11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਮਿਕਚਰ ਟਰੱਕ ਹੇਠਾਂ ਆਉਣ ਕਰਕੇ ਐਕਟਿਵਾ ਸਵਾਰ ਔਰਤ ਦੀ ਮੌਤ

ਮਾਨਾਂਵਾਲਾ (ਅੰਮ੍ਰਿਤਸਰ), 11 ਨਵੰਬਰ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ-ਜਲੰਧਰ ਜੀ ਟੀ ਰੋਡ ‘ਤੇ ਅੱਡਾ ਮਾਨਾਂਵਾਲਾ ਵਿਖੇ ਵਾਪਰੇ ਦਰਦਨਾਕ...

Ad Position 21
No active advertisement
ਅਜੀਤ ਡੈਸਕ 11-11-2026

ਮਾਨਾਂਵਾਲਾ (ਅੰਮ੍ਰਿਤਸਰ), 11 ਨਵੰਬਰ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ-ਜਲੰਧਰ ਜੀ ਟੀ ਰੋਡ ‘ਤੇ ਅੱਡਾ ਮਾਨਾਂਵਾਲਾ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਐਕਟਿਵਾ ਨੂੰ ਇਕ ਮਿਕਚਰ ਟਰੱਕ ਵਲੋਂ ਟੱਕਰ ਮਾਰਨ ਕਾਰਨ ਐਕਟਿਵਾ ਸਵਾਰ ਦੋ ਔਰਤਾਂ ਵਿਚੋ ਇਕ ਔਰਤ ਦੀ ਟਰੱਕ ਹੇਠਾਂ ਆ ਜਾਣ ਕਰਕੇ ਦਰਦਨਾਕ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਦਲਜੀਤ ਕੌਰ ਪਤਨੀ ਹਰਜੀਤ ਸਿੰਘ ਵਾਸੀ ਪਿੰਡ ਝੀਤਾ ਕਲਾਂ ਜ਼ਿਲ੍ਹਾ ਅੰਮ੍ਰਿਤਸਰ ਆਪਣੀ ਗੁਆਂਢਣ ਪਲਵਿੰਦਰ ਕੌਰ ਨਾਲ ਆਪਣੀ ਐਕਟਿਵਾ ‘ਤੇ ਸਵਾਰ ਹੋ ਕੇ ਜੰਡਿਆਲਾ ਗੁਰੂ ਵੱਲ ਨੂੰ ਜਾ ਰਹੀ ਸੀ। ਜਦੋਂ ਉਹ ਅੱਡਾ ਮਾਨਾਂਵਾਲਾ ਤੋਂ ਥੋੜਾ ਅੱਗੇ ਗਈਆਂ ਤਾਂ ਪਿੱਛੋਂ ਆ ਰਹੇ ਇਕ ਮਿਕਚਰ ਟਰੱਕ  ਨੇ ਐਕਟਿਵਾ ਨੂੰ ਸਾਈਡ ਮਾਰ ਦਿੱਤੀ, ਜਿਸ ਕਾਰਨ ਦੋਵਾਂ ਔਰਤਾਂ ਸੜਕ ‘ਤੇ ਡਿੱਗ ਗਈਆਂ, ਜਿਨ੍ਹਾਂ ਵਿਚੋਂ ਇਕ ਔਰਤ ਟਰੱਕ ਦੇ ਟਾਇਰ ਹੇਠਾਂ ਆ ਗਈ ਅਤੇ ਗੰਭੀਰ ਜ਼ਖ਼ਮੀ ਹੋ ਗਈ, ਜਿਸ ਦੀ ਪਹਿਚਾਣ ਦਲਜੀਤ ਕੌਰ ਪਤਨੀ ਹਰਜੀਤ ਸਿੰਘ ਵਾਸੀ ਝੀਤਾ ਕਲਾਂ ਵਜੋਂ ਹੋਈ ਅਤੇ ਉਸ ਦੀ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿਚ ਹੀ ਮੌਤ ਹੋ ਗਈ ਜਦੋਂ ਕਿ ਪਲਵਿੰਦਰ ਕੌਰ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਟਰੱਕ ਡਰਾਈਵਰ ਹਾਦਸੇ ਤੋਂ ਤੁਰੰਤ ਬਾਅਦ ਟਰੱਕ ਨੂੰ ਸੜਕ ਵਿਚਕਾਰ ਹੀ ਛੱਡ ਮੌਕੇ ਤੋਂ ਫਰਾਰ ਹੋ ਗਿਆ, ਜਿਸ ਕਰਕੇ ਨੈਸ਼ਨਲ ਹਾਈਵੇ ‘ਤੇ ਆਵਾਜਾਈ ਜਾਮ ਹੋ ਗਈ। ਬਾਅਦ ਵਿਚ ਘਟਨਾ ਸਥਾਨ ‘ਤੇ ਪਹੁੰਚੀ ਪੁਲਿਸ ਪਾਰਟੀ ਨੇ ਟਰੱਕ ਨੂੰ ਸਾਈਡ ਲਗਾ ਕੇ ਆਵਾਜਾਈ ਨੂੰ ਬਹਾਲ ਕੀਤਾ।

Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਹੈਰੋਇਨ-ਕਾਰ ਅਤੇ ਮੋਬਾਈਲ ਕੀਤੇ ਬਰਾਮਦ ਅਗਲੀ ਖ਼ਬਰ ਕਾਂਗਰਸ ਦਾ ਮੈਨੀਫੈਸਟੋ ਹਰ ਵਰਗ ਦੀ ਆਵਾਜ਼ ਬਣੇਗਾ : ਅਮਰ ਸਿੰਘ
Ad Position 24