ 11-11-2026
ਚੰਡੀਗੜ੍ਹ, 10 ਨਵੰਬਰ – ਪੰਜਾਬ ਸਰਕਾਰ ਵਲੋਂ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 20 ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਇਸ ਫੇਰਬਦਲ ਤਹਿਤ 6 ਜ਼ਿਲ੍ਹਿਆਂ ਵਿਚ ਨਵੇਂ ਡਿਪਟੀ ਕਮਿਸ਼ਨਰ ਤਾਇਨਾਤ ਕੀਤੇ ਗਏ ਹਨ, ਜਦਕਿ ਕਈ ਹੋਰ ਅਧਿਕਾਰੀਆਂ ਨੂੰ ਅਹਿਮ ਪ੍ਰਸ਼ਾਸਨਿਕ ਅਹੁਦਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਨਵੇਂ ਡਿਪਟੀ ਕਮਿਸ਼ਨਰਾਂ ਦੀਆਂ ਨਿਯੁਕਤੀਆਂ
ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਕੋਮਲ ਮਿੱਤਲ ਨੂੰ ਰੂਪਨਗਰ, ਹਿਮਾਂਸ਼ੂ ਅਗਰਵਾਲ ਨੂੰ ਲੁਧਿਆਣਾ, ਅਭਿਜੀਤ ਕਪਲਿਸ਼ ਨੂੰ ਬਰਨਾਲਾ, ਆਦੀਆ ਦਾਚਲਵਾਲ ਨੂੰ ਐੱਸ.ਏ.ਐੱਸ. ਨਗਰ (ਮੋਹਾਲੀ), ਹਿਮਾਂਸ਼ੂ ਜੈਨ ਨੂੰ ਪਟਿਆਲਾ ਅਤੇ ਨਿਰਮਲ ਓਸੇਪਚਨ ਨੂੰ ਤਰਨਤਾਰਨ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

ਹੋਰ ਅਹਿਮ ਪ੍ਰਸ਼ਾਸਨਿਕ ਤਬਾਦਲੇ

  1. ਰਾਹੁਲ ਗੁਪਤਾ ਨੂੰ ਵਿਸ਼ੇਸ਼ ਸਕੱਤਰ, ਟਰਾਂਸਪੋਰਟ ਨਿਯੁਕਤ ਕੀਤਾ ਗਿਆ ਹੈ।

  2. ਰਾਹੁਲ ਨੂੰ ਮਿਲਕਫੈੱਡ ਦਾ ਮੈਨੇਜਿੰਗ ਡਾਇਰੈਕਟਰ ਲਗਾਇਆ ਗਿਆ ਹੈ। ਉਨ੍ਹਾਂ ਨੂੰ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

  3. ਅਨੁਪਮ ਕਾਲੇਰ ਨੂੰ ਵਿਸ਼ੇਸ਼ ਸਕੱਤਰ, ਰੱਖਿਆ ਸੇਵਾਵਾਂ ਭਲਾਈ ਨਿਯੁਕਤ ਕੀਤਾ ਗਿਆ ਹੈ।

  4. ਹਰਪ੍ਰੀਤ ਸਿੰਘ ਨੂੰ ਡਾਇਰੈਕਟਰ, ਖੇਡਾਂ ਅਤੇ ਯੁਵਕ ਸੇਵਾਵਾਂ ਲਗਾਇਆ ਗਿਆ ਹੈ।

  5. ਮਨੀਸ਼ਾ ਰਾਣਾ ਨੂੰ ਡਾਇਰੈਕਟਰ, ਸੂਚਨਾ ਤਕਨਾਲੋਜੀ ਉਦਯੋਗ ਪ੍ਰਮੋਸ਼ਨ ਨਿਯੁਕਤ ਕੀਤਾ ਗਿਆ ਹੈ।

  6. ਨਿਕਾਸ ਕੁਮਾਰ ਨੂੰ ਵਧੀਕ ਸਕੱਤਰ, ਕੋਆਰਡੀਨੇਸ਼ਨ ਅਤੇ ਮੁੱਖ ਸਕੱਤਰ ਦੇ ਓ.ਐੱਸ.ਡੀ. ਵਜੋਂ ਤਾਇਨਾਤ ਕੀਤਾ ਗਿਆ ਹੈ।

  7. ਕੰਚਨ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਲਗਾਇਆ ਗਿਆ ਹੈ।

  8. ਕ੍ਰਿਸ਼ਨਾ ਪਾਲ ਰਾਜਪੂਤ ਨੂੰ ਫਿਰੋਜ਼ਪੁਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਿਯੁਕਤ ਕੀਤਾ ਗਿਆ ਹੈ।

  9. ਡੇਵੀ ਗੋਇਲ ਨੂੰ ਵਧੀਕ ਸਕੱਤਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਲਗਾਇਆ ਗਿਆ ਹੈ।

  10. ਸੁਨੀਲ ਨੂੰ ਪਟਿਆਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

  11. ਰਾਕੇਸ਼ ਕੁਮਾਰ ਮੀਣਾ ਨੂੰ ਪਠਾਨਕੋਟ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਲਗਾਇਆ ਗਿਆ ਹੈ।

  12. ਆਯੂਸ਼ ਗੋਇਲ ਨੂੰ ਮਾਨਸਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਿਯੁਕਤ ਕੀਤਾ ਗਿਆ ਹੈ।

  13. ਪੱਲਵੀ ਮਿਸ਼ਰਾ ਨੂੰ ਅੰਮ੍ਰਿਤਸਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਲਗਾਇਆ ਗਿਆ ਹੈ।

  14. ਸ਼੍ਰੇਯਾਂਸ਼ੀ ਜੈਨ ਨੂੰ ਜਗਰਾਉਂ ਵਿਖੇ ਵਧੀਕ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

ਸਰਕਾਰ ਦੇ ਪਰਸੋਨਲ ਵਿਭਾਗ ਵਲੋਂ ਜਾਰੀ ਇਨ੍ਹਾਂ ਹੁਕਮਾਂ ਤਹਿਤ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਨਵੇਂ ਅਹੁਦਿਆਂ ਦਾ ਕਾਰਜਭਾਰ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਪ੍ਰਸ਼ਾਸਨਿਕ ਫੇਰਬਦਲ ਨੂੰ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ ਪ੍ਰਸ਼ਾਸਨਿਕ ਕੰਮਕਾਜ ਨੂੰ ਨਵੀਂ ਦਿਸ਼ਾ ਦੇਣ ਦੇ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

 
Ad Position 22
No active advertisement
ਅਗਲੀ ਖ਼ਬਰ ਅੰਡਰ-19 ਏਸ਼ੀਆ ਕੱਪ: ਆਰਿਆਵੀਰ ਸਹਿਵਾਗ ਦੀ ਸ਼ਾਨਦਾਰ ਬੱਲੇਬਾਜ਼ੀ ਸਦਕਾ ਭਾਰਤ ਸੈਮੀਫਾਈਨਲ ’ਚ
Ad Position 24