11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਅਜਨਾਲਾ ਵਿਖੇ ‘ਮਾਵਾਂ-ਧੀਆਂ ਲਲਕਾਰ ਰੈਲੀ’ ਦੌਰਾਨ ਬੀਬਾ ਹਰਸਿਮਰਤ ਕੌਰ ਬਾਦਲ ਨੇ ਚੁੱਕੇ ਸਵਾਲ

ਅਜਨਾਲਾ, 11 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਵਲੋਂ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਅਜਨਾਲਾ ਵਿਖੇ ਕਰਵਾਈ ਗਈ ‘ਮਾਵਾਂ-ਧੀਆਂ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਰੈਲੀ ਦੌਰਾਨ ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ।

Ad Position 21
No active advertisement
ਅਜੀਤ ਡੈਸਕ 11-11-2026

ਅਜਨਾਲਾ, 11 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਵਲੋਂ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਅਜਨਾਲਾ ਵਿਖੇ ਕਰਵਾਈ ਗਈ ‘ਮਾਵਾਂ-ਧੀਆਂ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਰੈਲੀ ਦੌਰਾਨ ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਹਲਕਾ ਅਜਨਾਲਾ ਦੇ ਇੰਚਾਰਜ ਸ. ਜੋਧ ਸਿੰਘ ਸਮਰਾ ਦੀ ਅਗਵਾਈ ਹੇਠ ਹੋਈ ਇਸ ਰੈਲੀ ਨੂੰ ਸੰਬੋਧਨ ਕਰਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਕਾਰਨ ਅਨੇਕਾਂ ਮਾਵਾਂ ਦੇ ਪੁੱਤ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ, ਬੱਚੇ ਅਨਾਥ ਹੋ ਰਹੇ ਹਨ ਅਤੇ ਕਈ ਔਰਤਾਂ ਵਿਧਵਾ ਹੋ ਚੁੱਕੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਪੰਜ ਸਾਲਾਂ ਦੌਰਾਨ ਨਸ਼ਿਆਂ ਦਾ ਕਾਰੋਬਾਰ ਰੋਕਣ ਵਿਚ ਸਰਕਾਰਾਂ ਪੂਰੀ ਤਰ੍ਹਾਂ ਨਾਕਾਮ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾਮਲੇ ਵਿਚ ਪੁਲਿਸ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਵੀ ਸਵਾਲਾਂ ਦੇ ਘੇਰੇ ਵਿਚ ਹੈ ਅਤੇ ਸਰਕਾਰ ਦੀ ਮਿਲੀਭੁਗਤ ਤੋਂ ਬਿਨਾਂ ਇੰਨੇ ਵੱਡੇ ਪੱਧਰ ’ਤੇ ਨਸ਼ਿਆਂ ਦਾ ਕਾਰੋਬਾਰ ਚੱਲਣਾ ਸੰਭਵ ਨਹੀਂ।

ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਨਾਲ-ਨਾਲ ਪਿਛਲੀ ਕਾਂਗਰਸ ਸਰਕਾਰ ਨੂੰ ਵੀ ਨਿਸ਼ਾਨੇ ’ਤੇ ਲੈਂਦਿਆਂ ਸਵਾਲ ਕੀਤਾ ਕਿ ਇਨ੍ਹਾਂ ਸਰਕਾਰਾਂ ਨੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਕਿਹੜੀ ਠੋਸ ਕਾਰਵਾਈ ਕੀਤੀ ਹੈ ਅਤੇ ਨਸ਼ਾ ਬਣਾਉਣ ਵਾਲੀਆਂ ਫੈਕਟਰੀਆਂ ਖ਼ਿਲਾਫ਼ ਕੀ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਨਸ਼ਾ ਸਰਹੱਦ ਪਾਰੋਂ ਡਰੋਨਾਂ ਰਾਹੀਂ ਆ ਰਿਹਾ ਹੈ ਜਾਂ ਪੰਜਾਬ ਅੰਦਰ ਵਿਕ ਰਿਹਾ ਹੈ, ਇਸ ’ਤੇ ਕਾਬੂ ਪਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।

