11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਮੌਕੇ 23 ਨਵੰਬਰ ਨੂੰ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਵਿਚ ਛੁੱਟੀ ਦੀ ਮੰਗ

ਸੁਲਤਾਨਪੁਰ ਲੋਧੀ, 11 ਨਵੰਬਰ (ਥਿੰਦ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 23 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ 'ਚ ਸੰਗਤਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਵੱਖ-ਵੱਖ ਅਧਿਆਪਕ, ਧਾਰਮਿਕ ਅਤੇ ਸਮਾਜ ਸੇਵੀ ਜਥੇਬੰਦੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਵਿਚ ਪੂਰੇ ਦਿਨ ਦੀ ਛੁੱਟੀ ਕਰਨ ਦੀ ਮੰਗ ...

Ad Position 21
No active advertisement
ਅਜੀਤ ਡੈਸਕ 11-11-2026
ਸੁਲਤਾਨਪੁਰ ਲੋਧੀ, 11 ਨਵੰਬਰ (ਥਿੰਦ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 23 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ 'ਚ ਸੰਗਤਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਵੱਖ-ਵੱਖ ਅਧਿਆਪਕ, ਧਾਰਮਿਕ ਅਤੇ ਸਮਾਜ ਸੇਵੀ ਜਥੇਬੰਦੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਵਿਚ ਪੂਰੇ ਦਿਨ ਦੀ ਛੁੱਟੀ ਕਰਨ ਦੀ ਮੰਗ ਕੀਤੀ ਹੈ।

ਇਸ ਸਬੰਧੀ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੁਨੀਆ ਭਰ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਤੋਂ ਇਕ ਦਿਨ ਪਹਿਲਾਂ 23 ਨਵੰਬਰ ਨੂੰ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ।

ਆਗੂਆਂ ਨੇ ਕਿਹਾ ਕਿ ਇਸ ਨਗਰ ਕੀਰਤਨ ਵਿਚ ਸਕੂਲੀ ਵਿਦਿਆਰਥੀ, ਅਧਿਆਪਕਾਂ ਤੋਂ ਇਲਾਵਾ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮ ਵੀ ਵੱਡੀ ਸ਼ਰਧਾ ਨਾਲ ਸ਼ਮੂਲੀਅਤ ਕਰਦੇ ਹਨ। ਪਰ ਛੁੱਟੀ ਨਾ ਹੋਣ ਕਾਰਨ ਬਹੁਤ ਸਾਰੇ ਵਿਦਿਆਰਥੀ, ਅਧਿਆਪਕ ਅਤੇ ਸਰਕਾਰੀ ਕਰਮਚਾਰੀ ਇਸ ਧਾਰਮਿਕ ਸਮਾਗਮ 'ਚ ਸ਼ਾਮਲ ਹੋਣ ਤੋਂ ਵਾਂਝੇ ਰਹਿ ਜਾਂਦੇ ਹਨ। ਇਸ ਲਈ ਉਨ੍ਹਾਂ ਮੰਗ ਕੀਤੀ ਕਿ 23 ਨਵੰਬਰ ਨੂੰ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਵਿਚ ਸਰਕਾਰੀ ਅਤੇ ਵਿਦਿਅਕ ਅਦਾਰਿਆਂ 'ਚ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਜਾਵੇ।

ਇਸ ਮੰਗ ਕਰਨ ਵਾਲੇ ਆਗੂਆਂ 'ਚ ਗੌਰਮਿੰਟ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਨ, ਸੂਬਾ ਆਗੂ ਰਸ਼ਪਾਲ ਸਿੰਘ, ਡੈਮੋਕ੍ਰੇਟਿਕ ਟੀਚਰ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਅੱਲੂਵਾਲ, ਹਰਵਿੰਦਰ ਸਿੰਘ ਵਿਰਦੀ, ਵੀਨੂੰ ਸੇਖੜੀ, ਅਧਿਆਪਕ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ, ਮਨਜਿੰਦਰ ਸਿੰਘ ਧੰਜੂ, ਭਜਨ ਸਿੰਘ ਮਾਨ, ਮਾਸਟਰ ਕੇਡਰ ਯੂਨੀਅਨ ਦੇ ਨਰੇਸ਼ ਕੋਹਲੀ, ਐਲੀਮੈਂਟਰੀ ਟੀਚਰ ਯੂਨੀਅਨ ਦੇ ਰਵੀ ਵਾਹੀ ਅਤੇ ਹਰਜਿੰਦਰ ਸਿੰਘ ਢੋਟ ਸਮੇਤ ਹੋਰ ਸ਼ਖ਼ਸੀਅਤਾਂ ਸ਼ਾਮਲ ਸਨ।

ਇਸ ਤੋਂ ਇਲਾਵਾ ਸਾਹਿਤ ਸਭਾ ਦੇ ਪ੍ਰਧਾਨ ਡਾ. ਸਵਰਨ ਸਿੰਘ, ਸ਼ਾਇਰ ਮੁਖਤਾਰ ਸਿੰਘ ਚੰਦੀ, ਪ੍ਰਿੰਸੀਪਲ ਲਖਬੀਰ ਸਿੰਘ (ਸਟੇਟ ਐਵਾਰਡੀ), ਕਿਸਾਨ ਆਗੂ ਵਿੱਕੀ ਜੈਨਪੁਰ, ਗੁਰੂ ਨਾਨਕ ਸੇਵਕ ਜਥੇ ਦੇ ਡਾ. ਬਲਵਿੰਦਰ ਸਿੰਘ ਧਾਲੀਵਾਲ ਅਤੇ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਸਤਵਿੰਦਰ ਸਿੰਘ ਨੇ ਵੀ ਪ੍ਰਸ਼ਾਸਨ ਤੋਂ ਇਸ ਸਬੰਧੀ ਜਲਦ ਫੈਸਲਾ ਲੈਣ ਦੀ ਅਪੀਲ ਕੀਤੀ।

Ad Position 22
No active advertisement
ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ 13 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
Ad Position 24