11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਨ ’ਤੇ ਸਿੰਗਲ ਵਿੰਡੋਅ ਸਿਸਟਮ ਲਾਗੂ ਕਰਾਂਗੇ - ਸੁਖਬੀਰ ਸਿੰਘ ਬਾਦਲ

ਫ਼ਰੀਦਕੋਟ, 11 ਨਵੰਬਰ (ਜਸਵੰਤ ਸਿੰਘ ਪੁਰਬਾ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...

Ad Position 21
No active advertisement
ਅਜੀਤ ਡੈਸਕ 11-11-2026

ਫ਼ਰੀਦਕੋਟ, 11 ਨਵੰਬਰ (ਜਸਵੰਤ ਸਿੰਘ ਪੁਰਬਾ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਫ਼ਰੀਦਕੋਟ ਵਿਖੇ ‘ਤੁਹਾਡੀ ਗੱਲ ਪੰਜਾਬ ਦਾ ਕੱਲ੍ਹ’ ਮਿਸ਼ਨ ਤਹਿਤ ਵਪਾਰੀਆਂ ਨਾਲ ਇਕ ਮਿਲਣੀ ਕੀਤੀ।
ਵਪਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਨ ’ਤੇ ਸਿੰਗਲ ਵਿਡੋਅ ਸਿਸਟਮ ਲਾਗੂ ਕੀਤਾ ਜਾਵੇਗਾ, ਤਾਂ ਜੋ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਮੁਸ਼ਕਿਲਾਂ ਨਾ ਹੋਣ। ਇਕ ਕਮਰੇ ਵਿਚ ਹੀ ਨਵੀਆਂ ਉਦਯੋਗਿਕ ਇਕਾਈਆਂ ਅਤੇ ਵੱਡੇ ਕਾਰੋਬਾਰਾਂ ਦੇ ਕਾਗਜ਼ ਇਕ ਛੱਤ ਥੱਲੇ ਤਿਆਰ ਹੋਣਗੇ। ਉਨਾਂ ਕਿਹਾ ਕਿ ਪਿਛਲੇ ਅਕਾਲੀ ਭਾਜਪਾ ਸਰਕਾਰ ਸਮੇਂ ਪੰਜਾਬ ਅੰਦਰ ਇੰਨਵੈਸਟ ਪੰਜਾਬ ਸਥਾਪਿਤ ਕੀਤਾ ਗਿਆ ਸੀ। ਇਸ ਵਿਭਾਗ ਦਾ ਇਕੋ ਮੁਖੀ ਸੀ, ਉਸਦੇ ਅਧੀਨ ਸਾਰੇ ਵਿਭਾਗਾਂ ਨੂੰ ਇਕੱਠਾ ਕੀਤਾ ਗਿਆ ਸੀ। ਸਰਕਾਰ ਦੇ ਇਸ ਕਾਰਜ ਦੀ ਸ਼ਲਾਘਾ ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਨੇ ਵੀ ਕੀਤੀ ਸੀ। 
ਫ਼ਰੀਦਕੋਟ ਵਿਖੇ ਹਲਕਾ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ ’ਚ ਸ਼ਹਿਰ ਦੇ ਵਪਾਰੀਆਂ ਨਾਲ ਹੋਈ ਸੁਖਬੀਰ ਸਿੰਘ ਬਾਦਲ ਦੀ ਅਹਿਮ ਮਿਲਣੀ ਦੌਰਾਨ ਵਪਾਰੀਆਂ ਨੇ ਉਨ੍ਹਾਂ ਦੇ ਧਿਆਨ ਵਿਚ ਆਪਣੇ ਕਾਰੋਬਾਰ ਨਾਲ ਸੰਬੰਧਿਤ ਕਾਫ਼ੀ ਮੁਸ਼ਕਿਲਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ। ਸੁਖਬੀਰ ਸਿੰਘ ਬਾਦਲ ਨੇ ਵੀ ਇਸ ਮੌਕੇ ਕਈ ਵਾਅਦੇ ਵਪਾਰੀਆਂ ਨਾਲ ਕੀਤੇ, ਜਿਹੜੇ ਕਿ ਸਰਕਾਰ ਬਣਨ ’ਤੇ ਪੂਰੇ ਕੀਤੇ ਜਾਣਗੇ। ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇਹ ਮਿਲਣੀ ਅਹਿਮ ਦੱਸੀ ਜਾ ਰਹੀ ਹੈ। ਮਿਲਣੀ ਵਿਚ ਵੱਖ ਵੱਖ ਵਪਾਰਕ ਜਥੇਬੰਦੀਆਂ ਦੇ ਆਗੂ ਸ਼ਾਮਿਲ ਹੋਏ। ਸੁਖਬੀਰ ਸਿੰਘ ਬਾਦਲ ਨੇ ਇਹ ਵੀ ਭਰੋਸਾ ਦਿੱਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਯਾਦ ਕਰਵਾਇਆ ਕਿ ਪਿਛਲੇ ਅਕਾਲੀ-ਭਾਜਪਾ ਸਰਕਾਰ ਨੇ ਵਪਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਸੀ ਅਤੇ ਭਵਿੱਖ ਵਿਚ ਵੀ ਵਧੀਆ ਤਾਲਮੇਲ ਬਣਾ ਰੱਖਿਆ ਜਾਵੇਗਾ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਅਕਾਲੀ ਸਰਕਾਰ ਬਣਨ ’ਤੇ ਪੰਜਾਬ ਵਿਚ ਜੀ.ਐਸ.ਟੀ. ਅਧੀਨ ਰਜਿਟਰਡ ਵਪਾਰੀਆਂ ਨੂੰ ਸਿਹਤ ਬੀਮਾ, ਜੀਵਨ ਬੀਮਾ, ਅੱਗ ਲੱਗਣ ਦੀਆਂ ਘਟਨਾਵਾਂ ਤੋਂ ਸੁਰੱਖਿਆ ਲਈ ਬੀਮੇ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ ਅਤੇ ਵਪਾਰੀਆਂ ਤੇ ਉਨ੍ਹਾਂ ਪਰਿਵਾਰਾਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਪੰਜਾਬ ਵਿਚ ਉਦਯੋਗਿਕ ਕ੍ਰਾਂਤੀ ਲਿਆਉਣ ਦਾ ਦਾਅਵਾ ਕਰਦਿਆਂ ਕਿਹਾ ਕਿ ਜਿਸ ਨਾਲ ਜਿੱਥੇ ਵਪਾਰੀਆਂ ਨੂੰ ਆਪਣਾ ਕਾਰੋਬਾਰ ਵਧਾਉਣ ਲਈ ਮੌਕੇ ਮਿਲਣਗੇ ਉਥੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾਣਗੇ। ਇਸ ਤੋਂ ਇਲਾਵਾ ਰਾਜ ਅੰਦਰ ਨਸ਼ਿਆਂ ਦੇ ਖ਼ਾਤਮੇ, ਅਮਨ ਕਾਨੂੰਨ ਦੀ ਸਥਿਤੀ ਨੂੰ ਦਰੁਸਤ ਕਰਨ ਅਤੇ ਗੈਂਗਸਟਰਵਾਦ ਦਾ ਮੁਕੰਮਲ ਤੌਰ ’ਤੇ ਖ਼ਾਤਮਾ ਕੀਤਾ ਜਾਵੇਗਾ, ਆਮ ਲੋਕਾਂ ਲਈ ਲੋਕ ਭਲਾਈ ਦੀਆਂ ਸਕੀਮਾਂ ਪ੍ਰਭਾਵਸ਼ਾਲੀ ਢੰਗ ਨਾਲ ਪੂਰੀਆਂ ਕੀਤੀਆਂ ਜਾਣਗੀਆਂ।
ਇਸ ਤੋਂ ਪਹਿਲਾਂ ਹਲਕਾ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਫ਼ਰੀਦਕੋਟ ਆਉਣ ’ਤੇ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਵਪਾਰੀਆਂ ਨੂੰ ਉਨ੍ਹਾਂ ਦੇ ਰੂਬਰੂ ਕਰਵਾਇਆ। ਇਸ ਮੀਟਿੰਗ ਨੂੰ ਰਮਿੰਦਰ ਸਿੰਘ ਆਂਵਲਾ ਸਾਬਕਾ ਵਿਧਾਇਕ, ਅੰਮ੍ਰਿਤਪਾਲ ਕਪੂਰ ਸੂਬਾ ਪ੍ਰਧਾਨ ਵਾਪਰ ਮੰਡਲ ਪੰਜਾਬ ਨੇ ਵੀ ਸੰਬੋਧਨ ਕੀਤਾ। 

Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਨੂੰ ਭਾਰਤ ਦੇ ਰਾਸ਼ਟਰਪਤੀ ਤੋਂ ਪ੍ਰਾਪਤ ਹੋਇਆ ਹੈ, ਪੰਜਾਬ ਦਾ ਪਹਿਲਾ ਸੁੱਥਰਾ ਸ਼ਹਿਰ ਹੋਣ ਦਾ ਮਾਣ... ਅਗਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਹੋਈ ਸੀ ਦਲਜੀਤ ਸਿੰਘ ਭੰਮੇ ਕਲਾਂ ਦੀ ਮੌਤ - ਏਮਜ਼ ਬਠਿੰਡਾ ਦੀ ਪੋਸਟਮਾਰਟਮ ਰਿਪੋਰਟ
Ad Position 24