ਬੀਬਾ ਬਾਦਲ ਨੇ ਕਿਹਾ ਕਿ ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਸਿਰਫ਼ ਨਸ਼ੇ ਦੀ ਵੱਧ ਮਾਤਰਾ ਕਹਿ ਕੇ ਮਾਮਲੇ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੇ ਮਾਮਲਿਆਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਪੀੜਤ ਪਰਿਵਾਰਾਂ ਦੀ ਗੱਲ ਵੀ ਸੁਣੀ ਜਾਣੀ ਚਾਹੀਦੀ ਹੈ। ਉਨ੍ਹਾਂ ਕੁਝ ਮੌਤਾਂ ਦੇ ਮਾਮਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਰਿਵਾਰਾਂ ਨੂੰ ਆਪਣੇ ਪੱਖ ਦੀ ਗੱਲ ਰੱਖਣ ਦਾ ਪੂਰਾ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਮੌਜੂਦਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਲੋਕਾਂ ਦੇ ਸਵਾਲਾਂ ਤੋਂ ਘਬਰਾਈ ਹੋਈ ਹੈ ਅਤੇ ਆਉਣ ਵਾਲੇ ਸਮੇਂ ਵਿਚ ਲੋਕ ਸਰਕਾਰ ਤੋਂ ਆਪਣੇ ਕੰਮਾਂ ਅਤੇ ਵਾਅਦਿਆਂ ਦਾ ਹਿਸਾਬ ਜ਼ਰੂਰ ਮੰਗਣਗੇ। ਉਨ੍ਹਾਂ ਚੋਣਾਂ ਦੌਰਾਨ ਔਰਤਾਂ ਨੂੰ ਦਿੱਤੀਆਂ ਜਾ ਰਹੀਆਂ ਰਿਆਇਤਾਂ ਅਤੇ ਵਿੱਤੀ ਲਾਭਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਔਰਤਾਂ ਨੂੰ ਛੋਟੀਆਂ-ਮੋਟੀਆਂ ਰਕਮਾਂ ਦੇ ਕੇ ਉਨ੍ਹਾਂ ਦੀਆਂ ਵੋਟਾਂ ਨਹੀਂ ਖਰੀਦੀਆਂ ਜਾ ਸਕਦੀਆਂ। ਔਰਤਾਂ ਆਪਣੇ ਪਰਿਵਾਰਾਂ ਅਤੇ ਪੰਜਾਬ ਦੇ ਭਵਿੱਖ ਬਾਰੇ ਫ਼ੈਸਲਾ ਲੈਣ ਦੇ ਸਮਰੱਥ ਹਨ। ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਗੇ ਕਿਹਾ ਕਿ ਪੰਜਾਬ ਦੀਆਂ ਮਾਵਾਂ ਅਤੇ ਧੀਆਂ ਹੁਣ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰ ਰਹੀਆਂ ਹਨ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਬੁਰਾਈ ਤੋਂ ਬਚਾਉਣ ਲਈ ਸਰਕਾਰਾਂ ਨੂੰ ਜਵਾਬਦੇਹ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਰੈਲੀ ਦੌਰਾਨ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਅਤੇ ਉਨ੍ਹਾਂ ਦੀ ਧਰਮਪਤਨੀ ਤੇ ਹੋਰਨਾਂ ਮਹਿਲਾ ਆਗੂਆਂ ਵਲੋਂ  ਵੱਲੋਂ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ।

Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਅਤੇ ਰਮਦਾਸ ਨਾਲ ਸੰਬੰਧਿਤ ਅਕਾਲੀ ਦਲ ਵਾਰਿਸ ਪੰਜਾਬ ਦੇ ਕਈ ਆਗੂ ‘ਆਪ’ ’ਚ ਸ਼ਾਮਿਲ ਅਗਲੀ ਖ਼ਬਰ ਘਰ ਵਿਚ ਇਕੱਲੀ ਸੁੱਤੀ ਪਈ ਬਜ਼ੁਰਗ ਮਹਿਲਾ ਦਾ ਕਤਲ
Ad Position 24