11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪੰਜਾਬ ਦੀ ਇੰਡਸਟਰੀ ਨੂੰ ਪੰਜਾਬ ਵਿਚ ਹੀ ਪ੍ਰਫੁੱਲਤ ਕਰਨ ਲਈ ਸਿਸਟਮ ਬਦਲਣ ਦੀ ਲੋੜ- ਸੁਖਬੀਰ ਸਿੰਘ ਬਾਦਲ

ਜੈਤੋ, 11 ਨਵੰਬਰ (ਗੁਰਮੀਤਪਾਲ ਰੋੜੀਕਪੂਰਾ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਵਿਧਾਨ ਸਭਾ ਹਲਕਾ ਜੈਤੋ ਵਿਖੇ ਇਲਾਕੇ ਦੇ ਉਦਯੋਗਪਤੀਆਂ ਅਤੇ ਵਪਾਰੀ ਵਰਗ ਨਾਲ ਵਿਸ਼ੇਸ਼ ਮਿਲਣੀ ਕੀਤੀ। ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ ਹੇਠ ਜੈਤੋ ਦੀ ਕਾਲੂ ਰਾਮ ਦੀ ਬਗੀਚੀ ਵਿਖੇ ਹੋਈ।

Ad Position 21
No active advertisement
ਅਜੀਤ ਡੈਸਕ 11-11-2026

ਜੈਤੋ, 11 ਨਵੰਬਰ (ਗੁਰਮੀਤਪਾਲ ਰੋੜੀਕਪੂਰਾ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਵਿਧਾਨ ਸਭਾ ਹਲਕਾ ਜੈਤੋ ਵਿਖੇ ਇਲਾਕੇ ਦੇ ਉਦਯੋਗਪਤੀਆਂ ਅਤੇ ਵਪਾਰੀ ਵਰਗ ਨਾਲ ਵਿਸ਼ੇਸ਼ ਮਿਲਣੀ ਕੀਤੀ। ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ ਹੇਠ ਜੈਤੋ ਦੀ ਕਾਲੂ ਰਾਮ ਦੀ ਬਗੀਚੀ ਵਿਖੇ ਹੋਈ। ਇਸ ਮਿਲਣੀ ਦੌਰਾਨ ਉਨ੍ਹਾਂ ਨੇ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਪੰਜਾਬ ਦੇ ਉਦਯੋਗਿਕ ਵਿਕਾਸ, ਵਪਾਰਕ ਸਰਗਰਮੀਆਂ ਨੂੰ ਹੁਲਾਰਾ ਦੇਣ ਅਤੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਸੰਬੰਧੀ ਵਿਚਾਰ-ਵਟਾਂਦਰਾ ਕੀਤਾ।

ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਲਈ ਮੌਜੂਦਾ ਸਿਸਟਮ ਵਿਚ ਵੱਡੇ ਬਦਲਾਅ ਲਿਆਉਣ ਦੀ ਲੋੜ ਹੈ। ਪੰਜਾਬ ਦੇ ਉਦਯੋਗਪਤੀਆਂ ਨੂੰ ਅਜਿਹਾ ਮਾਹੌਲ ਅਤੇ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ, ਜਿਸ ਨਾਲ ਉਹ ਆਪਣੇ ਉਦਯੋਗ ਪੰਜਾਬ ਵਿਚ ਹੀ ਸਥਾਪਤ ਕਰਨ ਅਤੇ ਇੱਥੇ ਹੀ ਆਪਣੇ ਕਾਰੋਬਾਰ ਦਾ ਵਿਸਥਾਰ ਕਰ ਸਕਣ। ਉਨ੍ਹਾਂ ਕਿਹਾ ਕਿ ਸੂਬੇ ਵਿਚ ਨਵੀਂ ਇੰਡਸਟਰੀ ਲਿਆਉਣ ਦੇ ਨਾਲ-ਨਾਲ ਪਹਿਲਾਂ ਤੋਂ ਚੱਲ ਰਹੇ ਉਦਯੋਗਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਵੀ ਜ਼ਰੂਰੀ ਹੈ। ਉਦਯੋਗਪਤੀਆਂ ਨੂੰ ਸਰਕਾਰੀ ਦਫ਼ਤਰਾਂ ਵਿਚ ਬੇਲੋੜੀਆਂ ਪ੍ਰਕਿਰਿਆਵਾਂ ਅਤੇ ਹੋਰ ਮੁਸ਼ਕਿਲਾਂ ਤੋਂ ਰਾਹਤ ਮਿਲਣੀ ਚਾਹੀਦੀ ਹੈ।

ਉਨ੍ਹਾਂ ਪੰਜਾਬ ਸਰਕਾਰ ਦੀ ਇਸ਼ਤਿਹਾਰਬਾਜ਼ੀ ਨੀਤੀ ’ਤੇ ਸਵਾਲ ਉਠਾਉਂਦਿਆਂ ਦਾਅਵਾ ਕੀਤਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਇਸ਼ਤਿਹਾਰਬਾਜ਼ੀ ’ਤੇ ਲਗਭਗ 550 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਜ਼ਾਨੇ ਵਿਚੋਂ ਲੋਕਾਂ ਦਾ ਪੈਸਾ ਖਰਚ ਕਰਕੇ ਹੋਰਨਾਂ ਸੂਬਿਆਂ ਵਿਚ ਸਰਕਾਰ ਦੀ ਇਸ਼ਤਿਹਾਰਬਾਜ਼ੀ ਕੀਤੀ ਗਈ, ਜਦਕਿ ਇਸ ਪੈਸੇ ਦੀ ਵਰਤੋਂ ਪੰਜਾਬ ਦੇ ਉਦਯੋਗਿਕ ਵਿਕਾਸ, ਵਪਾਰੀਆਂ ਨੂੰ ਸਹੂਲਤਾਂ ਦੇਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਾਸਤੇ ਕੀਤੀ ਜਾ ਸਕਦੀ ਸੀ।

ਨੌਜਵਾਨਾਂ ਦੇ ਹੁਨਰ ਵਿਕਾਸ ਬਾਰੇ ਗੱਲ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਹਰ ਬੱਚੇ ਨੂੰ ਹਰ ਸਾਲ ਕਿਸੇ ਨਾ ਕਿਸੇ ਹੁਨਰ ਵਿਚ ਮਾਹਿਰ ਬਣਾਉਣ ਦਾ ਟੀਚਾ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਦਸਵੀਂ ਜਮਾਤ ਤੋਂ ਹੀ ਵਿਦਿਆਰਥੀਆਂ ਲਈ ਵਿਸ਼ੇਸ਼ ਸਕਿੱਲ ਸਟ੍ਰੀਮ ਸ਼ੁਰੂ ਕਰਨ ਦੀ ਯੋਜਨਾ ਬਣਾਈ ਜਾਵੇਗੀ, ਜਿਸ ਰਾਹੀਂ ਬੱਚਿਆਂ ਨੂੰ ਉਨ੍ਹਾਂ ਦੀ ਰੁਚੀ ਅਤੇ ਯੋਗਤਾ ਅਨੁਸਾਰ ਵੱਖ-ਵੱਖ ਕਿੱਤਾਮੁਖੀ ਹੁਨਰਾਂ ਦੀ ਸਿਖਲਾਈ ਦਿੱਤੀ ਜਾਵੇਗੀ। ਇਸ ਦਾ ਮਕਸਦ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਕਾਬਲ ਬਣਾਉਣਾ ਹੋਵੇਗਾ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਬਣਾਉਣ ਵਿਚ ਵਪਾਰੀ ਅਤੇ ਉਦਯੋਗਪਤੀ ਵਰਗ ਦੀ ਅਹਿਮ ਭੂਮਿਕਾ ਹੈ। ਆਗਾਮੀ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਨਵੀਆਂ ਯੋਜਨਾਵਾਂ ਅਤੇ ਸਕੀਮਾਂ ਤਿਆਰ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਬਣਾਉਣ ਸਮੇਂ ਕਾਰੋਬਾਰੀ ਵਰਗ ਦੇ ਤਜਰਬੇ ਅਤੇ ਜ਼ਮੀਨੀ ਹਕੀਕਤਾਂ ਨੂੰ ਅਹਿਮੀਅਤ ਦਿੱਤੀ ਜਾਵੇਗੀ।

ਇਸ ਮੌਕੇ ਉਦਯੋਗਪਤੀਆਂ ਅਤੇ ਵਪਾਰੀਆਂ ਨੇ ਵੀ ਆਪਣੇ ਕਾਰੋਬਾਰਾਂ ਨਾਲ ਸੰਬੰਧਿਤ ਮੁਸ਼ਕਿਲਾਂ, ਉਦਯੋਗਿਕ ਵਿਕਾਸ ਵਿਚ ਆ ਰਹੀਆਂ ਰੁਕਾਵਟਾਂ ਅਤੇ ਸਰਕਾਰੀ ਸਹੂਲਤਾਂ ਸੰਬੰਧੀ ਆਪਣੇ ਸੁਝਾਅ ਸਾਂਝੇ ਕੀਤੇ।

 

Ad Position 22
No active advertisement
ਅਗਲੀ ਖ਼ਬਰ ਅਜਨਾਲਾ ਅਤੇ ਰਮਦਾਸ ਨਾਲ ਸੰਬੰਧਿਤ ਅਕਾਲੀ ਦਲ ਵਾਰਿਸ ਪੰਜਾਬ ਦੇ ਕਈ ਆਗੂ ‘ਆਪ’ ’ਚ ਸ਼ਾਮਿਲ
Ad Position 24